12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਇੰਨਸੈਂਟਿਵ ਵਿਚ ਕਟੌਤੀ ਕੀਤੇ ਜਾਣ ਦੇ ਰੋਸ ਵਜੋਂ ਆਰ.ਸੀ.ਐਫ. ਦੇ ਮੁਲਾਜ਼ਮਾਂ ਨੇ ਕੀਤਾ ਰੋਸ ਵਿਖਾਵਾ

ਫਗਵਾੜਾ, 11 ਅਗਸਤ (ਹਰਜੋਤ ਸਿੰਘ ਚਾਨਾ)-ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਐਸ.

Ad Position 21
No active advertisement
ਅਜੀਤ ਡੈਸਕ 12-08-2026
ਫਗਵਾੜਾ, 11 ਅਗਸਤ (ਹਰਜੋਤ ਸਿੰਘ ਚਾਨਾ)-ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਐਸ.ਡੀ.ਐਚ. ਹਸਪਤਾਲ ਫਗਵਾੜਾ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ, ਵਾਰਡਾਂ ਤੇ ਮਰੀਜ਼ਾਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ | ਨਿਰੀਖਣ ਦੌਰਾਨ ਗਾਇਨੀ ਵਾਰਡ, ਜਨਰਲ ਵਾਰਡ, ਐਮਰਜੈਂਸੀ, ਬਲੱਡ ਬੈਂਕ, ਮੋਰਚਰੀ, ਡੇਂਗੂ ਵਾਰਡ, ਟੀ.ਬੀ. ਵਿਭਾਗ, ਹੋਮਿਓਪੈਥੀ ਵਿਭਾਗ, ਮਾਈਨਰ ਓ.ਟੀ. ਅਤੇ ਪ੍ਰਾਈਵੇਟ ਵਾਰਡ ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ, ਦਵਾਈਆਂ ਦੀ ਉਪਲਬਧਤਾ, ਸਟਾਫ਼ ਦੀ ਹਾਜ਼ਰੀ ਅਤੇ ਸਫ਼ਾਈ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ | ਹਸਪਤਾਲ ‘ ਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਤੇ ਇਲਾਜ ਦੌਰਾਨ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਮਰੀਜ਼ਾਂ ਦੀਆਂ ਮੁਸ਼ਕਲਾਂ ਤੇ ਸੁਝਾਅ ਵੀ ਸੁਣੇ | ਸਿਵਲ ਸਰਜਨ ਨੇ ਸਬੰਧਿਤ ਅਧਿਕਾਰੀਆਂ ਤੇ ਸਟਾਫ਼ ਨੂੰ ਹਸਪਤਾਲ ਦੇ ਵਾਰਡਾਂ, ਵਿਭਾਗਾਂ, ਪਖਾਨਿਆਂ ਤੇ ਆਲੇ-ਦੁਆਲੇ ਦੇ ਖੇਤਰਾਂ ‘ਚ ਸਫ਼ਾਈ ਦੇ ਮਿਆਰ ਨੂੰ ਬਰਕਰਾਰ ਰੱਖਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਜਾਂਚ, ਇਲਾਜ, ਲੋੜੀਂਦੇ ਟੈੱਸਟ ਤੇ ਦਵਾਈਆਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ ਤੇ ਕਿਸੇ ਵੀ ਮਰੀਜ਼ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਡਾ. ਪਰਾਸ਼ਰ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ | ਉਨ੍ਹਾਂ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਸਹੀ ਢੰਗ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਫਗਵਾੜਾ ਡਾ. ਸਿਮਰਦੀਪ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਐਸ.ਆਈ. ਕਮਲਜੀਤ ਸਿੰਘ ਤੋਂ ਇਲਾਵਾ ਹਸਪਤਾਲ ਦੇ ਡਾਕਟਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਾਵਣ ਮਹੀਨੇ ਮੌਕੇ ਸ਼ਿਵ ਮੰਦਰ ਬੱਸ ਸਟੈਂਡ ਵਿਖੇ ਖੀਰ ਤੇ ਮਾਲ ਪੂੜਿਆਂ ਦਾ ਲੰਗਰ ਲਗਾਇਆ
Ad Position 24