ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਨਿੰਦਣਯੋਗ-ਪਰਮਜੀਤ ਢਿੱਲੋਂ
ਨਡਾਲਾ, 13 ਅਗਸਤ (ਰਘਬਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ )ਦੇ ਹਲਕਾ ਭੁਲੱਥ ਤੋਂ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਬਾਮੂੰਵਾਲ ਪਰਮਜੀਤ ਸਿੰਘ ਢਿੱਲੋਂ ਨੇ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਇਸ ਤਰ੍ਹਾਂ ਦਾ ਹਮਲਾ ਬੇਹੱਦ ਨਿੰਦਣਯੋਗ ਅਤੇ ਮੰਦਭਾਗਾ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ |
ਅਜੀਤ ਡੈਸਕ
14-08-2026