ਪਿ੍ੰਸੀਪਲ ਲਖਵੀਰ ਸਿੰਘ, ਦਿਆਲ ਸਿੰਘ ਦੀਪੇਵਾਲ, ਮੁਖਤਾਰ ਸਿੰਘ ਚੰਦੀ
ਡੀ.ਏ. ਦੇ ਮਾਮਲੇ ’ਤੇ ਹਾਈ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ, ਸਰਕਾਰ ਜਲਦ ਮੁਲਾਜ਼ਮਾਂ ਨੂੰ ਡੀ.ਏ. ਦੀ ਅਦਾਇਗੀ ਕਰੇ-ਸੈਦਪੁਰ, ਦੀਪੇਵਾਲ, ਚੰਦੀ
ਸੁਲਤਾਨਪੁਰ ਲੋਧੀ, 12 ਅਗਸਤ (ਪ. ਪ.)
ਸੁਲਤਾਨਪੁਰ ਲੋਧੀ, 12 ਅਗਸਤ (ਪ.ਪ.)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਡੀ ਏ ਦੇ ਮਾਮਲੇ ਸਬੰਧੀ ਸੂਬੇ ਦੇ 7 ਲੱਖ ਦੇ ਕਰੀਬ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਦਿੱਤੇ ਗਏ ਫ਼ੈਸਲੇ ਨੂੰ ਇਤਿਹਾਸਕ ਅਤੇ ਸ਼ਲਾਘਾਯੋਗ ਦੱਸਦਿਆਂ ਸਟੇਟ ਐਵਾਰਡੀ ਪਿ੍ੰਸੀਪਲ ਲਖਵੀਰ ਸਿੰਘ ਸੈਦਪੁਰ, ਪੀ.ਸੀ.ਪੀ.ਐਲ . ਦੇ ਸਾਬਕਾ ਅਧਿਕਾਰੀ ਦਿਆਲ ਸਿੰਘ ਦੀਪੇਵਾਲ, ਮੁਖਤਾਰ ਸਿੰਘ ਚੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਜਲਦ ਤੋਂ ਜਲਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ ਏ ਦੀਆਂ ਕਿਸ਼ਤਾਂ ਬਕਾਏ ਸਮੇਤ ਜਾਰੀ ਕਰੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਭਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਸਮੇਂ ਤੋਂ ਮਹਿੰਗਾਈ ਭੱਤਾ ਲੈਣ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਵਾਲੀ ਨੀਤੀ ਅਪਣਾਈ ਹੋਈ ਸੀ |