ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ’ਚ ਆਜ਼ਾਦੀ ਦਿਵਸ ਮਨਾਇਆ
ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ . ਨਿਮਰਤਾ ਕੌਰ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਇੰਜ.
ਸੁਲਤਾਨਪੁਰ ਲੋਧੀ, 17 ਅਗਸਤ (ਥਿੰਦ, ਨਰੇਸ਼ ਹੈਪੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜ .ਨਿਮਰਤਾ ਕੌਰ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਨਾਲ ਕੀਤੀ ਗਈ | ਇਸ ਮੌਕੇ ਐਨ.ਸੀ.ਸੀ. ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਸਮਾਗਮ ਨੂੰ ਅੱਗੇ ਵਧਾਇਆ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ, ਡਾਂਸ, ਭਾਸ਼ਣ ਅਤੇ ਹੋਰ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਤੋਂ ਇਲਾਵਾ ਨੈਸ਼ਨਲ ਫਲੈਗ ਮੇਕਿੰਗ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਰਾਹੀਂ ਬੱਚਿਆਂ ਨੇ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਮਾਣ ਦੀ ਭਾਵਨਾ ਨੂੰ ਪ੍ਰਗਟ ਕੀਤਾ | ਖ਼ਾਸ ਤੌਰ ‘ਤੇ ਕੇ.ਜੀ. ਦੇ ਨੰਨ੍ਹੇ-ਮੁੰਨ੍ਹੇ ਬੱਚੇ ਤਿਰੰਗੇ ਦੇ ਰੰਗਾਂ ਵਾਲੇ ਕੱਪੜੇ ਪਹਿਨ ਕੇ ਬੇਹੱਦ ਪਿਆਰੇ ਅਤੇ ਖ਼ੂਬਸੂਰਤ ਲੱਗ ਰਹੇ ਸਨ | ਉਨ੍ਹਾਂ ਦੀ ਮਸੂਮੀਅਤ ਅਤੇ ਉਤਸ਼ਾਹ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ .ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਵੱਲੋਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਅਤੇ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਤਿਕਾਰ ਦੀ ਭਾਵਨਾ ਨੂੰ ਹਮੇਸ਼ਾ ਆਪਣੇ ਜੀਵਨ ਵਿਚ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ |