ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਹੋਣ-ਐਸ.ਐਚ.ਓ. ਨਾਹਰ
ਸੁਭਾਨਪੁਰ, 9 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਥਿਤ ਤੌਰ ’ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ. ਐਚ.
ਇ
ਇੰਸ: ਅਮਨਦੀਪ ਨਾਹਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਗਏ ਵਿਅਕਤੀ ਬਾਰੇ ਜਾਣਕਾਰੀ ਦਿੰਦੇ ਹੋਏ ਤੇ ਨਸ਼ੇ ਪੀਣ ਵਾਲੇ ਵਿਅਕਤੀਆਂ ਨੂੰ ਫ਼ਰੀ ਇਲਾਜ ਕਰਵਾਉਣ ਸਬੰਧੀ ਅਪੀਲ ਕਰਦੇ ਹੋਏ |
10-08-2026
ਸੁਭਾਨਪੁਰ, 9 ਅਗਸਤ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਕਥਿਤ ਤੌਰ ’ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਪਿੰਡ ਨਿਜ਼ਾਮਪੁਰ ਮੋੜ ਦੇ ਨਜ਼ਦੀਕ ਪਹੁੰਚੇ ਤਾਂ ਇਕ ਵਿਅਕਤੀ ਨੂੰ ਸਾਹਮਣੇ ਤੋਂ ਆਉਂਦੇ ਹੋਏ ਦੇਖਿਆ | ਜੋ ਪੁਲਿਸ ਦੀ ਗੱਡੀ ਦੇਖ ਕੇ ਘਬਰਾ ਗਿਆ ਤੇ ਯਕਦਮ ਪਿੱਛੇ ਨੂੰ ਮੁੜ ਕੇ ਭੱਜਣ ਲੱਗਾ | ਪੁਲਿਸ ਮੁਲਾਜ਼ਮਾਂ ਨੇ ਕਾਬੂ ਕਰਕੇ ਉਕਤ ਵਿਅਕਤੀ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ 80 ਨਸ਼ੀਲੀਆਂ ਗੋਲੀਆਂ ਰੰਗ ਸੰਤਰੀ ਬਰਾਮਦ ਹੋਈਆਂ | ਕਾਬੂ ਕੀਤੇ ਗਏ ਵਿਅਕਤੀ ਨੇ ਆਪਣਾ ਨਾਂਅ ਮੁੱਖਾ ਸਿੰਘ ਉਰਫ਼ ਮੁੱਖਾ ਪੁੱਤਰ ਲੱਖਾ ਸਿੰਘ ਉਰਫ਼ ਲੱਠਾ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਦੱਸਿਆ | ਮੁੱਖਾ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮੌਕੇ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਰਿਮਾਂਡ ਮਾਨਯੋਗ ਅਦਾਲਤ ਵਿਚੋਂ ਲਿਆ ਜਾ ਰਿਹਾ ਹੈ | ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਕੇ ਨਸ਼ੀਲੀਆਂ ਗੋਲੀਆਂ ਕਿੱਥੋਂ ਲੈ ਕੇ ਆਇਆ ਸੀ ਤੇ ਕਿਸ ਨੂੰ ਦੇਣ ਲਈ ਜਾ ਰਿਹਾ ਸੀ | ਉਨ੍ਹਾਂ ਕਿਹਾ ਕਿ ਐਸ.ਐਸ.ਪੀ. ਗੌਰਵ ਤੂਰਾ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਦਿੱਤੇ ਸਖ਼ਤ ਨਿਰਦੇਸ਼ਾਂ ਅਨੁਸਾਰ ਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ | ਸੁਭਾਨਪੁਰ ਥਾਣੇ ਦੇ ਅਧੀਨ ਆਉਂਦੇ ਸਾਰੇ ਪਿੰਡਾਂ ਵਿਚ ਰਾਤ ਤੇ ਦਿਨ ਦੀ ਗਸ਼ਤ ਵਧਾਈ ਗਈ ਹੈ | ਨਸ਼ੀਲੇ ਪਦਾਰਥ ਵੇਚਣ ਵਾਲਾ ਅਗਰ ਕੋਈ ਵੀ ਵਿਅਕਤੀ ਕਾਬੂ ਆ ਗਿਆ | ਉਸ ਨੂੰ ਕਿਸੇ ਵੀ ਕੀਮਤ ਬਖ਼ਸ਼ਿਆ ਨਹੀਂ ਜਾਵੇਗਾ| ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕੇ ਅਗਰ ਕੋਈ ਵੀ ਵਿਅਕਤੀ ਉਨ੍ਹਾਂ ਦੇ ਪਿੰਡ ਵਿਚ ਨਸ਼ੇ ਪੀਣ ਦਾ ਆਦੀ ਹੋਵੇ ਉਸ ਦੀ ਸੂਚਨਾ ਥਾਣਾ ਸੁਭਾਨਪੁਰ ਵਿਖੇ ਦਿੱਤੀ ਜਾਵੇ ਤਾਂ ਜੋ ਉਕਤ ਵਿਅਕਤੀ ਨੂੰ ਹਸਪਤਾਲ ਵਿਚ ਦਾਖਲ ਕਰਵਾ ਕੇ ਉਸ ਦਾ ਇਲਾਜ ਕਰਵਾਇਆ ਜਾ ਸਕੇ