ਸੰਤ ਸੀਚੇਵਾਲ ਨੇ ਸਿੱਖ ਭਾਈਚਾਰੇ ਦੀਆਂ ਦੋ ਸ਼ਖ਼ਸੀਅਤਾਂ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
ਸੁਲਤਾਨਪੁਰ ਲੋਧੀ, 16 ਅਗਸਤ (ਨਰੇਸ਼ ਹੈਪੀ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਦੇ ਸਮਾਪਤ ਹੋਏ ਮਾਨਸੂਨ ਸੈਸ਼ਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਸੈਸ਼ਨ ਨੇ ਨਿਰਾਸ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਸਦਨ ਦੇ ਵਾਰ-ਵਾਰ ਠੱਪ ਰਹਿਣ ਕਾਰਨ ਪੰਜਾਬ ਨਾਲ ਸਬੰਧਿਤ ਕਈ ਅਹਿਮ ਅਤੇ ਸੰਵੇਦਨਸ਼ੀਲ ਮੁੱਦੇ ਪਾਰਲੀਮੈਂਟ ਵਿੱਚ ਉਠਾਉਣ ਤੋਂ ਰਹਿ ਗਏ | ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਪ੍ਰਭਾਵਿਤ ਹੋਣ ਨਾਲ ਜਿੱਥੇ ਲੋਕਤੰਤਰਿਕ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਿਆ ਹੈ, ਉੱਥੇ ਹੀ ਦੇਸ਼ ਦੇ ਲੋਕਾਂ ਦਾ ਕੀਮਤੀ ਪੈਸਾ ਵੀ ਬਰਬਾਦ ਹੋ ਰਿਹਾ ਹੈ | ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਨਸੂਨ ਸੈਸ਼ਨ ਦੌਰਾਨ ਕੁੱਲ 20 ਸਵਾਲ ਪੁੱਛੇ, ਜਿਨ੍ਹਾਂ ਵਿੱਚ ਜ਼ਿਆਦਾਤਰ ਲਿਖਤੀ ਸਵਾਲ ਸਨ | ਦੋ ਸਵਾਲ ਜ਼ੁਬਾਨੀ ਤੌਰ ‘ਤੇ ਪੁੱਛੇ ਜਾਣੇ ਸਨ, ਪਰ ਸਦਨ ਦੀ ਕਾਰਵਾਈ ਨਾ ਚੱਲ ਸਕਣ ਕਾਰਨ ਇਹ ਵੀ ਨਹੀਂ ਪੁੱਛੇ ਜਾ ਸਕੇ | ਉਨ੍ਹਾਂ ਵੱਲੋਂ 13 ਕੇਂਦਰੀ ਮੰਤਰਾਲਿਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਤੇ ਸਵਾਲ ਪੁੱਛੇ ਗਏ ਸੀ | ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਸਿੱਖ ਕੌਮ ਦੀਆਂ ਦੋ ਮਹਾਨ ਸ਼ਖ਼ਸੀਅਤਾਂ ਭਾਈ ਘਨੱਈਆ ਜੀ ਅਤੇ ਭਗਤ ਪੂਰਨ ਸਿੰਘ ਜੀ ਨੂੰ ਉਨ੍ਹਾਂ ਦੀਆਂ ਨਿਸ਼ਕਾਮ ਮਨੁੱਖੀ ਸੇਵਾਵਾਂ ਦੇ ਮੱਦੇਨਜ਼ਰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਸਨਮਾਨਿਤ ਕਰਨ ਦੀ ਮੰਗ ਵੀ ਗੰਭੀਰਤਾ ਨਾਲ ਉਠਾਈ | ਇਸ ਤੋਂ ਇਲਾਵਾ ਸਪੈਸ਼ਲ ਮੈਂਸ਼ਨ ਰਾਹੀਂ ਛੋਟੀਆਂ ਨਦੀਆਂ ਅਤੇ ਕੁਦਰਤੀ ਸਰੋਤਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਉਣ ਦਾ ਮੁੱਦਾ ਵੀ ਪਾਰਲੀਮੈਂਟ ਵਿੱਚ ਰੱਖਿਆ ਗਿਆ | ਪਾਰਲੀਮੈਂਟ ਦੀ ਕਾਰਗੁਜ਼ਾਰੀ ‘ਤੇ ਚਿੰਤਾ ਜ਼ਾਹਰ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਲਗਭਗ 36 ਘੰਟੇ ਹੀ ਕੰਮ ਹੋ ਸਕਿਆ, ਜੋ ਕੁੱਲ ਨਿਰਧਾਰਿਤ ਸਮੇਂ ਦਾ ਕਰੀਬ 33 ਫ਼ੀਸਦੀ ਬਣਦਾ ਹੈ | ਉਨ੍ਹਾਂ ਕਿਹਾ ਕਿ ਪਾਰਲੀਮੈਂਟ ਦੇ ਨਾ ਚੱਲਣ ਕਾਰਨ ਦੇਸ਼ ਦੇ ਲੋਕਾਂ ਦਾ ਪੈਸਾ ਬਰਬਾਦ ਹੋ ਰਿਹਾ ਹੈ, ਪਰ ਇਸ ਗੰਭੀਰ ਮਸਲੇ ਪ੍ਰਤੀ ਕਿਸੇ ਦੇ ਚਿਹਰੇ ‘ਤੇ ਕ ੋਈ ਸ਼ਿਕਨ ਨਜ਼ਰ ਨਹੀਂ ਆ ਰਹੀ | ਸੰਤ ਸੀਚੇਵਾਲ ਨੇ ਕਿਹਾ ਕਿ ਪਾਰਲੀਮੈਂਟ ਲੋਕਾਂ ਦੇ ਮੁੱਦੇ ਉਠਾਉਣ ਅਤੇ ਸਰਕਾਰ ਤੋਂ ਜਵਾਬਦੇਹੀ ਯਕੀਨੀ ਬਣਾਉਣ ਦਾ ਸਭ ਤੋਂ ਵੱਡਾ ਮੰਚ ਹੈ | ਇਸ ਲਈ ਸਾਰੇ ਧਿਰਾਂ ਨੂੰ ਚਾਹੀਦਾ ਹੈ ਕਿ ਉਹ ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਚੱਲਣ ਦੇਣ, ਤਾਂ ਜੋ ਪੰਜਾਬ ਸਮੇਤ ਦੇਸ਼ ਭਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਾਰਲੀਮੈਂਟ ਵਿੱਚ ਉਠਾਇਆ ਜਾ ਸਕੇ |
ਮ
ਮਨਮੀਤ ਸਿੰਘ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲੋਧੀ ਦਾ ਚਾਰਜ ਸੰਭਾਲਿਆ
17-08-2026