13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਐਸ ਆਈ. ਆਰ. ਸੰਬੰਧੀ ਦਾਅਵੇ ਅਤੇ ਇਤਰਾਜ਼ ਅੱਜ ਤੋਂ-ਐਸ.ਡੀ.ਐਮ.ਭੁਲੱਥ.

ਭੁਲੱਥ, 12 ਅਗਸਤ (ਮਨਜੀਤ ਸਿੰਘ ਰਤਨ)-ਐਸ. ਡੀ.

Ad Position 21
No active advertisement
ਅਜੀਤ ਡੈਸਕ 13-08-2026
ਭੁਲੱਥ, 12 ਅਗਸਤ (ਮਨਜੀਤ ਸਿੰਘ ਰਤਨ)-ਐਸ.ਡੀ.ਐਮ. ਭੁਲੱਥ ਰੁਪਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਹਿਸੀਲਦਾਰ ਰਵਿੰਦਰ ਭਾਟੀਆ, ਨਾਇਬ ਤਹਿਸੀਲਦਾਰ ਸੁਨੀਤਾ ਖਿੱਲਣ ਅਤੇ ਅਸੈਂਬਲੀ ਕੋਆਰਡੀਨੇਟਰ ਬਲਵੀਰ ਸਿੰਘ ਧਾਲੀਵਾਲ ਵਲੋਂ ਸਮੂਹ ਨੰਬਰਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਉਨ੍ਹਾਂ ਨੰਬਰਦਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੋ ਬੀਤੇ ਸਮੇਂ ਵਿਚ ਐਸ. ਆਈ.ਆਰ ਅਧੀਨ ਵੋਟਾਂ ਨੂੰ ਡਿਜੀਟਲ ਕੀਤਾ ਗਿਆ ਸੀ ਉਸ ਸਬੰਧੀ ਅੱਜ 13 ਅਗਸਤ ਤੋਂ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ | ਉਨ੍ਹਾਂ ਕਿਹਾ ਕਿ ਇਸ ਸਬੰਧੀ 9 ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਪਿੰਡਾਂ ਅਤੇ ਕਸਬਿਆਂ ਵਿਚ ਸਮੂਹ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿਚ ਦਾਅਵੇ ਅਤੇ ਇਤਰਾਜ਼ ਲੈਣਗੇ | ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜੇ ਕੋਈ ਵੋਟ ਬਣਨ ਯੋਗ ਹੋਵੇਗੀ ਜੋ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਕਾਗ਼ਜ਼ਾਤ ਸਬੂਤ ਵਜੋਂ ਪੇਸ਼ ਕਰਨਗੇ ਉਨ੍ਹਾਂ ਦੀਆਂ ਵੋਟਾਂ ਬਣਨ ਯੋਗ ਹੋ ਜਾਣਗੀਆਂ ਉਨ੍ਹਾਂ ਕਿਹਾ ਕਿ ਇਸ ਮੌਕੇ ’ਤੇ ਸਬ ਡਵੀਜ਼ਨ ਭੁਲੱਥ ਦੇ ਸਮੂਹ ਨੰਬਰਦਾਰ ਅਤੇ ਚੌਂਕੀਦਾਰ ਇਸ ਦੌਰਾਨ ਹਾਜ਼ਰ ਰਹਿਣਗੇ | ਇਸ ਮੌਕੇ ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ ਸਟੇਟ ਮੈਂਬਰ ਸੁਰਿੰਦਰ ਕੌਰ ਰਾਏਪੁਰ ਪੀਰ ਬਖਸ਼ਵਾਲਾ, ਸੁਖਜਿੰਦਰ ਸਿੰਘ ਮਹਿਮਦਪੁਰ, ਜਤਿੰਦਰ ਪਾਲ ਸਿੰਘ, ਉਂਕਾਰ ਸਿੰਘ, ਸ਼ਿੰਗਾਰਾ ਸਿੰਘ, ਮਹਿੰਦਰ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ, ਤਰਸੇਮ ਲਾਲ, ਸੁਰਜੀਤ ਸਿੰਘ ਅਤੇ ਜਰਨੈਲ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਜ਼ਿਲ੍ਹਾ ਹਸਪਤਾਲ, ਡਰੱਗ ਸਟੋਰ ਅਤੇ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਛਾਪਾਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Ad Position 24