07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਕਾਰੀ ਮਿਡਲ ਸਕੂਲ ਡੇਰਾ ਸੈਦਾ ਵਿਖੇ ਤੀਆਂ ਦੀਆਂ ਲੱਗੀਆਂ ਖ਼ੂਬ ਰੌਣਕਾਂ

ਸੁਲਤਾਨਪੁਰ ਲੋਧੀ, 7 ਅਗਸਤ (ਨਰੇਸ਼ ਹੈਪੀ)-ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜਾਂ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਸਰਕਾਰੀ ਮਿਡਲ ਸਕੂਲ ਡੇਰਾ ਸੈਯਦਾ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਚਾਅ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਵਿਚ ਸੱਜ-ਧੱਜ ਕੇ ਗਿੱਧਾ, ਬੋਲੀਆਂ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਖ਼ੂਬ ਰੰਗ ਬੰਨਿ੍ਹਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਰ ਤਰੁਣ ਟਕਸਾਲੀ ਅਤੇ ਡਿਪਟੀ ਮੈਨੇਜਰ ਕਰਮਜੀਤ ਸਿੰਘ ਬਾਜਵਾ ਵਿਸ਼ੇਸ਼ ਤੌਰ ‘ਤੇ ਪੁੱਜੇ | ਉਨ੍ਹਾਂ ਨੇ ਤੀਆਂ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸਕੂਲ ਦੀਆਂ ਸੱਭਿਆਚਾਰਕ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਨੂੰ ਵਿਦਿਆਰਥੀਆਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਦਾ ਨਵਾਂ ਵਾਟਰ ਕੂਲਰ ਦੇਣ ਦਾ ਐਲਾਨ ਵੀ ਕੀਤਾ ਗਿਆ | ਮੁੱਖ ਮਹਿਮਾਨਾਂ ਦਾ ਸਕੂਲ ਪੁੱਜਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਾਸਟਰ ਨਰੇਸ਼ ਕੋਹਲੀ, ਮੈਡਮ ਦੀਪਿਕਾ ਵੱਲੋਂ ਤਰੁਣ ਟਕਸਾਲੀ ਅਤੇ ਕਰਮਜੀਤ ਬਾਜਵਾ ਨੂੰ ਸਨਮਾਨਿਤ ਕੀਤਾ ਤੇ ਸਮਾਗਮ ਵਿਚ ਸ਼ਾਮਲ ਹੋਣ ਲਈ ਧੰਨਵਾਦ ਪ੍ਰਗਟ ਕੀਤਾ ਗਿਆ | ਇਸ ਮੌਕੇ ਮਾਸਟਰ ਨਰੇਸ਼ ਕੋਹਲੀ ਤੇ ਮੈਡਮ ਦੀਪਿਕਾ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ, ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਮਾਸਟਰ ਨਰੇਸ਼ ਕੋਹਲੀ ਤੋਂ ਇਲਾਵਾ ਰਾਜੂ ਜੈਨਪੁਰੀ, ਦੀਪਿਕਾ, ਦਲਜੀਤ ਸਿੰਘ, ਪਰਮਜੀਤ ਸਿੰਘ ਸਮੇਤ ਸਕੂਲ ਦੇ ਅਧਿਆਪਕ ਮੌਜੂਦ ਸਨ |

Ad Position 21
No active advertisement
ਅਜੀਤ ਡੈਸਕ 08-08-2026

Ad Position 22
No active advertisement
ਪਿਛਲੀ ਖ਼ਬਰ ਆਨੰਦ ਕਾਲਜ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਮੌਕੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ
Ad Position 24