11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਫਗਵਾੜਾ ਸ਼ੂਗਰ ਮਿੱਲ ਦੇ ਕਿਸਾਨਾਂ ਦੀ 18.93 ਕਰੋੜ ਦੀ ਬਕਾਇਆ ਸਬਸਿਡੀ ਦਾ ਮੁੱਦਾ ਵਿਧਾਨ ਸਭਾ ’ਚ ਗੂੰਜਿਆ

ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਵਿਧਾਨ ਸਭਾ ‘ਚ ਸੂਬੇ ਦੇ ਕਿਸਾਨਾਂ ਦੀ ਲੰਬਿਤ ਸਬਸਿਡੀ ਦਾ ਜ਼ੋਰ ਨਾਲ ਉਠਾਇਆ | ਉਨ੍ਹਾਂ ਸਰਕਾਰ ਤੋਂ ਜਵਾਬ ਮੰਗਿਆ ਕਿ ਜਦੋਂ ਸੂਬੇ ਦੀਆਂ ਹੋਰ ਚੀਨੀ ਮਿੱਲਾਂ ਨਾਲ ਜੁੜੇ ਕਿਸਾਨਾਂ ਨੂੰ ਸਬਸਿਡੀ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਫਗਵਾੜਾ ਸ਼ੂਗਰ ਮਿੱਲ ਨਾਲ ਜੁੜੇ ਕਿਸਾਨਾਂ ਦੀ ਕਰੀਬ 18. 93 ਕਰੋੜ ਦੀ ਸਬਸਿਡੀ ਅਜੇ ਤੱਕ ਕਿਉਂ ਰੋਕੀ ਗਈ ਹੈ | ਧਾਲੀਵਾਲ ਨੇ ਕਿਹਾ ਕਿ ਸਰਕਾਰ ਵਲੋਂ ਵਿਧਾਨ ਸਭਾ ‘ਚ ਸਪਸ਼ਟ ਕੀਤਾ ਗਿਆ ਕਿ ਹੋਰ ਸਬੰਧਿਤ ਕਿਸਾਨਾਂ ਨੂੰ ਉਨ੍ਹਾਂ ਦੀ ਸਬਸਿਡੀ ਦੀ ਰਕਮ ਜਾਰੀ ਹੋ ਚੁੱਕੀ ਹੈ | ਅਜਿਹੇ ‘ਚ ਸਵਾਲ ਇਹ ਹੈ ਕਿ ਫਗਵਾੜਾ ਸ਼ੂਗਰ ਮਿੱਲ ਦੇ ਕਿਸਾਨਾਂ ਨਾਲ ਹੀ ਭੇਦਭਾਵ ਕਿਉਂ ਕੀਤਾ ਜਾ ਰਿਹਾ ਹੈ?

Ad Position 21
No active advertisement
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਤਸਵੀਰ | 11-08-2026
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਵਿਧਾਨ ਸਭਾ ‘ਚ ਸੂਬੇ ਦੇ ਕਿਸਾਨਾਂ ਦੀ ਲੰਬਿਤ ਸਬਸਿਡੀ ਦਾ ਜ਼ੋਰ ਨਾਲ ਉਠਾਇਆ | ਉਨ੍ਹਾਂ ਸਰਕਾਰ ਤੋਂ ਜਵਾਬ ਮੰਗਿਆ ਕਿ ਜਦੋਂ ਸੂਬੇ ਦੀਆਂ ਹੋਰ ਚੀਨੀ ਮਿੱਲਾਂ ਨਾਲ ਜੁੜੇ ਕਿਸਾਨਾਂ ਨੂੰ ਸਬਸਿਡੀ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ, ਤਾਂ ਫਗਵਾੜਾ ਸ਼ੂਗਰ ਮਿੱਲ ਨਾਲ ਜੁੜੇ ਕਿਸਾਨਾਂ ਦੀ ਕਰੀਬ 18.93 ਕਰੋੜ ਦੀ ਸਬਸਿਡੀ ਅਜੇ ਤੱਕ ਕਿਉਂ ਰੋਕੀ ਗਈ ਹੈ | ਧਾਲੀਵਾਲ ਨੇ ਕਿਹਾ ਕਿ ਸਰਕਾਰ ਵਲੋਂ ਵਿਧਾਨ ਸਭਾ ‘ਚ ਸਪਸ਼ਟ ਕੀਤਾ ਗਿਆ ਕਿ ਹੋਰ ਸਬੰਧਿਤ ਕਿਸਾਨਾਂ ਨੂੰ ਉਨ੍ਹਾਂ ਦੀ ਸਬਸਿਡੀ ਦੀ ਰਕਮ ਜਾਰੀ ਹੋ ਚੁੱਕੀ ਹੈ | ਅਜਿਹੇ ‘ਚ ਸਵਾਲ ਇਹ ਹੈ ਕਿ ਫਗਵਾੜਾ ਸ਼ੂਗਰ ਮਿੱਲ ਦੇ ਕਿਸਾਨਾਂ ਨਾਲ ਹੀ ਭੇਦਭਾਵ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਹਨ ਅਤੇ ਉਨ੍ਹਾਂ ਦੀ ਜਾਇਜ਼ ਰਕਮ ਨੂੰ ਲੰਬੇ ਸਮੇਂ ਤੱਕ ਰੋਕਣਾ ਉਨ੍ਹਾਂ ਨਾਲ ਬੇਇਨਸਾਫ਼ੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫਗਵਾੜਾ ਸ਼ੂਗਰ ਮਿੱਲ ਨਾਲ ਜੁੜੇ ਕਿਸਾਨਾਂ ਦੀ ਲੰਬਿਤ 18.93 ਕਰੋੜ ਦੀ ਸਬਸਿਡੀ ਤੁਰੰਤ ਜਾਰੀ ਕੀਤੀ ਜਾਵੇ ਤੇ ਇਹ ਵੀ ਸਪਸ਼ਟ ਕੀਤਾ ਜਾਵੇ ਕਿ ਰਕਮ ਰੋਕਣ ਪਿੱਛੇ ਕੀ ਕਾਰਨ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ‘ਚ ਇਹ ਮੁੱਦਾ ਇਸ ਲਈ ਉਠਾਇਆ ਗਿਆ ਹੈ ਤਾਂ ਜੋ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ ਤੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿਵਾਇਆ ਜਾ ਸਕੇ | ਜਦੋਂ ਬਾਕੀ ਕਿਸਾਨਾਂ ਨੂੰ ਭੁਗਤਾਨ ਹੋ ਚੁੱਕਾ ਹੈ, ਤਾਂ ਫਗਵਾੜਾ ਦੇ ਕਿਸਾਨਾਂ ਨੂੰ ਆਪਣੇ ਪੈਸਿਆਂ ਲਈ ਇੰਤਜ਼ਾਰ ਕਿਉਂ ਕਰਵਾਇਆ ਜਾ ਰਿਹਾ ਹੈ | ਸਰਕਾਰ ਨੂੰ ਇਸ ਦਾ ਸਪਸ਼ਟ ਜਵਾਬ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਣਧੀਰਪੁਰ ਦੇ ਸ਼ਮਸ਼ਾਨਘਾਟ ਦਾ ਰੁਕਿਆ ਕੰਮ ਜਲਦੀ ਚਾਲੂ ਕਰਵਾਇਆ ਜਾਵੇ-ਪਿੰਡ ਵਾਸੀ ਅਗਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਬੱਚਿਆਂ ਨੇ ਬੈਡਮਿੰਟਨ ਮੈਚ ਵਿਚ ਜਿੱਤੇ ਮੈਡਲ
Ad Position 24