13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਿਊ ਮਾਡਲ ਟਾਊਨ ’ਚ ਕਨਫੈਕਸ਼ਨਰੀ ਦੀ ਦੁਕਾਨ ਵਿਚੋਂ ਚੋਰੀ

ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ‘ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਇੱਥੋਂ ਦੇ ਨਿਊ ਮਾਡਲ ਟਾਊਨ ਦੇ ਪ੍ਰੇਮਪੁਰਾ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਨੌਜਵਾਨ ਵਲੋਂ ਗੁਲਾਟੀ ਕਨਫੈਕਸ਼ਨਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਗੱਲੇ ਵਿਚੋਂ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ | ਚੋਰੀ ਦੀ ਇਹ ਵਾਰਦਾਤ ਦੁਕਾਨ ਵਿਚ ਲੱਗੇ ਸੀ. ਸੀ.

Ad Position 21
No active advertisement
ਅਜੀਤ ਡੈਸਕ 14-08-2026
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ਹਿਰ ‘ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਇੱਥੋਂ ਦੇ ਨਿਊ ਮਾਡਲ ਟਾਊਨ ਦੇ ਪ੍ਰੇਮਪੁਰਾ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਨੌਜਵਾਨ ਵਲੋਂ ਗੁਲਾਟੀ ਕਨਫੈਕਸ਼ਨਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਗੱਲੇ ਵਿਚੋਂ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ | ਚੋਰੀ ਦੀ ਇਹ ਵਾਰਦਾਤ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ | ਸੀ.ਸੀ.ਟੀ.ਵੀ ਫੁਟੇਜ ‘ਚ ਦਿਖਾਈ ਦੇ ਰਿਹਾ ਹੈ ਕਿ ਇੱਕ ਨੌਜਵਾਨ ਮੌਕਾ ਦੇਖ ਕੇ ਦੁਕਾਨ ਅੰਦਰ ਦਾਖਲ ਹੁੰਦਾ ਹੈ | ਦੁਕਾਨ ਵਿਚ ਕਿਸੇ ਨੂੰ ਨਾ ਦੇਖ ਕੇ ਉਹ ਕਾਊਂਟਰ ‘ਤੇ ਪਏ ਗੱਲੇ ਨੂੰ ਖੋਲ੍ਹਦਾ ਹੈ ਤੇ ਉਸ ਵਿਚੋਂ ਨਕਦੀ ਕੱਢ ਕੇ ਮੌਕੇ ਤੋਂ ਫ਼ਰਾਰ ਹੋ ਜਾਂਦਾ ਹੈ | ਦੁਕਾਨ ਮਾਲਕ ਸਿਮਰਨਜੀਤ ਕੌਰ ਨੇ ਦੱਸਿਆ ਕਿ ਦੁਪਹਿਰ ਕਰੀਬ ਸਾਢੇ 12 ਵਜੇ ਉਸ ਦੀ ਮਾਤਾ ਦੁਕਾਨ ‘ਤੇ ਮੌਜੂਦ ਸਨ | ਇਸ ਦੌਰਾਨ ਉਹ ਕੁੱਝ ਸਮੇਂ ਲਈ ਬਾਥਰੂਮ ਗਏ ਤਾਂ ਉਕਤ ਨੌਜਵਾਨ ਦੁਕਾਨ ਅੰਦਰ ਦਾਖ਼ਲ ਹੋ ਗਿਆ ਤੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਿਆ | ਪਰਿਵਾਰ ਵੱਲੋਂ ਘਟਨਾ ਦੀ ਜਾਣਕਾਰੀ ਫਗਵਾੜਾ ਪੁਲਿਸ ਨੂੰ ਦੇ ਦਿੱਤੀ ਗਈ ਹੈ | ਦੁਕਾਨ ਮਾਲਕਾਂ ਦਾ ਕਹਿਣਾ ਹੈ ਕਿ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਨਹੀਂ ਕੀਤੀ ਗਈ | ਦੂਸਰੇ ਪਾਸੇ ਮੁੱਖ ਮੰਤਰੀ ਦੇ ਸਮਾਗਮ ਤੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਤੇ ਆਈ ਅਲਰਟ ਕੀਤਾ ਹੋਇਆ ਹੈ ਪਰ ਇਸ ਦੇ ਬਾਵਜੂਦ ਵੀ ਚੋਰ ਸਰਗਰਮ ਹਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ਵਿਚ ਬਿਜਲੀ ਸੰਕਟ ਨੇ ਲੋਕਾਂ ਦੇ ਛੁਡਾਏ ਪਸੀਨੇ, ਰਾਤ ਭਰ ਬਿਜਲੀ ਗੁੱਲ ਰਹਿਣ ਮਗਰੋਂ ਦੁਪਹਿਰ ਤੋਂ ਫਿਰ ਬੰਦ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ
Ad Position 24