15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹਰ ਘਰ ਤਿਰੰਗਾ ਮੁਹਿੰਮ ਤਹਿਤ ਭਾਜਪਾ ਦੀ ਤਿਰੰਗਾ ਯਾਤਰਾ

ਨਡਾਲਾ, 14 ਅਗਸਤ (ਰਘਬਿੰਦਰ ਸਿੰਘ)- ਹਲਕਾ ਭੁਲੱਥ ਤੋਂ ਭਾਜਪਾ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਦੀ ਅਗਵਾਈ ਹੇਠ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਭੁਲੱਥ ਦੇ ਵੱਖ-ਵੱਖ ਪਿੰਡਾਂ ਚ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਿਰੰਗੇ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ |ਇਸ ਮੌਕੇ ਸੌਰਵ ਖੁੱਲਰ ਨੇ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਆਨ-ਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ | ‘ਹਰ ਘਰ ਤਿਰੰਗਾ’ ਮੁਹਿੰਮ ਦਾ ਉਦੇਸ਼ ਦੇਸ਼ ਵਾਸੀਆਂ ਵਿਚ ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹਰ ਘਰ ‘ਤੇ ਤਿਰੰਗਾ ਲਹਿਰਾ ਕੇ ਇਸ ਮੁਹਿੰਮ ਦਾ ਹਿੱਸਾ ਬਣਨ | ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਹਰਵਿੰਦਰ ਸਿੰਘ, ਵਾਈਸ ਪ੍ਰੈਜ਼ੀਡੈਂਟ ਰਮਨਦੀਪ ਸਿੰਘ, ਰਮਨ ਬਜਾਜ ਸਵੀਟਸ, ਜਨਰਲ ਸਕੱਤਰ ਸਤਨਾਮ ਸਿੰਘ, ਡਾ. ਪ੍ਰੇਮਨਾਥ ਗਰੋਵਰ, ਡਾ.

Ad Position 21
No active advertisement
ਅਜੀਤ ਡੈਸਕ 15-08-2026
ਨਡਾਲਾ, 14 ਅਗਸਤ (ਰਘਬਿੰਦਰ ਸਿੰਘ)- ਹਲਕਾ ਭੁਲੱਥ ਤੋਂ ਭਾਜਪਾ ਦੇ ਮੁੱਖ ਸੇਵਾਦਾਰ ਸੌਰਵ ਖੁੱਲਰ ਦੀ ਅਗਵਾਈ ਹੇਠ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਭੁਲੱਥ ਦੇ ਵੱਖ-ਵੱਖ ਪਿੰਡਾਂ ਚ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਿਰੰਗੇ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ |ਇਸ ਮੌਕੇ ਸੌਰਵ ਖੁੱਲਰ ਨੇ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਆਨ-ਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ | ‘ਹਰ ਘਰ ਤਿਰੰਗਾ’ ਮੁਹਿੰਮ ਦਾ ਉਦੇਸ਼ ਦੇਸ਼ ਵਾਸੀਆਂ ਵਿਚ ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਵਸ ਮੌਕੇ ਹਰ ਘਰ ‘ਤੇ ਤਿਰੰਗਾ ਲਹਿਰਾ ਕੇ ਇਸ ਮੁਹਿੰਮ ਦਾ ਹਿੱਸਾ ਬਣਨ | ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਹਰਵਿੰਦਰ ਸਿੰਘ, ਵਾਈਸ ਪ੍ਰੈਜ਼ੀਡੈਂਟ ਰਮਨਦੀਪ ਸਿੰਘ, ਰਮਨ ਬਜਾਜ ਸਵੀਟਸ, ਜਨਰਲ ਸਕੱਤਰ ਸਤਨਾਮ ਸਿੰਘ, ਡਾ. ਪ੍ਰੇਮਨਾਥ ਗਰੋਵਰ, ਡਾ. ਤਰਸੇਮ, ਜਨਰਲ ਸਕੱਤਰ ਰਣਜੀਤ ਸਿੰਘ, ਵਾਈਸ ਪ੍ਰੈਜ਼ੀਡੈਂਟ ਸਤਦੇਵ ਸ਼ਰਮਾ, ਮੋਹਿਤ ਬਜਾਜ, ਵਰੁਣ ਕੋਹਲੀ, ਰਵਿੰਦਰ ਕੁਮਾਰ ਅਤੇ ਤੇਜਵੀਰ ਸਿੰਘ, ਰਵੀ ਕਪੂਰ , ਰਾਜਨ ਸ਼ਰਮਾ , ਪੁਨੀਤ , ਚਰਨ ਸਿੰਘ ਸੰਗਰਾਵਾਂ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਚ ‘ਵੰਡ ਵਿਭਿਕਸ਼ਾ ਸਮਿ੍ਤੀ ਦਿਵਸ’ ਮਨਾਇਆ ਗਿਆ ਅਗਲੀ ਖ਼ਬਰ ਏ. ਪੀ. ਜੇ. ਸਕੂਲ ’ਚ ਆਜ਼ਾਦੀ ਦਿਵਸ ਮਨਾਇਆ
Ad Position 24