ਲਲਕਾਰ ਰੈਲੀ ਸਰਕਾਰਾਂ ਨੂੰ ਗੂੜ੍ਹੀ ਨੀਂਦ ਤੋਂ ਜਗਾਉਣ ਦਾ ਕੰਮ ਕਰੇਗੀ- ਬਾਊਪੁਰ, ਪੱਕਾ ਕੋਠਾ
ਡਡਵਿੰਡੀ, 18 ਅਗਸਤ (ਦਿਲਬਾਗ ਸਿੰਘ ਝੰਡ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 26 ਅਗਸਤ ਨੂੰ ਪਿੰਡ ਉੱਚਾ ਵਿਖੇ ਕੀਤੀ ਜਾਣ ਵਾਲੀ ਲਲਕਾਰ ਰੈਲੀ ਸਰਕਾਰਾਂ ਨੂੰ ਗੂੜ੍ਹੀ ਨੀਂਦ ਤੋਂ ਜਗਾਉਣ ਦਾ ਕੰਮ ਕਰੇਗੀ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ ਤੇ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਨੇ ਕਮੇਟੀ ਦੇ ਜ਼ੋਨ ਭਾਈ ਲਾਲੂ ਜੀ ਡੱਲਾ ਸਾਹਿਬ ਦੀ ਇਕਾਈ ਅਮਰਜੀਤਪੁਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਅੱਜ ਕਮੇਟੀ ਵੱਲੋਂ ਇਲਾਕੇ ਦੀ ਪਿੰਡ ਫ਼ੌਜੀ ਕਲੋਨੀ, ਡਡਵਿੰਡੀ, ਜੈਨਪੁਰ, ਡੇਰਾ ਸੈਦਾਂ, ਕੋਟਲਾ ਅਤੇ ਮੋਖੇ ਆਦਿ ਪਿੰਡਾਂ ਵਿਚ ਮੀਟਿੰਗਾਂ ਕਰਕੇ ਲਲਕਾਰ ਰੈਲੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡ ਉੱਚਾ ਵਿਖੇ ਹੋਣ ਵਾਲੀ ਲਲਕਾਰ ਰੈਲੀ ਇਤਿਹਾਸਿਕ ਰੈਲੀ ਹੋਵੇਗੀ ਜੋ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਸਰਕਾਰ ਨੂੰ ਮਜਬੂਰ ਕਰ ਦੇਵੇਗੀ | ਇਸ ਮੌਕੇ ਕਮੇਟੀ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਵੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਇਕਾਈ ਪ੍ਰਧਾਨ ਤਰਸੇਮ ਸਿੰਘ, ਖ਼ਜ਼ਾਨਚੀ ਰਣਜੀਤ ਸਿੰਘ, ਸਰਪੰਚ ਜਰਨੈਲ ਸਿੰਘ, ਗੁਰਮੀਤ ਸਿੰਘ ਖ਼ਜ਼ਾਨਚੀ ਗੁਰਦੁਆਰਾ ਕਮੇਟੀ, ਜਸਪਾਲ ਸਿੰਘ, ਗਿਆਨੀ ਕੁਲਵੰਤ ਸਿੰਘ, ਭੁਪਿੰਦਰ ਸਿੰਘ ਪੈੱ੍ਰਸ ਸਕੱਤਰ, ਹਰਦੇਵ ਸਿੰਘ, ਪ੍ਰੇਮ ਸਿੰਘ, ਮਲਕੀਤ ਸਿੰਘ, ਜੀਤ ਸਿੰਘ, ਸੁਖਦੇਵ ਸਿੰਘ, ਪ੍ਰੀਤਮ ਸਿੰਘ, ਦਿਲਬਾਗ ਸਿੰਘ, ਸੁਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਤੇ ਸਵਰਨ ਸਿੰਘ ਆਦਿ ਹਾਜ਼ਰ ਸਨ |