14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਾਜਿਸ਼-ਰਣਜੀਤ ਸਿੰਘ ਖੁਰਾਣਾ

ਫਗਵਾੜਾ, 13 ਅਗਸਤ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਫਗਵਾੜਾ (ਸ਼ਹਿਰੀ) ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ ਅਤੇ ਵਪਾਰ ਵਿੰਗ ਪੰਜਾਬ) ਨੇ ਸੁਖਬੀਰ ਸਿੰਘ ਬਾਦਲ ‘ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਨੂੰ ਮੰਦਭਾਗੀ ਘਟਨਾ ਦੱਸਦਿਆਂ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਆਵਾਜ਼ ਹਨ ਤੇ ਉਨ੍ਹਾਂ ‘ਤੇ ਦੂਸਰੀ ਵਾਰ ਗੁਰਦੁਆਰਾ ਸਾਹਿਬ ਦੇ ਬਾਹਰ ਹਮਲਾ ਕਰਕੇ ਆਖ਼ਰ ਕੌਣ ਪੰਜਾਬ ਦੀ ਆਵਾਜ਼ ਨੂੰ ਬੰਦ ਅਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਘੜ ਰਿਹਾ ਹੈ, ਇਸ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ | ਇਸ ਤੋਂ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਬਾਹਰ ਵੀ ਸੁਖਬੀਰ ਬਾਦਲ ‘ਤੇ ਇਸੇ ਤਰ੍ਹਾਂ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਗੁਰਧਾਮਾਂ ਵਿਖੇ ਕਿਸੇ ਵਿਅਕਤੀ ਵੱਲੋਂ ਹਿੰਸਕ ਕਾਰਵਾਈ ਕਰਨ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਹੈ | ਸਿਆਸੀ ਜਾਂ ਵਿਚਾਰਕ ਮਤਭੇਦ ਆਪਣੀ ਥਾਂ ਹੋ ਸਕਦੇ ਹਨ, ਪਰ ਕਿਸੇ ਵੀ ਮਤਭੇਦ ਦਾ ਹੱਲ ਹਿੰਸਾ ਨਹੀਂ ਹੋ ਸਕਦਾ | ਖੁਰਾਣਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਆਪਣੇ ਵਿਚਾਰ ਲੋਕਾਂ ਸਾਹਮਣੇ ਰੱਖਦਾ ਆਇਆ ਹੈ | ਅਜਿਹੀਆਂ ਘਟਨਾਵਾਂ ਨਾ ਸਿਰਫ਼ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਪਵਿੱਤਰ ਧਾਰਮਿਕ ਅਸਥਾਨਾਂ ਦੀ ਮਰਿਆਦਾ ਭੰਗ ਕਰਨ ਵਾਲੀਆਂ ਵੀ ਹਨ | ਉਨ੍ਹਾਂ ਮਹਾਂਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਪੂਰੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ ਅਤੇ ਦੋਸ਼ੀਆਂ ਨੂੰ ਅਤੇ ਪਿੱਛੇ ਸਾਜ਼ਿਸ਼ ਕਰ ਰਹੇ ਵਿਅਕਤੀਆਂ ਨੂੰ ਸਖ਼ਤ ਸਜਾ ਦਿੱਤੀ ਜਾਵੇ |

Ad Position 21
No active advertisement
ਰਣਜੀਤ ਸਿੰਘ ਖੁਰਾਣਾ 14-08-2026

Ad Position 22
No active advertisement
ਪਿਛਲੀ ਖ਼ਬਰ ਆਰ.ਸੀ.ਐਫ. ਵਿਖੇ ਵਿਸ਼ਵ ਆਦਿਵਾਸੀ ਦਿਵਸ ਮਨਾਇਆ ਅਗਲੀ ਖ਼ਬਰ ਲੱਖਣ ਕੇ ਪੱਡਾ ਵਿਖੇ ਐਨ.ਆਰ.ਆਈ. ਦੇ ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
Ad Position 24