20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਰਾਮਗੜ੍ਹੀਆ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਵਾਂਗੇ-ਚੇਅਰਮੈਨ ਸੌਂਦ, ਵਿੱਕੀ ਠੇਕੇਦਾਰ

ਖਲਵਾੜਾ, 19 ਅਗਸਤ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਐੱਸ. ਸੀ.

Ad Position 21
No active advertisement
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ-ਜਥੇ. ਸਰੂਪ ਸਿੰਘ ਖਲਵਾੜਾ 20-08-2026
ਖਲਵਾੜਾ, 19 ਅਗਸਤ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰੂਪ ਸਿੰਘ ਖਲਵਾੜਾ ਨੇ ਦੱਸਿਆ ਕਿ ਡੇਰਾ 108 ਸੰਤ ਬਾਬਾ ਮੇਲਾ ਰਾਮ ਦੇ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਪ੍ਰਧਾਨ ਸਾਧੂ ਸੰਪਰਦਾ ਸੁਸਾਇਟੀ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ‘ਚ ਉਹ ਸ਼ਾਮਿਲ ਹੋਏ | ਜਿਸ ਵਿਚ ਮਹਾਨ ਸੰਤ ਸੰਪਰਦਾ ਦੇ ਚੇਅਰਮੈਨ ਬਾਬਾ ਮਹਿੰਦਰ ਪਾਲ ਜੀ ਪੰਡਵਾ, ਜਨਰਲ ਸਕੱਤਰ ਬਾਬਾ ਨਿਰਮਲ ਦਾਸ ਜੀ ਅਵਾਦਾਨ, ਖ਼ਜ਼ਾਨਚੀ ਬਾਬਾ ਜਸਵਿੰਦਰ ਸਿੰਘ ਡਾਂਡੀਆਂ, ਸੰਤ ਸਰੂਪ ਗਿਰ ਡੇਰਾ ਰਾਹੋਂ ਸਮੇਤ ਸਮੂਹ ਅਹੁਦੇਦਾਰ ਅਤੇ ਮੈਂਬਰ ਵੀ ਸ਼ਾਮਲ ਸਨ | ਮੀਟਿੰਗ ਦੌਰਾਨ ਮਤਾ ਪਾਸ ਕੀਤਾ ਗਿਆ ਕਿ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਦੇਸ਼ ਭਰ ਅਤੇ ਪੰਜਾਬ ਵਿਚ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ | ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਪਹਿਲਾਂ ਹੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਗੁਰੂ ਰਵਿਦਾਸ ਸਾਧੂ ਸੰਪਰਦਾ ਤੇ ਸਮੂਹ ਸਾਧੂ-ਮਹਾਂਪੁਰਸ਼ਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਇਤਿਹਾਸਕ ਫ਼ੈਸਲਾ ਹੈ | ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਕਲਯੁਗ ਦੇ ਮਹਾਨ ਅਵਤਾਰ ਸਨ ਤੇ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਨਾਲ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਯਾਦ ਨੂੰ ਤਾਜ਼ਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਵਿਚਾਰਧਾਰਾ ਨਾਲ ਜੁੜੇ ਦਲਿਤਾਂ, ਮਜ਼ਦੂਰਾਂ ਅਤੇ ਸਮੂਹ ਗੁਰਸਿੱਖਾਂ ਦੇ ਮਨਾਂ ਨੂੰ ਇਸ ਨਾਲ ਸਕੂਨ ਮਿਲੇਗਾ | ਇਸ ਦੇ ਨਾਲ ਹੀ ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਵੀ ਵੱਡਾ ਬਲ ਮਿਲੇਗਾ ਅਤੇ ਸੰਗਤ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਏ ਪੂਰਨਿਆਂ ‘ਤੇ ਚੱਲਣ ਦੀ ਪੇ੍ਰਰਨਾ ਮਿਲੇਗੀ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਉਣ ਵਿਚ ਹਰ ਸੰਭਵ ਸਹਿਯੋਗ ਦੇਣ ਤਾਂ ਜੋ ਉਨ੍ਹਾਂ ਦੇ ਫ਼ਲਸਫ਼ੇ ਦਾ ਸਮਾਜ ਵਿਚ ਵੱਧ ਤੋਂ ਵੱਧ ਪ੍ਰਚਾਰ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਮੰਡ ਆਹਲੀ ਕਲਾਂ ਨੇੜੇ ਐਡਵਾਂਸ ਬੰਨ੍ਹ ਨੂੰ ਲੱਗ ਰਹੀ ਢਾਹ ਨੂੰ ਰੋਕਣ ਲਈ ਇਲਾਕੇ ਦੇ ਕਿਸਾਨਾਂ ਨੇ ਸੰਭਾਲਿਆ ਮੋਰਚਾ ਅਗਲੀ ਖ਼ਬਰ ਪੰਜਾਬ ਵਿਚ ਨਸ਼ਿਆਂ ਵਿਰੁੱਧ ਐਂਟੀ ਡਰੱਗ ਕਲੱਬ ਵਲੋਂ ਚਲਾਈ ਜਾ ਰਹੀ ਮੁਹਿੰਮ ਕਾਬਲੇ ਤਾਰੀਫ਼ -ਮਾਤਾ ਹਰਪਾਲ ਕੌਰ
Ad Position 24