ਰਾਮਗੜ੍ਹੀਆਂ ਬੀ.ਐੱਡ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਐੱਡ ਸਮੈਸਟਰ ਦੂਸਰਾ ਤੇ ਚੌਥੇ ਦੇ ਐਲਾਨੇ ਗਏ ਨਤੀਜੇ ‘ਚ ਇੱਥੋਂ ਰਾਮਗੜ੍ਹੀਆਂ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਦੇ ਹੋਣਹਾਰ ਵਿਦਿਆਰਥੀ ਅਰੁਣ ਕੁਮਾਰ ਨੇ 8.
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਐੱਡ ਸਮੈਸਟਰ ਦੂਸਰਾ ਤੇ ਚੌਥੇ ਦੇ ਐਲਾਨੇ ਗਏ ਨਤੀਜੇ ‘ਚ ਇੱਥੋਂ ਰਾਮਗੜ੍ਹੀਆਂ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਦੇ ਹੋਣਹਾਰ ਵਿਦਿਆਰਥੀ ਅਰੁਣ ਕੁਮਾਰ ਨੇ 8.38 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ‘ਚੋਂ ਪਹਿਲਾ ਤੇ ਯੂਨੀਵਰਸਿਟੀ ਮੈਰਿਟ ‘ਚ 14ਵਾਂ ਸਥਾਨ ਹਾਸਲ ਕੀਤਾ ਹੈ | ਕਾਲਜ ਦੀਆਂ ਵਿਦਿਆਰਥਣਾਂ ਮਨੀਸ਼ਾ ਤੇ ਗੁਰਨਾਮ ਕੌਰ ਨੇ 8.23 ਸੀ.ਜੀ.ਪੀ.ਏ. ਨਾਲ ਕਾਲਜ ‘ਚ ਦੂਸਰਾ ਸਥਾਨ ਤੇ ਸਾਵਿੱਤਰੀ ਨੇ 8.13 ਸੀ.ਜੀ.ਪੀ.ਏ. ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ | ਬੀ.ਐੱਡ ਸਮੈਸਟਰ ਦੂਸਰੇ ‘ਚ ਜੁਗਰਾਜ ਸਿੰਘ ਨੇ 8.10 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ‘ਚ 7ਵਾਂ ਤੇ ਕਾਲਜ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ਯਾ ਤੇ ਸਾਹਿਬਾਜਾ ਸਿੰਘ ਨੇ 8.0 ਐਸ.ਜੀ.ਪੀ.ਏ. ਨਾਲ ਕੂਲਜ ‘ਚ ਦੂਸਰਾ ਸਥਾਨ ਹਾਸਲ ਕੀਤਾ ਹੈ | ਰਾਮਗੜ੍ਹੀਆਂ ਐਜੂਕੇਸ਼ਨਲ ਕੌਂਸਲ ਦੇ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ, ਡਾ. ਵਿਓਮਾ ਭੋਗਲ ਢੱਟ ਡਾਇਰੈਕਟਰ ਰਾਮਗੜ੍ਹੀਆਂ ਐਜੂਕੇਸ਼ਨਲ ਇੰਸਟੀਚਿਊਸ਼ਨਜ ਤੇ ਪਿ੍ੰ. ਡਾ. ਸੁਰਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਆਪਣੇ ਸਥਾਪਤੀ ਦੇ ਸਮੇਂ 1956 ਤੋਂ ਵਧੀਆ ਪ੍ਰਦਰਸ਼ਨ ਕਰਦਾ ਆ ਰਿਹਾ ਹੈ |