10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਭਗਤ ਪੂਰਨ ਸਿੰਘ ਜੀ ਨੂੰ ‘ਭਾਰਤ ਰਤਨ’ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਸੁਲਤਾਨਪੁਰ ਲੋਧੀ, 9 ਅਗਸਤ (ਥਿੰਦ)-ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਹਾਨ ਸਮਾਜ ਸੇਵੀ ਭਗਤ ਪੂਰਨ ਸਿੰਘ ਜੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਗਤ ਪੂਰਨ ਸਿੰਘ ਜੀ ਦੀ ਮਨੁੱਖਤਾ ਪ੍ਰਤੀ ਨਿਸ਼ਕਾਮ ਸੇਵਾ ਅਤੇ ਵਾਤਾਵਰਣ ਸੰਭਾਲ ਲਈ ਪਾਏ ਯੋਗਦਾਨ ਨੂੰ ਕੌਮੀ ਪੱਧਰ ‘ਤੇ ਸਨਮਾਨ ਦੇਣ ਦੀ ਅਪੀਲ ਕੀਤਾ | ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਦੇ ਸੰਦਰਭ ਵਿਚ ਲਿਖੇ ਪੱਤਰ ਵਿਚ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਜੀਵਨ ਸੇਵਾ, ਤਿਆਗ, ਸਾਦਗੀ ਅਤੇ ਮਨੁੱਖੀ ਭਲਾਈ ਨੂੰ ਸਮਰਪਿਤ ਰਿਹਾ | ਗੁਰਬਾਣੀ ਤੋਂ ਪੇ੍ਰਰਨਾ ਲੈ ਕੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ ਪਲ ਤੱਕ ਲੋੜਵੰਦਾਂ ਦੀ ਸੇਵਾ ਨੂੰ ਆਪਣਾ ਧਰਮ ਬਣਾਈ ਰੱਖਿਆ | ਉਨ੍ਹਾਂ ਪੱਤਰ ਵਿਚ ਦੱਸਿਆ ਕਿ ਦੇਸ਼ ਦੀ ਵੰਡ ਸਮੇਂ ਭਗਤ ਪੂਰਨ ਸਿੰਘ ਜੀ ਵੱਲੋਂ ਇੱਕ ਅਪਾਹਜ ਅਤੇ ਬੇਸਹਾਰਾ ਵਿਅਕਤੀ ਪਿਆਰਾ ਸਿੰਘ ਨੂੰ ਆਪਣੀ ਪਿੱਠ ‘ਤੇ ਚੁੱਕ ਕੇ ਅੰਮਿ੍ਤਸਰ ਲਿਆਉਣ ਦੀ ਘਟਨਾ ਉਨ੍ਹਾਂ ਦੀ ਸੇਵਾ-ਯਾਤਰਾ ਦਾ ਮਹੱਤਵਪੂਰਨ ਮੋੜ ਬਣੀ | ਇਸ ਤੋਂ ਬਾਅਦ ਉਨ੍ਹਾਂ ਨੇ ‘ਪਿੰਗਲਵਾੜਾ’ ਦੀ ਸਥਾਪਨਾ ਕਰਕੇ ਲਾਵਾਰਸ, ਅਪਾਹਜ, ਮਾਨਸਿਕ ਤੌਰ ‘ਤੇ ਪੀੜਤ, ਬਜ਼ੁਰਗ ਅਤੇ ਬੇਸਹਾਰਾ ਲੋਕਾਂ ਲਈ ਆਸਰਾ, ਇਲਾਜ ਅਤੇ ਸਨਮਾਨਜਨਕ ਜੀਵਨ ਦਾ ਪ੍ਰਬੰਧ ਕੀਤਾ | ਸੰਤ ਸੀਚੇਵਾਲ ਨੇ ਪੱਤਰ ਵਿਚ ਭਗਤ ਪੂਰਨ ਸਿੰਘ ਜੀ ਦੀ ਵਾਤਾਵਰਣ ਪ੍ਰਤੀ ਦੂਰਅੰਦੇਸ਼ੀ ਦਾ ਵੀ ਜ਼ਿਕਰ ਕੀਤਾ | ਉਨ੍ਹਾਂ ਨੇ ਕਿਹਾ ਕਿ ਜਦੋਂ ਵਾਤਾਵਰਣ ਸੰਕਟ ਅੱਜ ਵਾਂਗ ਵੱਡੀ ਚਰਚਾ ਦਾ ਵਿਸ਼ਾ ਨਹੀਂ ਸੀ, ਉਦੋਂ ਹੀ ਭਗਤ ਜੀ ਨੇ ਕੁਦਰਤੀ ਸਰੋਤਾਂ ਦੀ ਸੰਭਾਲ, ਰੁੱਖਾਂ ਦੀ ਰੱਖਿਆ ਅਤੇ ਸਾਦੇ ਜੀਵਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਸੀ | ਉਹ ਜਨਤਕ ਆਵਾਜਾਈ ਦੀ ਵਰਤੋਂ, ਕਾਗ਼ਜ਼ ਦੀ ਮੁੜ ਵਰਤੋਂ ਅਤੇ ਲੱਕੜ ਦੀ ਬੇਲੋੜੀ ਖਪਤ ਤੋਂ ਬਚਣ ਲਈ ਵੀ ਪ੍ਰੇਰਿਤ ਕਰਦੇ ਰਹੇ | ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਸਾਲ 1979 ਵਿਚ ‘ਪਦਮ ਸ਼੍ਰੀ’ ਨਾਲ ਸਨਮਾਨਿਤ ਕੀਤਾ ਗਿਆ ਸੀ | ਸੰਤ ਸੀਚੇਵਾਲ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦੀ ਸੇਵਾ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਅੱਜ ਵੀ ਸਮਾਜ ਲਈ ਮਾਰਗ ਦਰਸ਼ਨ ਹੈ | ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਦੇਖਦਿਆਂ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਯੋਗ ਸਤਿਕਾਰ ਹੋਵੇਗਾ |

Ad Position 21
No active advertisement
ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ਦੇ ਮੁਕਾਬਲੇ ’ਚ ਸੋਨ ਤਗਮੇ ਜਿੱਤੇ 10-08-2026

Ad Position 22
No active advertisement
ਪਿਛਲੀ ਖ਼ਬਰ 11 ਨੂੰ ਡੀ.ਐਸ.ਪੀ. ਭੁਲੱਥ ਦਾ ਘਿਰਾਓ ਕਰਕੇ ਦਿੱਤਾ ਜਾਵੇਗਾ ਧਰਨਾ -ਕਿਸਾਨ ਆਗੂ ਅਗਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਹੀ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆ ਸਕਦੀ ਹੈ-ਜਥੇ: ਸ਼ੰਮੀ
Ad Position 24