13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸਿਵਲ ਸਰਜਨ ਵਲੋਂ ਜ਼ਿਲ੍ਹਾ ਹਸਪਤਾਲ, ਡਰੱਗ ਸਟੋਰ ਅਤੇ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਚੁਸਤ-ਦਰੁਸਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵੱਲੋਂ ਜ਼ਿਲ੍ਹਾ ਸਿਵਲ ਹਸਪਤਾਲ ਕਪੂਰਥਲਾ ਦੇ ਵੱਖ-ਵੱਖ ਵਿਭਾਗਾਂ ਅਤੇ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਵਲੋਂ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਨਵਕਿਰਨ ਕੇਂਦਰ, ਮੌਰਚਰੀ ਅਤੇ ਜ਼ਿਲ੍ਹਾ ਡਰੱਗ ਸਟੋਰ ਦੀ ਵਿਸਥਾਰਪੂਰਵਕ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਦਵਾਈਆਂ ਦੇ ਸਟਾਕ, ਉਪਲਬਧਤਾ ਅਤੇ ਐਕਸਪਾਇਰੀ ਡੇਟ ਦੀ ਜਾਂਚ ਕੀਤੀ ਗਈ ਅਤੇ ਸਬੰਧਿਤ ਸਟਾਫ਼ ਨੂੰ ਦਵਾਈਆਂ ਦੀ ਸਹੀ ਸੰਭਾਲ ਅਤੇ ਰਿਕਾਰਡ ਨੂੰ ਅੱਪਡੇਟ ਰੱਖਣ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਗਏ | ਇਸ ਤੋਂ ਬਾਅਦ ਡਾ.

Ad Position 21
No active advertisement
ਸਿਵਲ ਹਸਪਤਾਲ ਦੇ ਡਰੱਗ ਸਟੋਰ ਦੀ ਜਾਂਚ ਕਰਦੇ ਹੋਏ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ | ਉਨ੍ਹਾਂ ਦੇ ਨਾਲ ਐਸ.ਐਮ.ਓ. ਡਾ. ਪਰਮਿੰਦਰ ਕੌਰ, ਸਟੋਰ ਇੰਚਾਰਜ ਮਨਪ੍ਰੀਤ ਕੌਰ ਤੇ ਹੋਰ | ਤਸਵੀਰ: ਤਿਲਕਰਾਜ 13-08-2026
ਕਪੂਰਥਲਾ, 12 ਅਗਸਤ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਨੂੰ ਹੋਰ ਚੁਸਤ-ਦਰੁਸਤ, ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵੱਲੋਂ ਜ਼ਿਲ੍ਹਾ ਸਿਵਲ ਹਸਪਤਾਲ ਕਪੂਰਥਲਾ ਦੇ ਵੱਖ-ਵੱਖ ਵਿਭਾਗਾਂ ਅਤੇ ਸਿਹਤ ਸੰਸਥਾਵਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਵਲੋਂ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਨਵਕਿਰਨ ਕੇਂਦਰ, ਮੌਰਚਰੀ ਅਤੇ ਜ਼ਿਲ੍ਹਾ ਡਰੱਗ ਸਟੋਰ ਦੀ ਵਿਸਥਾਰਪੂਰਵਕ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਲੋਂ ਦਵਾਈਆਂ ਦੇ ਸਟਾਕ, ਉਪਲਬਧਤਾ ਅਤੇ ਐਕਸਪਾਇਰੀ ਡੇਟ ਦੀ ਜਾਂਚ ਕੀਤੀ ਗਈ ਅਤੇ ਸਬੰਧਿਤ ਸਟਾਫ਼ ਨੂੰ ਦਵਾਈਆਂ ਦੀ ਸਹੀ ਸੰਭਾਲ ਅਤੇ ਰਿਕਾਰਡ ਨੂੰ ਅੱਪਡੇਟ ਰੱਖਣ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਗਏ | ਇਸ ਤੋਂ ਬਾਅਦ ਡਾ. ਪਰਾਸ਼ਰ ਨੇ ਪੀਰ ਚੌਧਰੀ ਰੋਡ ਅਤੇ ਆਰੀਆ ਸਮਾਜ ਆਸ਼ਰਮ ਵਿਖੇ ਸਥਿਤ ਆਮ ਆਦਮੀ ਕਲੀਨਿਕਾਂ ਦਾ ਵੀ ਨਿਰੀਖਣ ਕੀਤਾ | ਉਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਦਵਾਈਆਂ ਦੀ ਉਪਲਬਧਤਾ ਅਤੇ ਲੈਬ ਟੈੱਸਟ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਆਮ ਆਦਮੀ ਕਲੀਨਿਕਾਂ ਦੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ | ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਲੋੜੀਂਦੇ ਲੈਬ ਟੈੱਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਪਰਡੈਂਟ ਰਾਮ ਅਵਤਾਰ, ਬੀ.ਸੀ.ਸੀ. ਜੋਤੀ ਅਨੰਦ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਈਨ ਕਲੱਬ ਬੇਗੋਵਾਲ ਨੇ ਕਸਬੇ ਵਿਚ ਬੂਟੇ ਲਾਉਣ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਐਸ ਆਈ. ਆਰ. ਸੰਬੰਧੀ ਦਾਅਵੇ ਅਤੇ ਇਤਰਾਜ਼ ਅੱਜ ਤੋਂ-ਐਸ.ਡੀ.ਐਮ.ਭੁਲੱਥ.
Ad Position 24