10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਮਕਸੂਦਪੁਰ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਨਡਾਲਾ, 9 ਅਗਸਤ (ਰਘਬਿੰਦਰ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਜੀ ਹੋਤੀ ਮਰਦਾਨ ਅਤੇ ਜੀਵਨ ਪ੍ਰਧਾਨ ਸੰਤ ਬਾਬਾ ਤਰਲੋਕ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਮਕਸੂਦਪੁਰ ਵਿਖੇ ਪੰਜਾਬ ਦੇ ਵਿਰਾਸਤੀ ਅਤੇ ਸਭਿਆਚਾਰਕ ਤਿਉਹਾਰ ਤੀਆਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਤੀਆਂ ਦੇ ਤਿਉਹਾਰ ਨੂੰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵੱਲੋਂ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਗਿੱਧਾ, ਲੋਕ ਗੀਤਾਂ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਪੁਰਾਤਨ ਰਵਾਇਤਾਂ ਨੂੰ ਦਰਸਾਇਆ ਗਿਆ | ਸਕੂਲ ਦੇ ਵਿਹੜੇ ਵਿਚ ਤੀਆਂ ਦੇ ਰੰਗਾਂ ਨੇ ਖ਼ੂਬ ਰੌਣਕਾਂ ਲਾਈਆਂ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਮਾਗਮ ਵਿਚ ਭਾਗ ਲਿਆ |ਇਸ ਮੌਕੇ ਸਕੂਲ ਦੀ ਪਿ੍ੰਸੀਪਲ ਗਗਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ, ਸਟਾਫ਼ ਅਤੇ ਮਾਪਿਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ, ਸਭਿਆਚਾਰ ਅਤੇ ਲੋਕ-ਰਵਾਇਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਸਭਿਆਚਾਰ ਦੀਆਂ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ |

Ad Position 21
No active advertisement
ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਮਕਸੂਦਪੁਰ ਵਿਖੇ ਸਕੂਲ ਵਿਖੇ ਮਨਾਏ ਤੀਆਂ ਦੇ ਤਿਉਹਾਰ ਦੇ ਵੱਖ-ਵੱਖ ਦਿ੍ਸ਼ | ਤਸਵੀਰ. ਰਘਬਿੰਦਰ ਸਿੰਘ 10-08-2026
ਨਡਾਲਾ, 9 ਅਗਸਤ (ਰਘਬਿੰਦਰ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਜੀ ਹੋਤੀ ਮਰਦਾਨ ਅਤੇ ਜੀਵਨ ਪ੍ਰਧਾਨ ਸੰਤ ਬਾਬਾ ਤਰਲੋਕ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਮਕਸੂਦਪੁਰ ਵਿਖੇ ਪੰਜਾਬ ਦੇ ਵਿਰਾਸਤੀ ਅਤੇ ਸਭਿਆਚਾਰਕ ਤਿਉਹਾਰ ਤੀਆਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵੱਲੋਂ ਤੀਆਂ ਦੇ ਤਿਉਹਾਰ ਨੂੰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵੱਲੋਂ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਗਿੱਧਾ, ਲੋਕ ਗੀਤਾਂ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਪੁਰਾਤਨ ਰਵਾਇਤਾਂ ਨੂੰ ਦਰਸਾਇਆ ਗਿਆ | ਸਕੂਲ ਦੇ ਵਿਹੜੇ ਵਿਚ ਤੀਆਂ ਦੇ ਰੰਗਾਂ ਨੇ ਖ਼ੂਬ ਰੌਣਕਾਂ ਲਾਈਆਂ ਅਤੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸਮਾਗਮ ਵਿਚ ਭਾਗ ਲਿਆ |ਇਸ ਮੌਕੇ ਸਕੂਲ ਦੀ ਪਿ੍ੰਸੀਪਲ ਗਗਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ, ਸਟਾਫ਼ ਅਤੇ ਮਾਪਿਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ, ਸਭਿਆਚਾਰ ਅਤੇ ਲੋਕ-ਰਵਾਇਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਸਭਿਆਚਾਰ ਦੀਆਂ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ |
Ad Position 22
No active advertisement
ਪਿਛਲੀ ਖ਼ਬਰ ਲਿਟਲ ਏਂਜਲਸ ਕੋ ਐਡ ਸਕੂਲ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਵਲੋਂ ‘ਤੀਆਂ ਦਾ ਤਿਉਹਾਰ’ ਮਨਾਇਆ
Ad Position 24