20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਲੇਖਿਕਾ ਸਰਬਜੀਤ ਕੌਰ ਦੇ ਰੂਬਰੂ ਹਿਤ ਅਦਬੀ ਸਮਾਗਮ 22 ਨੂੰ

ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ ਦੀ ਮੀਡੀਆ ਕੋਆਰਡੀਨੇਟਰ, ਉੱਘੀ ਪ੍ਰਵਾਸੀ ਪੰਜਾਬੀ ਲੇਖਿਕਾ ਬੀਬਾ ਸਰਬਜੀਤ ਕੌਰ ਜਰਮਨੀ ਦੇ ਰੂਬਰੂ ਹਿਤ ਅਦਬੀ ਸਮਾਗਮ 22 ਅਗਸਤ ਸਵੇਰੇ 10-00 ਵਜੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਜੀ ਦੀ ਬੇਸਮੈਂਟ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ ਅਤੇ ਸਕੱਤਰ ਉੱਘੇ ਸ਼ਾਇਰ ਮੁਖਤਾਰ ਸਿੰਘ ਚੰਦੀ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਵਾਤਾਵਰਣ ਪ੍ਰੇਮੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ਅਤੇ ਇਸ ਸਮਾਗਮ ਵਿਚ ਹੋਰ ਵੀ ਸਤਿਕਾਰਯੋਗ ਸ਼ਖ਼ਸੀਅਤਾਂ ਸ਼ਾਮਿਲ ਹੋਣਗੀਆਂ ਉਨ੍ਹਾਂ ਸਮੂਹ ਸਾਹਿਤ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਸਾਡਾ ਮਾਣ ਵਧਾਇਆ ਜਾਵੇ | ਇਸ ਮੌਕੇ ਰਾਜਿੰਦਰ ਸਿੰਘ ਰਾਣਾ ਐਡਵੋਕੇਟ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ,ਉੱਘੀ ਸ਼ਾਇਰਾ ਕੁਲਵਿੰਦਰ ਕੰਵਲ, ਪਿ੍ੰਸੀਪਲ ਲਖਵੀਰ ਸਿੰਘ ਸੈਦਪੁਰ ਸਟੇਟ ਐਵਾਰਡੀ ਅਤੇ ਸਮੂਹ ਮੈਂਬਰਾਨ ਸਾਹਿਤ ਸਭਾ ਸੁਲਤਾਨਪੁਰ ਲੋਧੀ ਹਾਜ਼ਰ ਸਨ |

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸਾਹਿਤ ਸਭਾ ਦੇ ਪ੍ਰਧਾਨ ਡਾ. ਸਵਰਨ ਸਿੰਘ ਅਤੇ ਸਕੱਤਰ ਮੁਖਤਾਰ ਸਿੰਘ ਚੰਦੀ ਦੀਆਂ ਤਸਵੀਰਾਂ | 20-08-2026
ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ ਦੀ ਮੀਡੀਆ ਕੋਆਰਡੀਨੇਟਰ, ਉੱਘੀ ਪ੍ਰਵਾਸੀ ਪੰਜਾਬੀ ਲੇਖਿਕਾ ਬੀਬਾ ਸਰਬਜੀਤ ਕੌਰ ਜਰਮਨੀ ਦੇ ਰੂਬਰੂ ਹਿਤ ਅਦਬੀ ਸਮਾਗਮ 22 ਅਗਸਤ ਸਵੇਰੇ 10-00 ਵਜੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਜੀ ਦੀ ਬੇਸਮੈਂਟ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ ਅਤੇ ਸਕੱਤਰ ਉੱਘੇ ਸ਼ਾਇਰ ਮੁਖਤਾਰ ਸਿੰਘ ਚੰਦੀ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਵਾਤਾਵਰਣ ਪ੍ਰੇਮੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ਅਤੇ ਇਸ ਸਮਾਗਮ ਵਿਚ ਹੋਰ ਵੀ ਸਤਿਕਾਰਯੋਗ ਸ਼ਖ਼ਸੀਅਤਾਂ ਸ਼ਾਮਿਲ ਹੋਣਗੀਆਂ ਉਨ੍ਹਾਂ ਸਮੂਹ ਸਾਹਿਤ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਸਾਡਾ ਮਾਣ ਵਧਾਇਆ ਜਾਵੇ | ਇਸ ਮੌਕੇ ਰਾਜਿੰਦਰ ਸਿੰਘ ਰਾਣਾ ਐਡਵੋਕੇਟ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ,ਉੱਘੀ ਸ਼ਾਇਰਾ ਕੁਲਵਿੰਦਰ ਕੰਵਲ, ਪਿ੍ੰਸੀਪਲ ਲਖਵੀਰ ਸਿੰਘ ਸੈਦਪੁਰ ਸਟੇਟ ਐਵਾਰਡੀ ਅਤੇ ਸਮੂਹ ਮੈਂਬਰਾਨ ਸਾਹਿਤ ਸਭਾ ਸੁਲਤਾਨਪੁਰ ਲੋਧੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਆਪਣੇ ਰੁਝਾਨ ਤੇ ਯੋਗਤਾ ਅਨੁਸਾਰ ਕਰੀਅਰ ਦਾ ਟੀਚਾ ਨਿਰਧਾਰਿਤ ਕਰਨ-ਪ੍ਰਦੀਪ ਸਿੰਘ ਅਗਲੀ ਖ਼ਬਰ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਤਹਿਤ ਜਲੰਧਰ ਦੀਆਂ ਰੁਕੀਆਂ ਸੜਕਾਂ ਦਾ ਕੰਮ ਮੁੜ ਸ਼ੁਰੂ
Ad Position 24