09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

100 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਡਡਵਿੰਡੀ, 8 ਅਗਸਤ (ਦਿਲਬਾਗ ਸਿੰਘ ਝੰਡ)-ਬੀਤੇ ਦਿਨੀਂ ਚੋਰੀ ਦੇ ਮਾਮਲੇ ਵਿਚ ਪੁਲਿਸ ਹਿਰਾਸਤ ਚੋਂ ਭੱਜੇ ਨੌਜਵਾਨ ਦੇ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ | ਪਿੰਡ ਮੁਹੱਬਲੀਪੁਰ ਵਾਸੀਆਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਉਕਤ ਨੌਜਵਾਨ ‘ਤੇ ਲੰਮੇ ਸਮੇਂ ਤੋਂ ਕਥਿਤ ਤੌਰ ‘ਤੇ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲਗਾਉਂਦਿਆਂ ਪ੍ਰਸ਼ਾਸਨ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਉਕਤ ਨੌਜਵਾਨ ਦੀਆਂ ਕਥਿਤ ਗਤੀਵਿਧੀਆਂ ਕਾਰਨ ਪਿੰਡ ਵਿਚ ਲੋਕ ਆਪਣੇ ਘਰਾਂ ਅਤੇ ਕੀਮਤੀ ਸਮਾਨ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ | ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਨੌਜਵਾਨ ਦੇ ਪੁਲਿਸ ਹਿਰਾਸਤ ਵਿਚੋਂ ਭੱਜਣ ਵਾਲੇ ਦਿਨ ਦੀ ਇੱਕ ਸੀਸੀਟੀਵੀ ਵੀਡੀਓ ਵੀ ਉਨ੍ਹਾਂ ਕੋਲ ਮੌਜੂਦ ਹੈ | ਉਨ੍ਹਾਂ ਮੁਤਾਬਿਕ ਵੀਡੀਓ ਵਿਚ ਨੌਜਵਾਨ ਹਿਰਾਸਤ ਤੋਂ ਨਿਕਲਣ ਉਪਰੰਤ ਆਪਣੇ ਪਿੰਡ ਵੱਲ ਆਉਂਦਾ ਦਿਖਾਈ ਦਿੰਦਾ ਹੈ | ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਉਹ ਕਥਿਤ ਤੌਰ ‘ ਤੇ ਆਪਣੇ ਘਰ ਵੀ ਪਹੁੰਚਿਆ ਸੀ ਅਤੇ ਇਸ ਸਬੰਧੀ ਉਸਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਹੋਣ ਦਾ ਸ਼ੱਕ ਹੈ | ਲੋਕਾਂ ਨੇ ਦੋਸ਼ ਲਗਾਇਆ ਕਿ ਉਕਤ ਨੌਜਵਾਨ ਦੀ ਪਿੰਡ ਵਿਚ ਹੀ ਅੱਧੀ ਦਰਜਨ ਦੇ ਕਰੀਬ ਚੋਰੀਆਂ ਵਿਚ ਸ਼ਮੂਲੀਅਤ ਦਾ ਸ਼ੱਕ ਹੈ | ਪਰਿਵਾਰਕ ਮੈਂਬਰਾਂ ਦੀ ਭੂਮਿਕਾ ਦੀ ਵੀ ਜਾਂਚ ਦੀ ਮੰਗ ਪਿੰਡ ਵਾਸੀਆਂ ਨੇ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ | ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨ ਦੀ ਮਾਤਾ ਅਤੇ ਭਰਾ ਦੀ ਵੀ ਕਥਿਤ ਤੌਰ ‘ਤੇ ਚੋਰੀਆਂ ਅਤੇ ਨਸ਼ੇ ਨਾਲ ਸਬੰਧਿਤ ਗਤੀਵਿਧੀਆਂ ਵਿਚ ਸ਼ਮੂਲੀਅਤ ਹੋ ਸਕਦੀ ਹੈ | ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਤੌਰ ‘ ਤੇ ਪੁਸ਼ਟੀ ਨਹੀਂ ਹੋਈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਜਾਂਚ ਦੌਰਾਨ ਪਰਿਵਾਰ ਦੇ ਕਿਸੇ ਮੈਂਬਰ ਦੀ ਕਿਸੇ ਅਪਰਾਧ ਵਿਚ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮਾਤਾ ਵੱਲੋਂ ਲਗਾਏ ਜਾ ਰਹੇ ਕੁੱਝ ਦੋਸ਼ ਤੱਥਾਂ ਤੋਂ ਪਰੇ ਹਨ ਅਤੇ ਮਾਮਲੇ ਦੀ ਅਸਲ ਸਚਾਈ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕਦੀ ਹੈ | ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਉਕਤ ਨੌਜਵਾਨ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ | ਇਸ ਮੌਕੇ ਡਾ. ਫੁੰਮਣ ਸਿੰਘ, ਕਿਸਾਨ ਆਗੂ ਮਨਦੀਪ ਸਿੰਘ, ਤਰਜਿੰਦਰ ਸਿੰਘ, ਸਾਬਕਾ ਸਰਪੰਚ ਮਹਿੰਦਰਪਾਲ ਸਿੰਘ, ਮਨਜੀਤ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ, ਰੰਗਾ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਹਰਨੇਕ ਸਿੰਘ, ਹਰਪਾਲ ਸਿੰਘ, ਮਨਵਿੰਦਰ ਸਿੰਘ, ਬਲਵਿੰਦਰ ਸਿੰਘ ਕੌੜਾ, ਸਰਬਜੀਤ ਸਿੰਘ, ਮਾਸਟਰ ਅਜੀਤ ਸਿੰਘ, ਬਲਜਿੰਦਰ ਕੌਰ, ਸਰਪੰਚ ਕਾਜਲ, ਰਾਜ ਕੁਮਾਰੀ, ਮਨਜੀਤ ਕੌਰ, ਰਾਜਵਿੰਦਰ ਕੌਰ ਅਤੇ ਮਨਜੀਤ ਕੌਰ ਤੋ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 21
No active advertisement
ਪਿੰਡ ਵਾਸੀਆਂ ਨੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਦੀ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ 09-08-2026

Ad Position 22
No active advertisement
ਪਿਛਲੀ ਖ਼ਬਰ ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਵਲੋਂ ਜਲਦ ਕੀਤਾ ਜਾਵੇਗਾ ਵੱਡਾ ਅੰਦੋਲਨ - ਚੌਹਾਨ ਅਗਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ ਤੇ ਦਾਜ ਦੀ ਮੰਗ ਕਰਨ ਵਾਲੇ ਸਹੁਰਾ ਪਰਿਵਾਰ ’ਤੇ ਮੁਕੱਦਮਾ ਦਰਜ
Ad Position 24