20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਜਲੰਧਰ ਦੀਆਂ ਰੁਕੀਆਂ ਸੜਕਾਂ ਦਾ ਕੰਮ ਮੁੜ ਸ਼ੁਰੂ

ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ)-ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਫ਼ੇਜ਼-3 ਤਹਿਤ ਜਲੰਧਰ ਜ਼ਿਲ੍ਹੇ ਵਿਚ ਲੰਮੇ ਸਮੇਂ ਤੋਂ ਰੁਕੇ ਸੜਕਾਂ ਦੇ ਨਿਰਮਾਣ ਕਾਰਜ ਮੁੜ ਸ਼ੁਰੂ ਹੋ ਗਏ ਹਨ | ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਇਹ ਅਹਿਮ ਮੁੱਦਾ 12 ਮਾਰਚ ਨੂੰ ਬਜਟ ਸੈਸ਼ਨ ਦੌਰਾਨ ਸੰਸਦ ਵਿਚ ਜ਼ੋਰਦਾਰ ਢੰਗ ਨਾਲ ਉਠਾਏ ਜਾਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਰੁਕੇ ਹੋਏ ਪ੍ਰਾਜੈਕਟਾਂ ਨੂੰ ਮੁੜ ਚਾਲੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ | ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ‘ਤੇ ਲਗਭਗ 828 ਕਰੋੜ ਰੁਪਏ ਖ਼ਰਚ ਹੋਣੇ ਹਨ ਜਿਸ ਤਹਿਤ ਪੰਜਾਬ ਵਿਚ 64 ਸੜਕਾਂ ਅਤੇ 38 ਪੁਲ ਬਣਾਏ ਜਾਣੇ ਹਨ | ਜਿਨ੍ਹਾਂ ਨਾਲ ਸੈਂਕੜੇ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਦੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਹੁਣ ਜਲੰਧਰ ਜ਼ਿਲ੍ਹੇ ਵਿਚ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਕਰੀਬ 90 ਕਰੋੜ ਰੁਪਏ ਦੀ ਲਾਗਤ ਨਾਲ 6 ਸੜਕਾਂ ਅਤੇ ਇੱਕ ਪੁਲ ਬਣਾਇਆ ਜਾਣਾ ਹੈ | ਇਨ੍ਹਾਂ ਪ੍ਰਾਜੈਕਟਾਂ ਦਾ ਟੈਂਡਰ ਲੱਗ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ | ਜਲੰਧਰ ਜ਼ਿਲ੍ਹੇ ਵਿਚ ਬਣਨ ਵਾਲੀਆਂ ਇਹ ਸੜਕਾਂ ਲੋਹੀਆਂ, ਸ਼ਾਹਕੋਟ, ਨਕੋਦਰ ਅਤੇ ਰੁੜਕਾ ਖੇਤਰਾਂ ਨਾਲ ਸਬੰਧਿਤ ਹਨ | ਇਸੇ ਪ੍ਰਾਜੈਕਟ ਤਹਿਤ ਸ਼ਾਹਕੋਟ ਇਲਾਕੇ ਦੇ ਪਿੰਡ ਸੰਤ ਸੀਚੇਵਾਲ ਨੇ ਆਸ ਪ੍ਰਗਟਾਈ ਕਿ ਸਾਰੇ ਪ੍ਰਾਜੈਕਟ ਸਮੇਂ ਸਿਰ ਅਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕੀਤੇ ਜਾਣਗੇ, ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ | ਜ਼ਿਕਰਯੋਗ ਹੈ ਕਿ ਇਹ ਪ੍ਰਾਜੈਕਟ ਪਿਛਲੇ ਸਾਲਾਂ ਤੋਂ ਰੁਕੇ ਹੋਏ ਸਨ | ਪਿਛਲੇ ਸਾਲ ਇਨ੍ਹਾਂ ਦੇ ਨਿਰਮਾਣ ਲਈ ਟੈਂਡਰ ਪ੍ਰਕਿਰਿਆ ਵੀ ਮੁਕੰਮਲ ਹੋ ਗਈ ਸੀ, ਪਰ ਕੰਮ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਕੇਂਦਰ ਸਰਕਾਰ ਵੱਲੋਂ ਪ੍ਰਾਜੈਕਟ ਰੱਦ ਕਰ ਦਿੱਤੇ ਗਏ ਸਨ |

Ad Position 21
No active advertisement
ਰਾਜ ਸਭਾ ਮੈਂਬਰ ਪਦਮ ਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਤਸਵੀਰ | 20-08-2026

Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਲੇਖਿਕਾ ਸਰਬਜੀਤ ਕੌਰ ਦੇ ਰੂਬਰੂ ਹਿਤ ਅਦਬੀ ਸਮਾਗਮ 22 ਨੂੰ ਅਗਲੀ ਖ਼ਬਰ ਐਨ.ਪੀ.ਕੇ. ਖਾਦ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ-ਰਸ਼ਪਾਲ ਸਿੰਘ
Ad Position 24