ਲਿਟਲ ਏਂਜਲਸ ਕੋ ਐਡ ਸਕੂਲ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਕਪੂਰਥਲਾ, 9 ਅਗਸਤ (ਵਿ. ਪ੍ਰ.)
ਕਪੂਰਥਲਾ, 9 ਅਗਸਤ (ਵਿ.ਪ੍ਰ.)-ਲਿਟਲ ਏਜਲਸ ਕੋ ਐਡ ਸਕੂਲ ਕਪੂਰਥਲਾ ਵਿਚ ਤੀਆਂ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੇ ਆਰੰਭ ਵਿਚ ਸਕੂਲ ਦੀ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਤੀਆਂ ਦੇ ਤਿਉਹਾਰ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਬਾਅਦ ਵਿਚ 10ਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਤੀਆਂ, ਜਦਕਿ 6ਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਤੀਆਂ ਸਬੰਧੀ ਕਵਿਤਾ ਪੇਸ਼ ਕੀਤੀ | ਉਪਰੰਤ ਕਾਲਜ ਦੇ ਹੋਰ ਵਿਦਿਆਰਥਣਾਂ ਨੇ ਸਭਿਆਚਾਰਕ ਗੀਤ ਗਾਇਨ ਕਰਕੇ ਤੀਆਂ ਦਾ ਤਿਉਹਾਰ ਮਨਾਇਆ | ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧੇ ਦੀ ਪੇਸ਼ਕਾਰੀ ਸਮਾਗਮ ਦਾ ਮੁੱਖ ਆਕਰਸ਼ਣ ਰਹੀ | ਸਕੂਲ ਦੀ ਡੀਨ ਐਡਮਨਿਸਟਰੇਸ਼ਨ ਪ੍ਰੀਤ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |