09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਕੌਮੀ ਕਿਸਾਨ ਕਮਿਸ਼ਨ ਦੇ ਫ਼ਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ’ਤੇ ਕਾਨੂੰਨੀ ਗਰੰਟੀ ਦੇਣ ਦੀ ਕੀਤੀ ਮੰਗ

ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚਾ (ਐਸ. ਕੇ.

Ad Position 21
No active advertisement
ਪਿੰਡ ਸੁਲਤਾਨਪੁਰ ਵਿਖੇ ਲੋਕ ਮਿਲਣੀ ਦੌਰਾਨ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਆਪ ’ਚ ਸ਼ਾਮਿਲ ਹੋਏ ਲੋਕ ਤੇ ਆਪ ਵਲੰਟੀਅਰ। ਤਸਵੀਰ : ਦਲਵਿੰਦਰ ਸਿੰਘ ਅੱਪਰਾ  10-08-2026
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਕਪੂਰਥਲਾ, ਟਰੇਡ ਯੂਨੀਅਨ ਤੇ ਹੋਰ ਜਨਤਕ ਯੂਨੀਅਨਾਂ ਦੀ ਸਾਂਝੀ ਮੀਟਿੰਗ ਉੱਘੇ ਸੁਤੰਤਰਤਾ ਸੈਨਾਨੀ ਮਾਸਟਰ ਹਰੀ ਸਿੰਘ ਧੂਤ ਭਵਨ ਕਪੂਰਥਲਾ ਵਿਚ ਕ੍ਰਾਂਤੀਕਾਰ ਕਿਸਾਨ ਯੂਨੀਅਨ ਦੇ ਪ੍ਰਧਾਨ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਭਾਰਤ ਛੱਡੋ ਅੰਦੋਲਨ ਦੀ ਵਰ੍ਹੇਗੰਢ ‘ਤੇ 10 ਅਗਸਤ ਨੂੰ ਕਾਰਪੋਰੇਟ ਭਾਰਤ ਛੱਡੋ ਦਿਵਸ ਮਨਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਹਾਜ਼ਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵਿਚਾਰ ਵਟਾਂਦਰੇ ਉਪਰੰਤ 10 ਅਗਸਤ ਨੂੰ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਚ ਵਿਸ਼ਾਲ ਰੈਲੀ ਕਰਕੇ ਰੋਸ ਵਿਖਾਵਾ ਕਰਨ ਦਾ ਫ਼ੈਸਲਾ ਲਿਆ | ਮੀਟਿੰਗ ਵਿਚ ਆਇਸ਼ਾ ਦੀ ਕੌਮੀ ਪ੍ਰਧਾਨ ਤੇ ਵਿਦਿਆਰਥੀ ਆਗੂ ਨੇਹਾ ਬੋਰਾ ‘ਤੇ ਕਾਲੀ ਸ਼ਾਹੀ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਇਸ ਮੌਕੇ ਸ਼ਾਮਲ ਆਗੂਆਂ ਨੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਵਲੋਂ ਚੰਡੀਗੜ੍ਹ ਵਿਚ ਇਤਿਹਾਸਕ ਇਕੱਠ ਕਰਨ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਪੰਜਾਬ ਪੁਲਿਸ ਵਲੋਂ ਸਰਕਾਰ ਦੇ ਇਸ਼ਾਰੇ ‘ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਤੇ ਪਾਣੀਆਂ ਦੀਆਂ ਬੁਛਾੜਾਂ ਮਾਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਤੇ ਹੋਰ ਜਥੇਬੰਦੀਆਂ ਵਲੋਂ ਮੰਗ ਕੀਤੀ ਗਈ ਕਿ ਕੌਮੀ ਕਿਸਾਨ ਕਮਿਸ਼ਨ ਦੇ ਫ਼ਾਰਮੂਲੇ ਦੇ ਆਧਾਰ ‘ਤੇ ਸਾਰੀਆਂ ਫ਼ਸਲਾਂ ‘ਤੇ ਐਮਐਸਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਦੇ ਕਰਜਿਆਂ ‘ਤੇ ਲੀਕ ਫੇਰਨ, ਚਾਰ ਕਿਰਤ ਕਾਨੂੰਨ ਵਾਪਸ ਲੈਣ, ਮਗਨਰੇਗਾ ਤਹਿਤ ਮਜ਼ਦੂਰਾਂ ਨੂੰ 200 ਦਿਨ ਦਾ ਕੰਮ ਤੇ ਰੋਜ਼ਾਨਾ 700 ਰੁਪਏ ਦਿਹਾੜੀ ਬਹਾਲ ਕਰਨ, ਬਿਜਲੀ ਨਿੱਜੀਕਰਨ ਬਿੱਲ ਵਾਪਸ ਲੈਣ, ਬੀਜ ਬਿੱਲ ਤੇ ਕੌਮੀ ਸੁਰੱਖਿਆ ਐਕਟ ਵਿਚ ਸੋਧ, ਜ਼ਮੀਨੀ ਹੱਕਾਂ ਦੀ ਸੁਰੱਖਿਆ ਅਤੇ ਤਜਵੀਜਤ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ | ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਸਕੱਤਰ ਰਸ਼ਪਾਲ ਸਿੰਘ, ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ, ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਜਿੰਦਰ ਸਿੰਘ ਰਾਣਾ ਐਡਵੋਕੇਟ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਰੁਜ ਗਿੱਲ ਦੇ ਪ੍ਰਧਾਨ ਧਰਮਿੰਦਰ ਸਿੰਘ, ਪੰਜਾਬ ਹਾਰਟੀਕਲਚਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਸਰਾਅ, ਟਰੇਡ ਯੂਨੀਅਨ ਕੌਂਸਲ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਿੰਦਰ ਸਿੰਘ ਚੀਮਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਕਾਮਰੇਡ ਮੁਕੰਦ ਸਿੰਘ, ਪੈਨਸ਼ਨਰਜ਼ ਪਾਵਰਕਾਮ ਐਸੋਸੀਏਸ਼ਨ ਦੇ ਆਗੂ ਸ਼ਵਿੰਦਰ ਸਿੰਘ ਬੁਟਾਰੀ ਤੋਂ ਇਲਾਵਾ ਹੋਰ ਜਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਅਤੇ ਵਿਕਾਸ ਕਾਰਜਾਂ ਰਾਹੀਂ ਪੰਜਾਬੀਆਂ ਦਾ ਦਿਲ ਜਿੱਤਿਆ-ਮਿੰਟੂ ਥਿੰਦ ਅਗਲੀ ਖ਼ਬਰ ਸ਼ਿੰਘਰਾਲਾ ਸਕੂਲ ਨਡਾਲਾ ਦੇ ਵਿਹੜੇ ’ਚ ਮਨਾਇਆ ਪੰਜਾਬ ਦਾ ਵਿਰਾਸਤੀ ਤਿਉਹਾਰ ਤੀਆਂ
Ad Position 24