14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੁਲਦੀਪ ਸਿੰਘ ਟਾਂਡੀ ਤੇ ਤਨਵੀਰ ਸਿੰਘ ਰੰਧਾਵਾ ਦੀ ਨਿਯੁਕਤੀ ਨਾਲ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ-ਜਥੇ. ਕੁਲਦੀਪ ਸਿੰਘ ਬੂਲੇ

ਸੁਲਤਾਨਪੁਰ ਲੋਧੀ, 13 ਅਗਸਤ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੋਆਬਾ ਜ਼ੋਨ ਐਸ. ਸੀ.

Ad Position 21
No active advertisement
ਅਜੀਤ ਡੈਸਕ 14-08-2026
ਸੁਲਤਾਨਪੁਰ ਲੋਧੀ, 13 ਅਗਸਤ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੋਆਬਾ ਜ਼ੋਨ ਐਸ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਮਿਹਨਤੀ ਅਤੇ ਸਰਗਰਮ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਦਾ ਸਵਾਗਤ ਕੀਤਾ ਹੈ | ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਕਿਹਾ ਕਿ ਕੁਲਦੀਪ ਸਿੰਘ ਟਾਂਡੀ ਨੂੰ ਜ਼ਿਲ੍ਹਾ ਕਪੂਰਥਲਾ (ਦਿਹਾਤੀ) ਯੂਥ ਵਿੰਗ ਦਾ ਪ੍ਰਧਾਨ ਅਤੇ ਤਨਵੀਰ ਸਿੰਘ ਰੰਧਾਵਾ ਕਪੂਰਥਲਾ ਨੂੰ ਜ਼ਿਲ੍ਹਾ ਕਪੂਰਥਲਾ (ਸ਼ਹਿਰੀ) ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕਰਨਾ ਪਾਰਟੀ ਦੀ ਨੌਜਵਾਨ ਸ਼ਕਤੀ ‘ਤੇ ਭਰੋਸੇ ਦਾ ਪ੍ਰਤੀਕ ਹੈ | ਉਨ੍ਹਾਂ ਦੋਵਾਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਮਿਹਨਤ, ਨੌਜਵਾਨਾਂ ਨਾਲ ਮਜ਼ਬੂਤ ਤਾਲਮੇਲ ਅਤੇ ਪਾਰਟੀ ਪ੍ਰਤੀ ਸਮਰਪਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਇਨ੍ਹਾਂ ਨਿਯੁਕਤੀਆਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਯੂਥ ਵਿੰਗ ਦੇ ਕੌਮੀ ਸਕੱਤਰ ਜਨਰਲ ਤੇਜਿੰਦਰ ਸਿੰਘ ਨਿੱਝਰ ਦਾ ਤਹਿ ਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਹਮਲਾ ਸਿਆਸੀ ਆਗੂ ’ਤੇ ਨਹੀਂ, ਪੰਜਾਬ ਦੀ ਸ਼ਾਂਤੀ ’ਤੇ ਹਮਲਾ-ਜੋਸਨ ਅਗਲੀ ਖ਼ਬਰ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਨਿੰਦਣਯੋਗ-ਪਰਮਜੀਤ ਢਿੱਲੋਂ
Ad Position 24