12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਡਰਾਫ਼ਟ ਵੋਟਰ ਸੂਚੀ ਵਿਚ ਵੋਟਰ ਆਪਣਾ ਨਾਂਅ ਅਤੇ ਵੇਰਵਾ ਜ਼ਰੂਰ ਚੈੱਕ ਕਰਨ- ਬੀ.ਐਲ.ਓ.

ਡਡਵਿੰਡੀ, 12 ਅਗਸਤ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਬੂਥ ਨੰਬਰ 128 ਰਣਧੀਰਪੁਰ ਦੇ ਬੂਥ ਲੈਵਲ ਅਫ਼ਸਰ (ਬੀ. ਐਲ.

Ad Position 21
No active advertisement
ਬੀ.ਐਲ.ਓ. ਸੁਖਜਿੰਦਰ ਸਿੰਘ 13-08-2026
ਡਡਵਿੰਡੀ, 12 ਅਗਸਤ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਬੂਥ ਨੰਬਰ 128 ਰਣਧੀਰਪੁਰ ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸੁਖਜਿੰਦਰ ਸਿੰਘ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ 13 ਅਗਸਤ ਤੋਂ ਜਾਰੀ ਹੋਣ ਵਾਲੀ ਡਰਾਫ਼ਟ ਵੋਟਰ ਸੂਚੀ ਵਿਚ ਆਪਣਾ ਨਾਂਅ ਅਤੇ ਵੇਰਵਾ ਜ਼ਰੂਰ ਚੈੱਕ ਕਰਨ | ਉਨ੍ਹਾਂ ਕਿਹਾ ਕਿ 12 ਸਤੰਬਰ ਤੱਕ ਵੋਟਰਾਂ ਵਲੋਂ ਦਾਅਵੇ ਅਤੇ ਇਤਰਾਜ਼ ਦਰਜ ਕਰਵਾਏ ਜਾ ਸਕਦੇ ਹਨ, ਜਿਸ ਤਹਿਤ ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ ਗ਼ਲਤ ਨਾ ਕਟਵਾਉਣ ਅਤੇ ਹੋਰ ਵੇਰਵਿਆਂ ਵਿਚ ਸੋਧ ਕਰਵਾਉਣ ਸਬੰਧੀ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਡਰਾਫ਼ਟ ਵੋਟਰ ਸੂਚੀ ਸੰਬੰਧਿਤ ਬੀ.ਐਲ.ਓ., ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਕੋਲ, ਐਸ.ਡੀ.ਐਮ. ਦਫ਼ਤਰ ਅਤੇ ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਆਨਲਾਈਨ ਵੀ ਚੈੱਕ ਕੀਤੀ ਜਾ ਸਕਦੀ ਹੈ | ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਵੋਟਰ ਆਪਣਾ ਵੋਟਰ ਸੂਚੀ ਵਿਚ ਨਾਂਅ ਦਰਜ ਕਰਾਉਣ ਤੋਂ ਵਾਂਝਾ ਨਾ ਰਹੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੀ ਕਈ ਥਾਵਾਂ ਤੋਂ ਹਾਲਤ ਹੋਈ ਖ਼ਸਤਾ, ਸੰਗਤਾਂ ਵਿਚ ਰੋਸ ਅਗਲੀ ਖ਼ਬਰ ਫਗਵਾੜਾ ਵਿਖੇ 13 ਅਗਸਤ ਨੂੰ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ’ਤੇ ਪੂਰਨ ਪਾਬੰਦੀ
Ad Position 24