13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਭੁਲੱਥ ਪੁਲਿਸ ਵਲੋਂ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਚਾਰ ਵਿਅਕਤੀ ਕਾਬੂ, ਮੁਕੱਦਮਾ ਦਰਜ

ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)-ਡੇਂਗੂ ਅਤੇ ਹੋਰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵਲੋਂ ਫੀਲਡ ਵਿਚ ਫੀਵਰ ਸਰਵੇ ਕਰ ਰਹੀਆਂ ਹੈਲਥ ਵਰਕਰਾਂ ਦੀਆਂ ਟੀਮਾਂ ਦੀ ਖ਼ੁਦ ਮੌਕੇ ‘ਤੇ ਜਾ ਕੇ ਨਜ਼ਰਸਾਨੀ ਕੀਤੀ ਗਈ | ਉਨ੍ਹਾਂ ਨੇ ਟੀਮਾਂ ਵਲੋਂ ਘਰ-ਘਰ ਕੀਤੇ ਜਾ ਰਹੇ ਸਰਵੇ, ਬੁਖ਼ਾਰ ਵਾਲੇ ਮਰੀਜ਼ਾਂ ਦੀ ਪਛਾਣ ਅਤੇ ਲੋਕਾਂ ਨੂੰ ਦਿੱਤੀ ਜਾ ਰਹੀ ਸਿਹਤ ਸਬੰਧੀ ਜਾਣਕਾਰੀ ਦਾ ਜਾਇਜ਼ਾ ਲਿਆ | ਸਿਵਲ ਸਰਜਨ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਫੀਵਰ ਸਰਵੇ ਦੌਰਾਨ ਬੁਖ਼ਾਰ ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਸਿਹਤ ਸੰਸਥਾ ਵਿਖੇ ਜਾਂਚ ਅਤੇ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਰਫ਼ ਬਿਮਾਰੀ ਹੋਣ ਤੋਂ ਬਾਅਦ ਇਲਾਜ ਕਰਵਾਉਣਾ ਹੀ ਕਾਫ਼ੀ ਨਹੀਂ, ਸਗੋਂ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ | ਡਾ.

Ad Position 21
No active advertisement
ਭੁਲੱਥ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਕਾਬੂ ਕੀਤੇ ਵਿਅਕਤੀ ਪੁਲਿਸ ਪਾਰਟੀ ਨਾਲ | ਤਸਵੀਰ. ਮਨਜੀਤ ਸਟੂਡੀਓ 13-08-2026
ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)-ਡੇਂਗੂ ਅਤੇ ਹੋਰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵਲੋਂ ਫੀਲਡ ਵਿਚ ਫੀਵਰ ਸਰਵੇ ਕਰ ਰਹੀਆਂ ਹੈਲਥ ਵਰਕਰਾਂ ਦੀਆਂ ਟੀਮਾਂ ਦੀ ਖ਼ੁਦ ਮੌਕੇ ‘ਤੇ ਜਾ ਕੇ ਨਜ਼ਰਸਾਨੀ ਕੀਤੀ ਗਈ | ਉਨ੍ਹਾਂ ਨੇ ਟੀਮਾਂ ਵਲੋਂ ਘਰ-ਘਰ ਕੀਤੇ ਜਾ ਰਹੇ ਸਰਵੇ, ਬੁਖ਼ਾਰ ਵਾਲੇ ਮਰੀਜ਼ਾਂ ਦੀ ਪਛਾਣ ਅਤੇ ਲੋਕਾਂ ਨੂੰ ਦਿੱਤੀ ਜਾ ਰਹੀ ਸਿਹਤ ਸਬੰਧੀ ਜਾਣਕਾਰੀ ਦਾ ਜਾਇਜ਼ਾ ਲਿਆ | ਸਿਵਲ ਸਰਜਨ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਫੀਵਰ ਸਰਵੇ ਦੌਰਾਨ ਬੁਖ਼ਾਰ ਦੇ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਸਿਹਤ ਸੰਸਥਾ ਵਿਖੇ ਜਾਂਚ ਅਤੇ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਰਫ਼ ਬਿਮਾਰੀ ਹੋਣ ਤੋਂ ਬਾਅਦ ਇਲਾਜ ਕਰਵਾਉਣਾ ਹੀ ਕਾਫ਼ੀ ਨਹੀਂ, ਸਗੋਂ ਮੱਛਰ ਦੀ ਪੈਦਾਵਾਰ ਨੂੰ ਰੋਕਣਾ ਸਭ ਤੋਂ ਪ੍ਰਭਾਵਸ਼ਾਲੀ ਉਪਾਅ ਹੈ | ਡਾ. ਪਰਾਸ਼ਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ | ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਅਤੇ ਹੋਰ ਅਜਿਹੀਆਂ ਥਾਵਾਂ ਜਿੱਥੇ ਪਾਣੀ ਇਕੱਠਾ ਹੋ ਸਕਦਾ ਹੈ, ਦੀ ਨਿਯਮਤ ਤੌਰ ‘ਤੇ ਜਾਂਚ ਅਤੇ ਸਫ਼ਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਵਾਲੇ ਸਥਾਨਾਂ ਨੂੰ ਖ਼ਤਮ ਕਰਕੇ ਹੀ ਡੇਂਗੂ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ‘ਅੱਜ ਮੱਛਰ ਦੀ ਪੈਦਾਵਾਰ ਰੋਕਾਂਗੇ ਤਾਂ ਕੱਲ੍ਹ ਡੇਂਗੂ ਤੋਂ ਬਚਾਂਗੇ’ | ਡਾ. ਪਰਾਸ਼ਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਸਿਰਫ਼ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਲੋਕਾਂ ਦੇ ਸਹਿਯੋਗ ਨਾਲ ਹੀ ਡੇਂਗੂ ਸਮੇਤ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਜਾ ਸਕਦਾ ਹੈ | ਜ਼ਿਕਰਯੋਗ ਹੈ ਕਿ ਸਿਵਲ ਸਰਜਨ ਡਾਕਟਰ ਰਾਜੀਵ ਪਰਾਸ਼ਰ ਵਲੋਂ ਚੂੜਵਾਲ ਏਰੀਆ ਵਿਚ ਆਪ ਜਾ ਕੇ ਚੈਕਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਐਸ.ਆਈ ਗੁਰਬੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇ. ਸਰੂਪ ਸਿੰਘ ਖਲਵਾੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਰੱਸਾਕਸੀ ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਟੀਮ ਪਹਿਲੇ ਸਥਾਨ ’ਤੇ ਰਹੀ
Ad Position 24