14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਨਾਤਨ ਧਰਮ ਦੇ ਸਤਿਕਾਰ ਲਈ ‘ਆਪ’ ਸਰਕਾਰ ਵਚਨਬੱਧ: ਮੁੱਖ ਮੰਤਰੀ

ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ‘ਚ ‘ਆਪ’ ਸਰਕਾਰ ਨੇ ਸਨਾਤਨ ਧਰਮ ਦਾ ਸਭ ਤੋਂ ਵੱਧ ਸਤਿਕਾਰ ਕੀਤਾ ਹੈ | ਅੱਜ ਇੱਥੇ ਸਕੂਲ ਆਫ਼ ਐਮੀਨੈਂਸ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਦੇ ਸਮਾਗਮ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਡੇਢ ਲੱਖ ਤੋਂ ਵੱਧ ਲੋਕਾਂ ਨੂੰ ਸਾਲਾਸਰ ਬਾਲਾ ਜੀ, ਹਰਿਦੁਆਰ, ਮਥੁਰਾ ਤੇ ਵਿ੍ੰਦਾਵਨ ਦੇ ਦਰਸ਼ਨਾਂ ਲਈ ਇੰਤਜ਼ਾਮ ਕੀਤੇ ਗਏ ਹਨ | ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ਕਰਵਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਧੁਨਿਕ ਯੁੱਗ ਦੇ ਸ਼੍ਰਵਣ ਕੁਮਾਰ ਹੋਣ ਦਾ ਸਬੂਤ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ | ਕੇਜਰੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ ਕਰਦਿਆਂ ਸਾਲਾਸਰ-ਸ਼੍ਰੀ ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵਿ੍ੰਦਾਵਨ ਧਾਮ ਦੀਆਂ ਯਾਤਰਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਯਾਤਰਾਵਾਂ ਦੀ ਭਾਰੀ ਮੰਗ ਹੈ ਅਤੇ ਲੰਬੀਆਂ ਉਡੀਕ ਸੂਚੀਆਂ ਹਨ, ਇਸ ਲਈ ਲੋਕ ਪਹਿਲਾਂ ਹੀ ਆਪਣੀ ਬੁਕਿੰਗ ਕਰਵਾਉਣ | ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਰ ਦਾ 80 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਦਰ ਨੂੰ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਜਾ ਰਿਹਾ ਹੈ ਅਤੇ ਕੰਮ 10 ਅਕਤੂਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ | ਉਨ੍ਹਾਂ ਸੰਗਤਾਂ ਨੂੰ ਇਸ ਮੰਦਰ ਦੇ ਦਰਸ਼ਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੰਦਰ ਦੀ ਬਹੁਤ ਮਾਨਤਾ ਹੈ | ਕੇਜਰੀਵਾਲ ਨੇ ਕਿਹਾ ਕਿ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਫਗਵਾੜਾ ਤੋਂ ਇਲਾਵਾ ਪੰਜਾਬ ਦੇ 23 ਸ਼ਹਿਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਸਨਾਤਨ ਧਰਮ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੇ ਪਹਿਲਾਂ ਵੀ ਵੋਟਾਂ ਪਾ ਕੇ ਮਾਣ ਬਖ਼ਸ਼ਿਆ ਹੈ ਅਤੇ 2027 ਦੀਆਂ ਚੋਣਾਂ ਵਿਚ ਇੱਕ ਵਾਰ ਫਿਰ ਇਸੇ ਤਰ੍ਹਾਂ ਸਰਕਾਰ ਦਾ ਸਾਥ ਦੇਣ | ਉਨ੍ਹਾਂ ਕਿਹਾ ਕਿ ਪਹਿਲਾਂ ਕੀਤੇ ਵਾਅਦਿਆਂ ‘ਤੇ ਸਰਕਾਰ ਪੂਰੀ ਉੱਤਰੀ ਹੈ ਅਤੇ ਅੱਗੇ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰੇਗੀ | ਉਨ੍ਹਾਂ ਕਿਹਾ ਕਿ ਭਾਵੇਂ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ ਪਰ ਇਸ ਵਿਚ ਸਾਰੇ ਧਰਮਾਂ ਦੇ ਲੋਕ ਸ਼ਾਮਲ ਹੋ ਰਹੇ ਹਨ, ਜੋ ਪੰਜਾਬ ਦੀ ਏਕਤਾ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਦਰਸਾਉਂਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਰਾਮ ਨੌਮੀ, ਗੁਰਪੁਰਬ ਅਤੇ ਗੁਰੂ ਰਵਿਦਾਸ ਜੀ ਦੇ ਸਮਾਗਮ ਸਰਕਾਰ ਵੱਲੋਂ ਪੂਰੇ ਨੇਕ ਇਰਾਦੇ ਨਾਲ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸੂਬੇ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਕਰੀਬ 44 ਹਜ਼ਾਰ ਕਿੱਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਨਹਿਰੀ ਸਿੰਚਾਈ ਪ੍ਰਣਾਲੀ ਵਿਚ ਸੁਧਾਰ ਕਾਰਨ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਕੋਈ ਘਾਟ ਨਹੀਂ ਰਹੀ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਕੈਲਾਸ਼ ਖ਼ੈਰ ਨੇ ਆਪਣੀ ਗਾਇਕੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ ਅਤੇ ‘ਹਰ ਹਰ ਮਹਾਦੇਵ’ ਤੇ ‘ਬੰਮ ਬੰਮ ਭੋਲੇ’ ਦੇ ਜੈਕਾਰੇ ਲਗਾਏ | ਇਸ ਮੌਕੇ ਮੁੱਖ ਮੰਤਰੀ ਅਤੇ ਕੇਜਰੀਵਾਲ ਵੱਲੋਂ ਇਲਾਕੇ ਦੇ ਕਈ ਸਾਧੂ-ਸੰਤਾਂ ਦਾ ਸਨਮਾਨ ਵੀ ਕੀਤਾ ਗਿਆ | ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਦੀਪਕ ਬਾਲੀ ਸਲਾਹਕਾਰ ਟੂਰਿਜ਼ਮ ਵਿਭਾਗ ਸਮੇਤ ਕਈ ਆਗੂ ਸ਼ਾਮਿਲ ਸਨ |

Ad Position 21
No active advertisement
ਅਜੀਤ ਡੈਸਕ 14-08-2026

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਹਲਕਾ ਸੁਲਤਾਨਪੁਰ ਲੋਧੀ ਦੇ ਅਕਾਲੀ ਆਗੂਆਂ ਵਲੋਂ ਸਖ਼ਤ ਨਿੰਦਾ ਅਗਲੀ ਖ਼ਬਰ ਬਿਸ਼ਨਪੁਰ ਜੱਟਾਂ ਵਿਖੇ ਨੌਜਵਾਨ ਦੇ ਹੋਏ ਕਤਲ ਦੇ ਮਾਮਲੇ ਸੰਬੰਧੀ ਤਿੰਨ ਵਿਰੁੱਧ ਕੇਸ ਦਰਜ
Ad Position 24