08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਾਲਾ ਸੰਘਿਆਂ ਮੇਨ ਬਾਜ਼ਾਰ ਵਿਖੇ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਤਫ਼ਤੀਸ਼ ਜਾਰੀ

ਕਾਲਾ ਸੰਘਿਆਂ, 8 ਅਗਸਤ (ਬਲਜੀਤ ਸਿੰਘ ਸੰਘਾ)-ਜ਼ਿਲ੍ਹਾ ਕਪੂਰਥਲੇ ਦੇ ਇਤਿਹਾਸਿਕ ਕਸਬਾ ਕਾਲਾ ਸੰਘਿਆਂ ਵਿਖੇ ਬੀਤੀ ਦੇਰ ਰਾਤ ਅਣਪਛਾਤਿਆਂ ਵੱਲੋਂ ਚਲਾਈਆਂ ਗੋਲੀਆਂ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਾਲਾ ਸੰਘਿਆਂ ਦੇ ਮੇਨ ਬਾਜ਼ਾਰ ਵਿਖੇ ਕੱਪੜਾ ਕਾਰੋਬਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਅਤੇ ਦੁਕਾਨ ਦੇ ਉੱਪਰ ਹੀ ਬਣੀ ਰਿਹਾਇਸ਼ ਤੇ ਬੀਤੀ 7-8 ਅਗਸਤ ਦੀ ਦਰਮਿਆਨੀ ਰਾਤ ਕਰੀਬ ਡੇਢ ਵਜੇ ਇਕ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ | ਗੋਲ਼ੀਆਂ ਦੀ ਆਵਾਜ਼ ਸੁਣ ਕੇ ਨਜ਼ਦੀਕ ਡਿਊਟੀ ਦੇ ਰਹੇ ਮੇਨ ਬਾਜ਼ਾਰ ਦੀਆਂ ਦੁਕਾਨਾਂ ਦੇ ਪਹਿਰੇਦਾਰਾਂ ਨੇ ਕੁਲਦੀਪ ਕੁਮਾਰ ਲੂੰਬਾ ਤੇ ਉਸ ਦੇ ਪਰਿਵਾਰ ਨੂੰ ਉਠਾਇਆ ਤੇ ਲੂੰਬਾ ਨੇ ਪਿੰਡ ਦੇ ਮੋਹਤਬਰਾਂ ਨੂੰ ਟੈਲੀਫ਼ੋਨ ਕਰਕੇ ਬੁਲਾਇਆ ਅਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ | ਘਟਨਾ ਦੀ ਸੂਚਨਾ ਮਿਲਣ ਉਪਰੰਤ ਮੌਕੇ ਤੇ ਕਾਲਾ ਸੰਘਿਆਂ ਪੁਲਿਸ ਚੌਂਕੀ ਦੇ ਮੁਲਾਜ਼ਮ ਅਤੇ ਕਪੂਰਥਲਾ ਦੇ ਥਾਣਾ ਸਦਰ ਦੇ ਥਾਣਾ ਮੁਖੀ ਸਬ ਇੰਸਪੈਕਟਰ ਮੇਜਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਜਗ੍ਹਾ ਤੇ ਪਹੁੰਚੇ | ਸੀਸੀਟੀਵੀ ਕੈਮਰੇ ਵਿਚ ਕੈਦ ਹੋਈ ਘਟਨਾ ਮੁਤਾਬਿਕ ਅਣਪਛਾਤਿਆਂ ਵੱਲੋਂ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਤੇ ਘਰ ਤੇ 4 ਰਾਊਾਡ ਫਾਇਰ ਕੀਤੇ ਗਏ ਜਿਨ੍ਹਾਂ ਵਿਚੋਂ ਇਕ ਗੋਲੀ ਦੁਕਾਨ ਦਾ ਸ਼ਟਰ ਚੀਰ ਕੇ ਅਗਲੇ ਪਾਸੇ ਲੱਗੇ ਸ਼ੀਸ਼ੇ (ਟਫਨ) ਵਿਚ ਲੱਗੀ ਤੇ ਸ਼ੀਸ਼ਾ ਚਕਨਾਚੂਰ ਹੋ ਗਿਆ | ਇਹਨਾਂ ਚੱਲੀਆਂ ਗੋਲੀਆਂ ਦੇ ਖੋਲ ਵੀ ਬਰਾਮਦ ਕਰ ਲਏ ਗਏ ਹਨ | ਗੋਲ਼ੀਆਂ ਚੱਲਣ ਦੀ ਘਟਨਾ ਤੋਂ ਬਾਅਦ ਫੈਲੀ ਦਹਿਸ਼ਤ ਕਾਰਨ ਅੱਜ ਦਿਨ ਵੇਲੇ ਬਾਜ਼ਾਰ ਵਿਚ ਦੁਕਾਨਾਂ ਤੇ ਗ੍ਰਾਹਕ ਵੀ ਨਾ ਦੇ ਬਰਾਬਰ ਵਿਖਾਈ ਦਿੱਤੇ | ਕਾਲ਼ਾ ਸੰਘਿਆਂ ਪੁਲਿਸ ਚੌਂਕੀ ਇੰਚਾਰਜ ਏ ਐਸ ਆਈ ਅਮਰਜੀਤ ਸਿੰਘ ਨੇ ਕਿਹਾ ਕਿ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰ ਦਿੱਤਾ ਗਿਆ ਹੈ ਅਤੇ ਲਗਾਤਾਰ ਤਫ਼ਤੀਸ਼ ਜਾਰੀ ਹੈ | ਘਟਨਾ ਨੂੰ ਹਰ ਪਹਿਲੂ ਤੋਂ ਵੇਖਿਆ ਜਾ ਰਿਹਾ ਹੈ ਅਤੇ ਪੁਲਿਸ ਸੂਤਰਾਂ ਰਾਹੀਂ ਗੋਲੀਆਂ ਚਲਾਉਣ ਵਾਲਿਆਂ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਜਲਦ ਹੀ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ |

Ad Position 21
No active advertisement
ਅਜੀਤ ਡੈਸਕ 09-08-2026

Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਸ਼ਹਿਰ ਵਿਚ ਲੋਕ ਹਿਤਾਂ ਨੂੰ ਅੱਖੋਂ ਪਰੋਖੇ ਕਰਨ ਵਾਲੇ ਕਿਸੇ ਕਾਰਜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸਲਵਾਨ, ਵਾਲੀਆ 8....
Ad Position 24