11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ‘ਏਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਕਾਲਜ ਕੰਪਲੈਕਸ ’­ਚ ਬੂਟੇ ਲਗਾਏ ਗਏ

ਕਪੂਰਥਲਾ, 11 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 12-08-2026
ਕਪੂਰਥਲਾ, 11 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਏਕ ਪੇੜ ਮਾਂ ਦੇ ਨਾਮ ਮੁਹਿੰਮ ਤਹਿਤ ਕਾਲਜ ਦੇ ਕੰਪਲੈਕਸ ਵਿਚ ਵੱਖ-ਵੱਖ ਥਾਵਾਂ ‘ਤੇ ਬੂਟੇ ਲਗਾਏ ਗਏ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਬੂਟੇ ਲਗਾਕੇ ਉਨ੍ਹਾਂ ਦੀ ਸੰਭਾਲ ਦਾ ਸੰਕਲਪ ਲਿਆ | ਇਸ ਮੌਕੇ ਬੋਦਿਆਂ ਕਾਲਜ ਦੀ ਐਨ.ਐਸ.ਐਸ. ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਕੇਵਲ ਬੂਟੇ ਲਗਾਉਣ ਤੱਕ ਸੀਮਿਤ ਨਹੀਂ, ਸਗੋਂ ਕੁਦਰਤ ਤੇ ਮਾਂ ਦੇ ਦੋਵਾਂ ਪ੍ਰਤੀ ਸਨਮਾਨ ਤੇ ਜਿੰਮੇਵਾਰੀ ਦਾ ਪ੍ਰਤੀਕ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ | ਕਾਲਜ ਦੀ ਐਨ . ਐਸ.ਐਸ. ਦੀ ਦੂਜੀ ਇਕਾਈ ਦੇ ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ, ਇਸ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਕੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ‘ਏਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਬੂਟੇ ਲਗਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਰੁੱਖ ਧਰਤੀ ਦਾ ਅਨਮੋਲ ਧੰਨ ਹਨ, ਇਸ ਲਈ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਤੇ ਹਰਿਆ ਭਰਿਆ ਵਾਤਾਵਰਨ ਦੇਣਾ ਸਾਡੀ ਸਾਂਝੀ ਜਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਿੰਮੇਵਾਰੀ ਦੀ ਭਾਵਨਾ ਨੂੰ ਵਿਕਸਤ ਕਰਨ ਲਈ ਸਮੇਂ-ਸਮੇਂ ਅਜਿਹੀਆਂ ਗਤੀਵਿਧੀਆਂ ਕਰਵਾਉਂਦਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਜਾਜ ਤੋਂ ਧਾਰਮਿਕ ਯਾਤਰਾ ਕੱਲ੍ਹ ਅਗਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ਦੀ ਪਾਰਿਕਾ ਪੁਰੀ ਨੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਨਾਂਅ ਦਰਜ ਕਰਵਾਇਆ
Ad Position 24