15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼- ਆਹਲੀ

ਸੁਲਤਾਨਪੁਰ ਲੋਧੀ, 14 ਅਗਸਤ (ਨਰੇਸ਼ ਹੈਪੀ)-ਮਹਾਰਾਸ਼ਟਰ ਦੇ ਨਾਂਦੇੜ ਵਿਚ ਸੱਚਖੰਡ ਗੁਰਦੁਆਰਾ ਹਜ਼ੂਰ ਸਾਹਿਬ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਭਿਆਨਕ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਗੁਰਦੁਆਰਾ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ, ਜਿੱਥੇ ਹਰ ਸਿੱਖ ਆਪਣੇ ਸਿਰਜਣਹਾਰ ਦੇ ਸਾਹਮਣੇ ਮੱਥਾ ਟੇਕਣ ਆਉਂਦਾ ਹੈ, ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਘਟਨਾ ਦਿਲ ਨੂੰ ਝੰਜੋੜਨ ਵਾਲੀ ਹੈ | ਇਸ ਘਟਨਾ ਨੇ ਨਾ ਸਿਰਫ਼ ਸਿਆਸੀ ਮਾਹੌਲ ਖ਼ਰਾਬ ਕੀਤਾ ਹੈ ਬਲਕਿ ਗੁਰੂ ਘਰ ਦੀ ਸ਼ਾਨ ਨੂੰ ਵੀ ਨੁਕਸਾਨ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਇਹ ਹਮਲਾ ਪੂਰੇ ਸਿੱਖ ਸਮਾਜ ਲਈ ਕਾਲੇ ਦਿਨ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਸ਼੍ਰੀ ਹਜ਼ੂਰ ਸਾਹਿਬ ਜੋ ਸ਼ਾਂਤੀ ਦਾ ਪਵਿੱਤਰ ਕੇਂਦਰ ਹੈ, ਉੱਥੇ ਅਜਿਹੀ ਹਿੰਸਕ ਘਟਨਾ ਵਾਪਰੀ ਚਿੰਤਾ ਦਾ ਵਿਸ਼ਾ ਹੈ | ਮਹਾਰਾਸ਼ਟਰ ਸਰਕਾਰ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਹਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਮਿਲੇ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ | ਆਹਲੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਮੇਸ਼ਾ ਸਿੱਖ ਕੌਮ ਦੀ ਭਲਾਈ ਤੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਕੰਮ ਕਰਦੇ ਰਹੇ ਹਨ ਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ | ਇਹ ਹਮਲਾ ਸਾਨੂੰ ਵੰਡਣ ਲਈ ਹੈ ਪਰ ਅਸੀਂ ਇਸ ਨੂੰ ਕਦੇ ਵੀ ਸਫਲ ਨਹੀਂ ਹੋਣ ਦਿਆਂਗੇ | ਉਨ੍ਹਾਂ ਕਿਹਾ ਕਿ ਮੈਂ ਇਸ ਹਮਲੇ ਦੀ ਪੁਰਜ਼ੋਰ ਨਿੰਦਿਆ ਕਰਦਾ ਹਾਂ ਅਤੇ ਅਪੀਲ ਕਰਦਾ ਹਾਂ ਕਿ ਪੰਜਾਬ ਵਿਚ ਸਿਆਸੀ ਮਤਭੇਦਾਂ ਨੂੰ ਲੋਕਤੰਤਰਿਕ ਅਤੇ ਸ਼ਾਂਤਮਈ ਤਰੀਕੇ ਨਾਲ ਹੀ ਪ੍ਰਗਟ ਕੀਤਾ ਜਾਵੇ |

Ad Position 21
No active advertisement
ਅਜੀਤ ਡੈਸਕ 15-08-2026

Ad Position 22
No active advertisement
ਪਿਛਲੀ ਖ਼ਬਰ ਹੜਤਾਲ ਕਾਰਨ ਸ਼ਹਿਰ ਦੇ ਡੰਪਾਂ ਤੋਂ ਨਹੀਂ ਚੁੱਕਿਆ ਗਿਆ ਕੂੜਾ ਅਣਪਛਾਤੇ ਚੋਰਾਂ ਵਲੋਂ ਘਰ ਵਿਚ ਕੀਤੀ ਚੋਰੀ-ਗੱਡੀ ਤੱਕ ਚੋਰੀ... ਅਗਲੀ ਖ਼ਬਰ ਨੌਜਵਾਨ ਸਿਰਫ਼ ਨਵੀਆਂ ਤਕਨੀਕਾਂ ਦੀ ਵਰਤੋਂ ਤੱਕ ਸੀਮਿਤ ਨਹੀਂ ਸਗੋਂ ਵਧੇਰੇ ਨਵੀਨਤਕਾਰੀ ਤੇ ਉਦਮੀ ਵੀ ਹਨ- ਡਾ. ਭੀਮ ਇੰਦਰ...
Ad Position 24