12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਪੰਚਾਂ ਤੇ ਮੁਹਤਬਰਾਂ ਵਲੋਂ ‘ਆਪ’ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨਾਲ ਮੁਲਾਕਾਤ

ਨਡਾਲਾ, 11 ਅਗਸਤ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨਾਲ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਪੰਚਾਇਤ ਮੈਂਬਰਾਂ ਵੱਲੋਂ ਮੁਲਾਕਾਤ ਕੀਤੀ ਗਈ | ਇਸ ਮੌਕੇ ਇਲਾਕੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਅਤੇ ਪਿੰਡਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਪਿੰਡ ਹੱਸੂਵਾਲ, ਸਰਪੰਚ ਹਰਬੰਸ ਸਿੰਘ ਪਿੰਡ ਘੱਗ, ਸਰਪੰਚ ਹਰਜਿੰਦਰ ਸਿੰਘ ਪਿੰਡ ਦੌਲਤਪੁਰ, ਸਰਪੰਚ ਜਸਵਿੰਦਰ ਸਿੰਘ ਮੁਲਤਾਨੀ ਪਿੰਡ ਕੂਕਾ, ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ ਬਾਜਵਾ ਪਿੰਡ ਇਬਰਾਹੀਮਵਾਲ ਅਤੇ ਪੰਚਾਇਤ ਮੈਂਬਰ ਲਖਵਿੰਦਰ ਸਿੰਘ ਸਮੇਤ ਹੋਰਨਾਂ ਨੇ ਜਸਪ੍ਰੀਤ ਸਿੰਘ ਗੁਰਾਇਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੂਬਾ ਸਕੱਤਰ ਦੀ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ | ਇਸ ਦੌਰਾਨ ਸਰਪੰਚਾਂ ਅਤੇ ਮੋਹਤਬਰਾਂ ਵਲੋਂ ਜਸਪ੍ਰੀਤ ਸਿੰਘ ਗੁਰਾਇਆ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜਸਪ੍ਰੀਤ ਸਿੰਘ ਗੁਰਾਇਆ ਨੇ ਸਮੂਹ ਸਰਪੰਚਾਂ, ਪੰਚਾਇਤੀ ਨੁਮਾਇੰਦਿਆਂ ਅਤੇ ਮੋਹਤਬਰਾਂ ਦਾ ਸਨਮਾਨ ਅਤੇ ਪਿਆਰ ਦੇਣ ਲਈ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਸਾਰਿਆਂ ਦੇ ਸਹਿਯੋਗ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਪੰਚਾਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਹੋਈ ਇਹ ਮੁਲਾਕਾਤ ਆਪਸੀ ਸਹਿਯੋਗ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਵਾਲੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਮਿਲ ਕੇ ਕੰਮ ਕੀਤਾ ਜਾਵੇਗਾ | ਇਸ ਮੌਕੇ ਬਲਵਿੰਦਰ ਸਿੰਘ ਬਿੱਟੂ ਖੱਖ, ਸਿੰਮਾ ਗੁਰਾਇਆ ਅਤੇ ਹੋਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 12-08-2026

Ad Position 22
No active advertisement
ਪਿਛਲੀ ਖ਼ਬਰ ‘ ਇਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਕੌਮੀ ਡੀ ਵਾਰਮਿੰਗ ਦਿਵਸ ਮਨਾਇਆ
Ad Position 24