10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਨੰਬਰਦਾਰ ਜੂਨੀਅਰ ਰਜਿ. 643 ਵਲੋਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਸਰਕਾਰ ਤੁਰੰਤ ਲਾਗੂ ਕਰੇ-ਮਾਨ

ਸੁਲਤਾਨਪੁਰ ਲੋਧੀ, 10 ਅਗਸਤ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਚੋਣਾਂ ਦੌਰਾਨ ਨੰਬਰਦਾਰਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਨੰਬਰਦਾਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਨਿਰੰਤਰ ਕੀਤੀ ਜਾਵੇਗੀ ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਉਪਰੰਤ ਅਜੇ ਤੱਕ ਦੋਵੇਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ | ਇਹ ਜਾਣਕਾਰੀ ਅੱਜ ਪੰਜਾਬ ਨੰਬਰਦਾਰ ਯੂਨੀਅਨ ਰਜਿ. (643) ਸਮਰਾ ਗਰੁੱਪ ਵੱਲੋਂ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਬਲਰਾਮ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਪਲਵਿੰਦਰ ਸਿੰਘ ਧਾਲੀਵਾਲ, ਸਾਹਿਬ ਸਿੰਘ ਭੁੱਲਰ ਤਹਿਸੀਲ ਪ੍ਰਧਾਨ ਸੁਲਤਾਨਪੁਰ ਲੋਧੀ, ਮੰਗਲ ਸਿੰਘ ਭੱਟੀ ਜ਼ਿਲ੍ਹਾ ਵਾਈਸ ਪ੍ਰਧਾਨ ਕਪੂਰਥਲਾ, ਕੁਲਦੀਪ ਸਿੰਘ ਸਾਗਰਾਂ ਜਰਨਲ ਸਕੱਤਰ ਨੰਬਰਦਾਰ ਯੂਨੀਅਨ ਸੁਲਤਾਨਪੁਰ ਲੋਧੀ, ਅਮਰਜੀਤ ਸਿੰਘ ਫ਼ੌਜੀ ਕਲੋਨੀ ਖ਼ਜ਼ਾਨਚੀ ਦੀ ਅਗਵਾਈ ਵਿਚ ਕਪੂਰਥਲਾ ਵਿਖੇ ਹੋਈ ਮੀਟਿੰਗ ਉਪਰੰਤ ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਭੁਲੱਥ ਦੇ ਪੀਏ ਜਸਕਰਨ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਇੱਕ ਮੰਗ ਪੱਤਰ ਦੇਣ ਮੌਕੇ ਦਿੱਤੀ ਗਈ | ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਨੰਬਰਦਾਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ ਨੰਬਰਦਾਰ ਯੂਨੀਅਨ ਵੱਲੋਂ ਪੰਜਾਬ ਪੱਧਰੀ ਰੈਲੀ ਕਰਕੇ ਨੰਬਰਦਾਰਾਂ ਦੀਆਂ ਮੰਗਾਂ ਲਾਗੂ ਕਰਨ ਵਾਲੀ ਪਾਰਟੀ ਨੂੰ ਸਮਰਥਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਮੰਗਾ ਤੁਰੰਤ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜਾਂ ਚੰਡੀਗੜ੍ਹ ਵਿਖੇ ਪੰਜਾਬ ਪੱਧਰ ਦੀ ਰੈਲੀ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਨੰਬਰਦਾਰ ਸੁਖਦੇਵ ਸਿੰਘ ਕਬੀਰਪੁਰ, ਭੁਪਿੰਦਰ ਸਿੰਘ ਧਾਲੀਵਾਲ, ਸੰਤੋਖ ਸਿੰਘ ਧਾਲੀਵਾਲ, ਅਵਤਾਰ ਸਿੰਘ ਭੱਡੇ, ਸੰਤੋਖ ਸਿੰਘ ਮੱਲੀ, ਸੁਖਜਿੰਦਰ ਸਿੰਘ ਕਬੀਰਪੁਰ, ਵਾਈਸ ਜਨਰਲ ਸਕੱਤਰ ਸੁਖਰਾਜ ਸਿੰਘ ਸ਼ੇਖਮਾਂਗਾ ਆਦਿ ਵੀ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 11-08-2026

Ad Position 22
No active advertisement
ਪਿਛਲੀ ਖ਼ਬਰ ਭੁਲੱਥ ’ ਚ ਪੰਜਾਬ ਨਿਰਮਾਣ ਮਜ਼ਦੂਰ ਯੂਨੀ ਅਨ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਜ਼ੋਨਲ ਪੱਧਰੀ ਖੇਡਾਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਵਾਲੀਬਾਲ ਦੇ ਮੁਕਾਬਲੇ ’ਚ ਪਹਿਲੇ ਸਥਾਨ ’ਤੇ
Ad Position 24