ਮੰਦਰ ਦੇ ਬਾਹਰ ਬੈਠੀ ਔਰਤ ਦੀ ਮਾਰਕੁੱਟ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ
ਕਪੂਰਥਲਾ, 13 ਅਗਸਤ (ਸਡਾਨਾ)-ਬੀਤੇ ਦਿਨੀਂ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਦੇ ਬਾਹਰ ਆਪਣੇ ਬੱਚੇ ਨਾਲ ਬੈਠੀ ਹਿਕ ਔਰਤ ਦੀ ਇਕ ਵਿਅਕਤੀ ਵਲੋਂ ਚੱਪਲਾਂ ਨਾਲ ਬੁਰੀ ਤਰ੍ਹਾਂ ਮਾਰਕੁੱਟ ਕਰਨ ਦੇ ਮਾਮਲੇ ਦੀ ਸੀ. ਸੀ.
ਕਪੂਰਥਲਾ, 13 ਅਗਸਤ (ਸਡਾਨਾ)-ਬੀਤੇ ਦਿਨੀਂ ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਦੇ ਬਾਹਰ ਆਪਣੇ ਬੱਚੇ ਨਾਲ ਬੈਠੀ ਹਿਕ ਔਰਤ ਦੀ ਇਕ ਵਿਅਕਤੀ ਵਲੋਂ ਚੱਪਲਾਂ ਨਾਲ ਬੁਰੀ ਤਰ੍ਹਾਂ ਮਾਰਕੁੱਟ ਕਰਨ ਦੇ ਮਾਮਲੇ ਦੀ ਸੀ.ਸੀ.ਟੀ.ਵੀ. ਵੀਡੀਓ ਵਾਇਰਲ ਹੋਣ ਉਪਰੰਤ ਸਿਟੀ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਉਸਦੀ ਭਾਲ ਹੇਠ ਛਾਪਾਮਾਰੀ ਕੀਤੀ ਜਾ ਰਹੀ ਹੈ | ਮਾਮਲੇ ਦੀ ਤਫ਼ਤੀਸ਼ੀ ਏ.ਐਸ.ਆਈ. ਗੁਰਸ਼ਰਨ ਸਿੰਘ ਅਨੁਸਾਰ ਉਸਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਵਿਕਾਸ ਸ਼ਰਮਾ ਵਾਸੀ ਸ਼ੇਖੂਪੁਰ ਨੇ ਮੰਦਿਰ ਦੇ ਬਾਹਰ ਬੈਠੀ ਇਕ ਔਰਤ ਦੀ ਮਾਰਕੁੱਟ ਕੀਤੀ ਹੈ ਤੇ ਇਸਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ | ਮੁਖ਼ਬਰ ਨੇ ਉਨ੍ਹਾਂ ਨੂੰ ਵੀਡੀਓ ਵੀ ਭੇਜੀ | ਸਿਟੀ ਪੁਲਿਸ ਨੇ ਮਾਮਲੇ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਵਿਕਾਸ ਸ਼ਰਮਾ ਵਾਸੀ ਸ਼ੇਖੂਪੁਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਉਸਦੀ ਭਾਲ ਹੇਠ ਛਾਪਾਮਾਰੀ ਕੀਤੀ ਜਾ ਰਹੀ ਹੈ |