18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਤਨਵੀਰ ਸਿੰਘ ਰੰਧਾਵਾ

ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਮਣੀ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤਨਵੀਰ ਸਿੰਘ ਰੰਧਾਵਾ ਨੂੰ ਦੂਜੀ ਵਾਰ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐਚ. ਐਸ.

Ad Position 21
No active advertisement
ਅਜੀਤ ਡੈਸਕ 18-08-2026
ਕਪੂਰਥਲਾ, 17 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਮਣੀ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਤਨਵੀਰ ਸਿੰਘ ਰੰਧਾਵਾ ਨੂੰ ਦੂਜੀ ਵਾਰ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਤੇ ਹਲਕਾ ਇੰਚਾਰਜ ਐਚ.ਐਸ. ਵਾਲੀਆ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਂਦਿਆਂ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਵਿਚਾਰ ਧਾਰਾ ਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨਗੇ | ਤਨਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿਚ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹੁਤ ਜਲਦੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਨਾਲ ਯੂਥ ਵਿੰਗ ਸ਼ਹਿਰੀ ਦਾ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ | ਜਿਸ ਵਿਚ ਸਰਗਰਮੀ ਨਾਲ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਪ੍ਰਤੀਨਿਧਤਾ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਘਰ ’ਚੋਂ ਸਾਮਾਨ ਚੋਰੀ ਕਰਕੇ ਲੈ ਜਾਣ ਸੰਬੰਧੀ ਦੋ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਐਨ.ਐਚ.ਐਮ. ਕਾਮਿਆਂ ਦੀ 5ਵੇਂ ਦਿਨ ਵੀ ਹੜਤਾਲ ਜਾਰੀ
Ad Position 24