ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਵਿਚ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ
ਕਪੂਰਥਲਾ, 16 ਅਗਸਤ (ਵਿ. ਪ੍ਰ.)
ਕਪੂਰਥਲਾ, 16 ਅਗਸਤ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ 80ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਤੇ ਕਾਲਜ ਦੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਨੌਜਵਾਨਾਂ ਨੂੰ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ | ਸਮਾਗਮ ਵਿਚ ਬੀ.ਟੈੱਕ ਸੀ.ਐਮ.ਈ., ਡਿਪਲੋਮਾ ਇੰਜੀਨੀਅਰਿੰਗ, ਬੀ.ਕਾਮ, ਬੀ.ਬੀ.ਏ,. ਬੀ.ਐਸ.ਈ., ਐਮ.ਐਲ.ਐਸ., ਬੀ.ਐਸ.ਸੀ. ਫ਼ੈਸ਼ਨ ਡਿਜ਼ਾਈਨਿੰਗ, ਬੀ.ਵਾਕ ਤੇ ਬੀ.ਸੀ.ਏ./ਡੀ.ਐਮ.ਐਲ.ਟੀ. ਦੇ ਵਿਦਿਆਰਥੀਆਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਵਿਦਿਆਰਥੀਆਂ ਵਲੋਂ ਇਕ ਭਾਵੁਕ ਤੇ ਪ੍ਰਭਾਵਸ਼ਾਲੀ ਸਕਿੱਟ ਪੇਸ਼ ਕੀਤੀ | ਜਿਸ ਵਿਚ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਬਲੀ ਦੇਣ ਵਾਲੇ ਦੇਸ਼ ਭਗਤਾਂ ਦੀ ਅਮਰਗਾਥਾ ਦੀ ਯਾਦ ਦਿਵਾਈ ਗਈ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਟੀਚੇ ਦੀ ਪ੍ਰਾਪਤੀ ਲਈ ਨਿਰੰਤਰ ਯਤਨਸ਼ੀਲ ਰਹਿਣ ਤੇ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਰੱਖਣ ਲਈ ਕਿਹਾ | ਇਸ ਮੌਕੇ ਵਿਦਿਆਰਥੀਆਂ ਨੇ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ | ਸਮਾਗਮ ਵਿਚ ਵੱਖ-ਵੱਖ ਗਤੀਵਿਧੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਤੇ ਹੋਰ ਸਟਾਫ਼ ਮੈਂਬਰਾਂ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ |