18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ’ਚ ਬੱਡੀ ਪ੍ਰੋਗਰਾਮ ਤਹਿਤ ਸਹੁੰ ਚੁੱਕ ਸਮਾਗਮ

ਕਪੂਰਥਲਾ, 17 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 18-08-2026
ਕਪੂਰਥਲਾ, 17 ਅਗਸਤ (ਵਿ.ਪ੍ਰ.)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਕਪੂਰਥਲਾ ਵਲੋਂ ਬੱਡੀ ਪ੍ਰੋਗਰਾਮ ਤਹਿਤ ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲਿਆ ਦੇ ਸਹਿਯੋਗ ਨਾਲ ਜਾਗਰੂਕਤਾ ਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮਿਸਟਰ ਬੀ.ਕੇ. ਲਕਸ਼ਮੀ ਨੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕਰਨ ਦੇ ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਨਸ਼ੇ ਨਾਲ ਹੋਣ ਵਾਲੇ ਸਰੀਰਕ ਤੇ ਮਾਨਸਿਕ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ | ਕਾਲਜ ਦੀਆਂ ਵਿਦਿਆਰਥਣਾਂ ਤੇ ਸਮੂਹ ਸਟਾਫ਼ ਨੇ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਦਾ ਸੰਕਲਪ ਲੈਂਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਤੇ ਸਮਾਜ ਵਿਚ ਨਸ਼ਾ ਮੁਕਤੀ ਜਾਗਰੂਕਤਾ ਫੈਲਾਉਣ ਸਬੰਧੀ ਸਹੁੰ ਚੁੱਕੀ | ਇਸ ਸਮਾਗਮ ਵਿਚ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਕਾਮਿਆਂ ਦੀ 5ਵੇਂ ਦਿਨ ਵੀ ਹੜਤਾਲ ਜਾਰੀ ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਡਾ. ਜਤਿੰਦਰਪਾਲ ਸਿੰਘ ਰੰਧਾਵਾ ਤੇ...
Ad Position 24