15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਆਜ਼ਾਦੀ ਦਿਵਸ ਸਬੰਧੀ ਸਮਾਗਮ

ਕਪੂਰਥਲਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਆਜ਼ਾਦੀ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਪਿ੍ੰਸੀਪਲ ਡਾ. ਏ.

Ad Position 21
No active advertisement
ਅਜੀਤ ਡੈਸਕ 15-08-2026
ਕਪੂਰਥਲਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਆਜ਼ਾਦੀ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਪਿ੍ੰਸੀਪਲ ਡਾ. ਏ.ਐਸ. ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਤੇ ਰਵਿੰਦਰ ਸੇਖੋਂ ਨੇ ਵਿਦਿਆਰਥੀਆਂ ਆਜ਼ਾਦੀ ਦਿਵਸ ਦੇ ਇਤਿਹਾਸ ਤੇ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਦੇਸ਼ ਪ੍ਰਤੀ ਪਿਆਰ ਸਤਿਕਾਰ ਤੇ ਆਪਣੇ ਫ਼ਰਜਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਕਾਲਜ ਦੀ ਹੈੱਡ ਗਰਲ ਹਰਮਨ ਕੌਰ ਨੇ ਨਿਭਾਏ, ਜਦਕਿ ਸਟੂਡੈਂਟ ਕੌਂਸਲ ਦੀ ਮੈਂਬਰ ਚੇਤਨਾ, ਜਸਕਿਰਨ ਤੇ ਸਹਿਜਪਾਲ ਸਿੰਘ ਨੇ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਆਪਣੀ ਜ਼ਿੰਮੇਵਾਰੀ ਨਿਭਾਈ | ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਸ਼ਰਮਾ ਦੀ ਦੇਖ ਰੇਖ ਹੇਠ ਕਰਵਾਏ ਗਏ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸੇ ਦੌਰਾਨ ਹੀ ਨੇਹਾ ਜੋਸ਼ੀ ਦੀ ਅਗਵਾਈ ਵਿਚ ਆਜ਼ਾਦੀ ਦਿਵਸ ਨਾਲ ਸਬੰਧਿਤ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਪੋਰਟਸ ਅਧਿਆਪਕਾ ਸ੍ਰੀਮਤੀ ਨੰਦਾ, ਆਰਟ ਕਰਾਫ਼ਟ ਟੀਚਰ ਸੁਕਰਮਾ, ਨੀਲਮਾ, ਡਾਂਸ ਅਧਿਆਪਕ ਸ੍ਰੀਮਤੀ ਸਰੂਤੀ, ਮਿਊਜ਼ਿਕ ਅਧਿਆਪਕ ਰਵਿੰਦਰਜੀਤ ਕੌਰ ਤੇ ਸੁਖਪ੍ਰੀਤ ਕੌਰ ਨੇ ਵੀ ਵਡਮੁੱਲਾ ਯੋਗਦਾਨ ਪਾਇਆ | ਸਮਾਗਮ ਵਿਚ ਪ੍ਰੀਖਿਆ ਇੰਚਾਰਜ ਨਿਰਮਲ ਜੋਤੀ, ਕੋਆਰਡੀਨੇਟਰ ਲਵਲੀਨ ਕੌਰ, ਸ੍ਰੀਮਤੀ ਬਬਿਤਾ ਠਾਕੁਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ| ਸਮਾਗਮ ਦੀ ਸਮਾਪਤੀ ‘ਤੇ ਵਿਦਿਆਰਥੀਆਂ ਨੂੰ ਮਠਿਆਈ ਵੰਡੀ ਗਈ |
Ad Position 22
No active advertisement
ਪਿਛਲੀ ਖ਼ਬਰ ਹੜਤਾਲ ਕਾਰਨ ਸ਼ਹਿਰ ਦੇ ਡੰਪਾਂ ਤੋਂ ਨਹੀਂ ਚੁੱਕਿਆ ਗਿਆ ਕੂੜਾ ਅਗਲੀ ਖ਼ਬਰ ਜਲੰਧਰ ’ਚ ਭਾਜਪਾ ਨੇ ਵੰਡ ਸੰਤਾਪ ਯਾਦਗਾਰੀ ਦਿਵਸ ਮੌਕੇ ਕੱਢੀ ਮੌਨ ਯਾਤਰਾ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾ...
Ad Position 24