18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹਿਮਾਚਲ ਪਹੁੰਚੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਡਾਲਾ ਤੇ ਭੁਲੱਥ ਦੀਆਂ ਸੰਗਤਾਂ ਦੇ ਲੰਗਰਾਂ ’ਚ ਕੀਤੀ ਸੇਵਾ

ਨਡਾਲਾ, 18 ਅਗਸਤ (ਰਘਬਿੰਦਰ ਸਿੰਘ)- ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਹਿਮਾਚਲ ਪ੍ਰਦੇਸ਼ ਵਿਖੇ ਮਾਤਾ ਚਿੰਤਪੁਰਨੀ ਜੀ ਦੇ ਪਵਿੱਤਰ ਮੇਲੇ ਦੇ ਸਬੰਧ ਵਿਚ ਨਡਾਲਾ ਅਤੇ ਭੁਲੱਥ ਇਲਾਕੇ ਦੀਆਂ ਸੰਗਤਾਂ ਵਲੋਂ ਲਗਾਏ ਗਏ ਲੰਗਰਾਂ ਵਿਚ ਪਹੁੰਚ ਕੇ ਸੇਵਾ ਕੀਤੀ | ਇਸ ਮੌਕੇ ਉਨ੍ਹਾਂ ਨੇ ਲੰਗਰ ਵਿਚ ਸੇਵਾ ਕਰਨ ਵਾਲੇ ਸੇਵਾਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਸੰਗਤਾਂ ਨੂੰ ਮਿਲ ਕੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ | ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ‘ਤੇ ਸੰਗਤਾਂ ਵੱਲੋਂ ਲਗਾਏ ਜਾਂਦੇ ਲੰਗਰ ਸਾਡੀ ਸੇਵਾ ਅਤੇ ਆਪਸੀ ਭਾਈਚਾਰੇ ਦੀ ਮਹਾਨ ਪਰੰਪਰਾ ਦਾ ਪ੍ਰਤੀਕ ਹਨ | ਉਨ੍ਹਾਂ ਕਿਹਾ ਕਿ ਨਡਾਲਾ ਅਤੇ ਭੁਲੱਥ ਇਲਾਕੇ ਦੀਆਂ ਸੰਗਤਾਂ ਵੱਲੋਂ ਹਿਮਾਚਲ ਵਿਚ ਆਉਣ ਵਾਲੀ ਸੰਗਤ ਲਈ ਕੀਤੀ ਜਾ ਰਹੀ ਸੇਵਾ ਸ਼ਲਾਘਾਯੋਗ ਹੈ |ਖਹਿਰਾ ਨੇ ਹਿਮਾਚਲ ਪ੍ਰਦੇਸ਼ ਦੇ ਕੁਦਰਤੀ ਵਾਤਾਵਰਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇੱਥੋਂ ਦਾ ਪਹਾੜਾਂ ਵਾਲਾ ਸਾਫ਼-ਸੁਥਰਾ ਅਤੇ ਸੁਹਾਵਣਾ ਮੌਸਮ ਉਨ੍ਹਾਂ ਨੂੰ ਬਹੁਤ ਵਧੀਆ ਲੱਗਦਾ ਹੈ | ਉਨ੍ਹਾਂ ਕਿਹਾ ਕਿ ਪਹਾੜਾਂ ਦੀ ਕੁਦਰਤੀ ਖ਼ੂਬਸੂਰਤੀ ਤੇ ਸ਼ੁੱਧ ਵਾਤਾਵਰਨ ਮਨ ਨੂੰ ਸਕੂਨ ਦਿੰਦਾ ਹੈ | ਇਸ ਮੌਕੇ ਲੰਗਰ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਵੱਖ-ਵੱਖ ਸਮਾਜਿਕ ਤੇ ਧਾਰਮਿਕ ਮਸਲਿਆਂ ਸਬੰਧੀ ਵੀ ਗੱਲਬਾਤ ਕੀਤੀ ਗਈ | ਇਸ ਮੌਕੇ ਡਾਕਟਰ ਸੰਦੀਪ ਪਸਰੀਚਾ, ਹਰਜਿੰਦਰ ਸਿੰਘ ਸਾਹੀ,ਗੁਰਪ੍ਰੀਤ ਸਿੰਘ ਵਾਲੀਆ, ਇੰਦਰਜੀਤ ਸਿੰਘ ਖੱਖ,ਮਨਪ੍ਰੀਤ ਸਿੰਘ ਵਾਲੀਆ, ਸੁਰਿੰਦਰ ਕੱਕੜ ਭੁਲੱਥ,ਮਾਤਾ ਚਿੰਤਪੁਰਨੀ ਲੰਗਰ ਪ੍ਰਬੰਧਕ ਕਮੇਟੀ ਪ੍ਰਧਾਨ ਸੋਮਨਾਥ ਪੱਪੂ, ਜਵਾਹਰ ਲਾਲ ਮਨਚੰਦਾ, ਜੱਜ ਸਚਦੇਵਾ,ਰਕੇਸ਼ ਕੁਮਾਰ ਕੇਸ਼ਾ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 19-08-2026

Ad Position 22
No active advertisement
ਪਿਛਲੀ ਖ਼ਬਰ ਕਪੂਰਥਲਾ ਸ਼ਹਿਰ ਵਿਚ ਥਾਂ-ਥਾਂ ਲੱਗੇ ਕੂੜੇ ਦੇ ਡੰਪ ਤੁਰੰਤ ਚੁਕਵਾਏ ਜਾਣ-ਕਾਂਗਰਸੀ ਆਗੂ ਅਗਲੀ ਖ਼ਬਰ ਭਾਕਿਯੂ (ਦੋਆਬਾ) ਨੇ ਗੰਨੇ ਦੇ ਬਕਾਏ ਨੂੰ ਲੈ ਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਕੀਤੀ ਮੀਟਿੰਗ
Ad Position 24