13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜਥੇ. ਸਰੂਪ ਸਿੰਘ ਖਲਵਾੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਖਲਵਾੜਾ, 12 ਅਗਸਤ (ਮਨਦੀਪ ਸਿੰਘ ਸੰਧੂ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਇਤਿਹਾਸਕ ਗੁਰਦੁਆਰਾ ਸੁਖਚੈਨ ਸਾਹਿਬ ਫਗਵਾੜਾ ਵਿਖੇ ਪਹੁੰਚਣ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ.

Ad Position 21
No active advertisement
ਅਜੀਤ ਡੈਸਕ 13-08-2026
ਖਲਵਾੜਾ, 12 ਅਗਸਤ (ਮਨਦੀਪ ਸਿੰਘ ਸੰਧੂ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਇਤਿਹਾਸਕ ਗੁਰਦੁਆਰਾ ਸੁਖਚੈਨ ਸਾਹਿਬ ਫਗਵਾੜਾ ਵਿਖੇ ਪਹੁੰਚਣ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਵੱਲੋਂ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਦੋਵਾਂ ਆਗੂਆਂ ਦਰਮਿਆਨ ਪੰਥਕ ਮਾਮਲਿਆਂ ਸਮੇਤ ਸਿੱਖ ਸਮਾਜ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ | ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਤੇ ਸਿੱਖ ਪੰਥ ਦੀ ਅਗਵਾਈ ਵਿਚ ਇਸ ਸੰਸਥਾ ਦੀ ਅਹਿਮ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ | ਮੁਲਾਕਾਤ ਦੌਰਾਨ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧਾਂ, ਸਿੱਖ ਰਹਿਤ-ਮਰਿਆਦਾ ਦੀ ਪਾਲਣਾ, ਗੁਰਬਾਣੀ ਤੇ ਗੁਰਮਤਿ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ, ਧਰਮ ਪ੍ਰਚਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਸਮਾਜ ਵਿਚ ਵਧ ਰਹੀਆਂ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਨੌਜਵਾਨਾਂ ਨੂੰ ਦੂਰ ਰੱਖਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖੀ ਦੀਆਂ ਮਹਾਨ ਕਦਰਾਂ-ਕੀਮਤਾਂ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਰਦੁਆਰਾ ਸੁਖਚੈਨ ਸਾਹਿਬ ਵਿਖੇ ਪਹੁੰਚਣ ‘ਤੇ ਸਨਮਾਨਿਤ ਕਰਦਿਆਂ ਸਿਰੋਪਾਓ ਭੇਟ ਕੀਤਾ |
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਛਾਪਾਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਭੁਲੱਥ ਪੁਲਿਸ ਵਲੋਂ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਚਾਰ ਵਿਅਕਤੀ ਕਾਬੂ, ਮੁਕੱਦਮਾ ਦਰਜ
Ad Position 24