18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਾਗ ਪੰਚਮੀ ਮੌਕੇ ਸ਼ਿਵ ਮੰਦਰ ਚੌੜਾ ਖੂਹ ਵਿਖੇ ਲੱਗੀਆਂ ਭਗਤੀ ਦੀਆਂ ਰੌਣਕਾਂ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ)-ਸਾਵਣ ਮਹੀਨੇ ਦੇ ਚੱਲ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼ਿਵ ਮੰਦਰ ਚੌੜਾ ਖੂਹ ਵਿਖੇ ਪ੍ਰਧਾਨ ਰਕੇਸ਼ ਨੀਟੂ ਦੀ ਅਗਵਾਈ ਹੇਠ ਨਾਗ ਪੰਚਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰ ਤੋਂ ਹੀ ਮੰਦਰ ਵਿਚ ਸ਼ਰਧਾਲੂਆਂ ਦੀ ਆਮਦ ਜਾਰੀ ਰਹੀ | ਨਾਗ ਪੰਚਮੀ ਦੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਪੰਡਿਤ ਲਛਮਣ ਪ੍ਰਸਾਦ ਨੇ ਕਿਹਾ ਕਿ ਸਨਾਤਨ ਧਰਮ ਵਿਚ ਨਾਗ ਦੇਵਤਾ ਦੀ ਪੂਜਾ ਦਾ ਵਿਸ਼ੇਸ਼ ਮਹੱਤਵ ਹੈ | ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਿਵ ਮੰਦਰ ਚੌੜਾ ਖੂਹ ਵਿਖੇ ਨਤਮਸਤਕ ਹੋ | ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਾਵਣ ਮਹੀਨੇ ਦੌਰਾਨ ਮੰਦਰ ਵਿਚ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਲਈ ਪ੍ਰਧਾਨ ਰਕੇਸ਼ ਨੀਟੂ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸ਼ਲਾਘਾ ਕੀਤੀ | ਇਸ ਦੌਰਾਨ ਮੰਦਰ ਦੇ ਪ੍ਰਧਾਨ ਰਕੇਸ਼ ਨੀਟੂ ਨੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਮੰਦਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰਧਾਨ ਰਕੇਸ਼ ਨੀਟੂ ਵੱਲੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਮਾਤਾ ਦੀ ਚੁੰਨਰੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਰਕੇਸ਼ ਨੀਟੂ ਨੇ ਕਿਹਾ ਕਿ ਸਾਵਣ ਮਹੀਨੇ ਦੌਰਾਨ ਮੰਦਰ ਵਿਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸੰਗਤ ਵੱਲੋਂ ਇਨ੍ਹਾਂ ਸਮਾਗਮਾਂ ਵਿਚ ਵੱਡੀ ਸ਼ਰਧਾ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ | ਇਸ ਮੌਕੇ ਪ੍ਰਧਾਨ ਰਕੇਸ਼ ਨੀਟੂ, ਖ਼ਜ਼ਾਨਚੀ ਡਿੰਪਲ ਟੰਡਨ, ਸੰਜੇ ਧੀਰ, ਦੀਪਕ ਧੀਰ ਰਾਜੂ ਪ੍ਰਧਾਨ (ਸਾਬਕਾ ਪ੍ਰਧਾਨ ਨਗਰ ਕੌਂਸਲ), ਨਵਨੀਤ ਚੀਮਾ (ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ), ਪਵਨ ਕਨੌਜੀਆ ਕੌਂਸਲਰ, ਕੌਂਸਲਰ ਨੰਬਰਦਾਰ ਕਸ਼ਮੀਰ ਸਿੰਘ, ਸਾਬਕਾ ਸਰਪੰਚ ਗੁਰਮੀਤ ਹੈਪੀ ਸ਼ੇਰਪੁਰ ਸੱਦਾ, ਭਜਨ ਚੁਨੀਆਂ ਵਾਲਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਜੌਹਲ, ਸਮੁੰਦਰ ਢਿੱਲੋਂ (ਆਰਕੀਟੈਕਟ), ਹਰਭਜਨ ਸਿੰਘ ਢਿੱਲੋਂ, ਗੁਰਮੀਤ ਹੈਪੀ, ਡਾਕਟਰ ਬਲਰਾਮ ਪੁਰੀ, ਸੰਦੀਪ ਅਰੋੜਾ, ਗੋਰਾ ਗੁਜਰਾਤ, ਸੋਨੂ ਸ਼ਾਹ, ਪੰਡਿਤ ਲਕਸ਼ਮਣ ਪ੍ਰਸਾਦ, ਅਤੁੱਲ ਅਰੋੜਾ, ਰਾਜਾ ਪੰਡਤ , ਸੰਨੀ ਸੰਧੂ, ਰੋਹਿਤ ਜੈਨ, ਬਾਬਾ ਬਲੌਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 18-08-2026

Ad Position 22
No active advertisement
ਪਿਛਲੀ ਖ਼ਬਰ ਕਿ੍ਸਚੀਅਨ ਭਲਾਈ ਬੋਰਡ ਵੈੱਲਫੇਅਰ ਨੇ ਸਤਿੰਦਰ ਨੂੰ ਹਲਕਾ ਭੁਲੱਥ ਦਾ ਚੇਅਰਮੈਨ ਕੀਤਾ ਨਿਯੁਕਤ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਲੰਗਰ ਪ੍ਰਬੰਧਕ ਕਮੇਟੀ ਨਡਾਲਾ ਦਾ ਜਥਾ ਰਵਾਨਾ
Ad Position 24