ਤੰਦਰੁਸਤ ਬੱਚੇ ਹੀ ਤੰਦਰੁਸਤ ਸਮਾਜ ਦੀ ਨੀਂਹ-ਡਾ. ਰਾਜੀਵ ਪਰਾਸ਼ਰ
ਕਪੂਰਥਲਾ, 10 ਅਗਸਤ (ਸਡਾਨਾ)-ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਕੇ ਉਨ੍ਹਾਂ ਦੀ ਸਿਹਤ, ਪੋਸ਼ਣ ਅਤੇ ਸਰੀਰਕ ਵਿਕਾਸ ਨੂੰ ਬਿਹਤਰ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਡੀ-ਵਰਮਿੰਗ ਮੁਹਿੰਮ ਚਲਾਈ ਗਈ | ਇਸ ਤਹਿਤ ਜ਼ਿਲ੍ਹੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ | ਇਸ ਮੌਕੇ ਡਾ.
ਕਪੂਰਥਲਾ, 10 ਅਗਸਤ (ਸਡਾਨਾ)-ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਕੇ ਉਨ੍ਹਾਂ ਦੀ ਸਿਹਤ, ਪੋਸ਼ਣ ਅਤੇ ਸਰੀਰਕ ਵਿਕਾਸ ਨੂੰ ਬਿਹਤਰ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਡੀ-ਵਰਮਿੰਗ ਮੁਹਿੰਮ ਚਲਾਈ ਗਈ | ਇਸ ਤਹਿਤ ਜ਼ਿਲ੍ਹੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਲਬੈਂਡਾਜੋਲ ਦੀਆਂ ਗੋਲੀਆਂ ਖਵਾਈਆਂ ਗਈਆਂ | ਇਸ ਮੌਕੇ ਡਾ. ਰਾਜੀਵ ਪਰਾਸ਼ਰ ਨੇ ਕਿਹਾ ਕਿ ‘’ਬੱਚਿਆਂ ਦੀ ਸਿਹਤ ਨਾਲ ਜੁੜੀ ਹਰ ਛੋਟੀ ਸਮੱਸਿਆ ਨੂੰ ਸਮੇਂ ਸਿਰ ਰੋਕਣਾ ਬਹੁਤ ਜ਼ਰੂਰੀ ਹੈ | ਪੇਟ ਦੇ ਕੀੜੇ ਬੱਚਿਆਂ ਵਿਚ ਕਮਜ਼ੋਰੀ, ਖੂਨ ਦੀ ਕਮੀ, ਭੁੱਖ ਨਾ ਲੱਗਣ ਅਤੇ ਸਰੀਰਕ ਵਿਕਾਸ ਵਿਚ ਰੁਕਾਵਟ ਦਾ ਕਾਰਨ ਬਣ ਸਕਦੇ ਹਨ | ਇਸ ਲਈ ਡੀ-ਵਰਮਿੰਗ ਮੁਹਿੰਮ ਬੱਚਿਆਂ ਦੀ ਸਿਹਤ ਸੰਭਾਲ ਦਾ ਇੱਕ ਮਹੱਤਵਪੂਰਨ ਹਿੱਸਾ ਹੈ | ਉਨ੍ਹਾਂ ਦੱਸਿਆ ਕਿ ਮਿੱਟੀ ਰਾਹੀਂ ਫੈਲਣ ਵਾਲੇ ਕੀੜਿਆਂ ਦੀ ਲਾਗ ਬੱਚਿਆਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪਾ ਸਕਦੀ ਹੈ | ਨਿਯਮਤ ਡੀ-ਵਰਮਿੰਗ ਨਾਲ ਬੱਚਿਆਂ ਨੂੰ ਇਨ੍ਹਾਂ ਕੀੜਿਆਂ ਤੋਂ ਬਚਾਉਣ ਵਿਚ ਮਦਦ ਮਿਲਦੀ ਹੈ ਅਤੇ ਉਹ ਬਿਹਤਰ ਢੰਗ ਨਾਲ ਪੜ੍ਹਾਈ ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈ ਸਕਦੇ ਹਨ | ਸਿਵਲ ਸਰਜਨ ਨੇ ਕਿਹਾ ਕਿ ਸਾਫ਼-ਸਫ਼ਾਈ ਅਤੇ ਡੀ-ਵਰਮਿੰਗ ਦੋਵੇਂ ਬੱਚਿਆਂ ਦੀ ਸਿਹਤ ਲਈ ਬਰਾਬਰ ਮਹੱਤਵਪੂਰਨ ਹਨ | ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨੇ ਤੋਂ ਬਾਅਦ ਸਾਬਣ ਨਾਲ ਹੱਥ ਧੋਣ, ਸਾਫ਼ ਪਾਣੀ ਪੀਣ, ਫਲ-ਸਬਜ਼ੀਆਂ ਨੂੰ ਚੰਗੀ ਤਰ੍ਹਾਂ ਧੋ ਕੇ ਖਾਣ ਅਤੇ ਨੰਗੇ ਪੈਰ ਨਾ ਘੁੰਮਣ ਲਈ ਪ੍ਰੇਰਿਤ ਕੀਤਾ ਗਿਆ | ਡਾ. ਪਰਾਸ਼ਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਅਜਿਹੀਆਂ ਮੁਹਿੰਮਾਂ ਵਿਚ ਪੂਰਾ ਸਹਿਯੋਗ ਦੇਣ | ਅੰਤ ਵਿਚ ਸਰਕਾਰੀ ਸੀਨੀਅਰ ਸਕੂਲ ਦੇ ਪਿ੍ੰਸੀਪਲ ਅਨੁਰਾਗ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਡੀਆਈਓ ਡਾ. ਰਣਦੀਪ ਸਿੰਘ, ਡਾ. ਯੋਗੇਸ਼ ਸਹਿਗਲ, ਡਾ. ਨਵਪ੍ਰੀਤ ਕੌਰ, ਡਾ. ਭੂਵਨੇਸ਼ਵਰੀ, ਆਰਬੀਐਸਕੇ ਕੁਆਰਡੀਨੇਟਰ ਰਣਜੀਤ ਕੌਰ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਬੀਸੀਸੀ ਕੁਆਰਡੀਨੇਟਰ ਜੋਤੀ ਅਨੰਦ, ਹੇਮਰਾਜ, ਸਾਰਿਕਾ ਮੈਡਮ, ਗਿਆਨ ਸਿੰਘ, ਮੰਜੂ ਕੌੜਾ, ਸਤਵੰਤ ਕੌਰ, ਬੁੱਧ ਦੇਵ ਆਦਿ ਹਾਜ਼ਰ ਸਨ | ਅੱਜ ਬਿਜਲੀ ਬੰਦ ਰਹੇਗੀ ਫਗਵਾੜਾ, 10 ਅਗਸਤ (ਚਾਨਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸੂਚਨਾ ਅਨੁਸਾਰ 11 ਅਗਸਤ ਦਿਨ ਮੰਗਲਵਾਰ ਨੂੰ 66 ਕੇਵੀ ਸ/ਸ ਚਹੇੜੂ ਤੋਂ ਚੱਲਦੇ 11 ਕੇਵੀ ਨੰਗਲ ਮੱਝਾ ਅਤੇ ਚਹੇੜੂ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸਮਾਂ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਪਿੰਡ ਕਿਸ਼ਨਪੁਰ, ਨੰਗਲ ਮੱਝਾ, ਸਪਰੋੜ ਦੀ ਘਰੇਲੂ ਵਪਾਰਿਕ ਤੇ ਖੇਤੀਬਾੜੀ ਦੀ ਸਪਲਾਈ ਬੰਦ ਰਹੇਗੀ |