07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਸਰਕਾਰ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਤੁਰੰਤ ਜਾਰੀ ਕਰੇ ਸਰਕਾਰ : ਧਾਲੀਵਾਲ

ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤਾ (ਡੀ. ਏ.)

Ad Position 21
No active advertisement
ਅਜੀਤ ਡੈਸਕ 08-08-2026
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰਨ ਦੀ ਮੰਗ ਨੂੰ ਪੂਰੀ ਤਰ੍ਹਾਂ ਜਾਇਜ਼ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਤੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਮੁਲਾਜ਼ਮਾਂ ਦੇ ਸ਼ਾਂਤਮਈ ਸੰਘਰਸ਼ ਨੂੰ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਉਹ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜੇ ਹਨ | ਧਾਲੀਵਾਲ ਨੇ ਕਿਹਾ ਕਿ ਭਾਰਤੀ ਰਾਸ਼ਟਰੀ ਕਾਂਗਰਸ ਤੇ ਪਾਰਟੀ ਦਾ ਹਰ ਵਰਕਰ ਮੁਲਾਜ਼ਮਾਂ ਦੇ ਇਸ ਜਾਇਜ਼ ਸੰਘਰਸ਼ ਦੇ ਨਾਲ ਡਟ ਕੇ ਖੜ੍ਹਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਜਦੋਂ ਤੱਕ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਪੂਰਾ ਹੱਕ ਨਹੀਂ ਮਿਲ ਜਾਂਦਾ, ਕਾਂਗਰਸ ਹਰ ਲੋਕਤੰਤਰੀ ਮੰਚ ‘ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਹਰ ਸੰਭਵ ਸਹਿਯੋਗ ਦੇਵੇਗੀ | ਉਨ੍ਹਾਂ ਕਿਹਾ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਆਰਥਿਕ ਬੋਝ ਵਧਦਾ ਜਾ ਰਿਹਾ ਹੈ | ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਣਦਾ ਮਹਿੰਗਾਈ ਭੱਤਾ ਸਮੇਂ ਸਿਰ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਆਰਥਿਕ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੇ ਹਰ ਹਾਲਾਤ ‘ਚ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਨਾਲ ਨਿਭਾਈਆਂ ਹਨ ਅਤੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਅਹਿਮ ਯੋਗਦਾਨ ਦਿੱਤਾ ਹੈ | ਅਜਿਹੇ ਵਿਚ ਉਨ੍ਹਾਂ ਦੇ ਹੱਕਾਂ ਦੀ ਲਗਾਤਾਰ ਅਣਦੇਖੀ ਕਰਨਾ ਠੀਕ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਦੀ ਟੀਮ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ ਗਏ ਅਗਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀਆਂ ਦੋ ਵਿਦਿਆਰਥਣਾਂ ਭਾਸ਼ਨ ਤੇ ਕਵਿਤਾ ਉਚਾਰਣ ਮੁਕਾਬਲੇ ’ਚ ਦੂਜੇ ਸਥਾਨ ’ਤੇ ਰਹੀਆਂ
Ad Position 24