19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੂਬੇ ਅੰਦਰ ਭਾਜਪਾ ਦੀ ਮਜ਼ਬੂਤੀ ਨੂੰ ਲੈ ਕੇ ਕੌਮੀ ਸੰਗਠਨ ਮੰਤਰੀ ਬੀ.ਐਲ. ਸੰਤੋਸ਼ ਦਾ ਦੋ ਦਿਨਾ ਪੰਜਾਬ ਦੌਰਾ 24 ਤੇ 25 ਨੂੰ

ਕਪੂਰਥਲਾ, 19 ਅਗਸਤ (ਸਡਾਨਾ)-ਭਾਜਪਾ ਦੇ ਕੌਮੀ ਸੰਗਠਨ ਮੰਤਰੀ ਬੀ. ਐਲ.

Ad Position 21
No active advertisement
ਅਜੀਤ ਡੈਸਕ 20-08-2026
ਕਪੂਰਥਲਾ, 19 ਅਗਸਤ (ਸਡਾਨਾ)-ਭਾਜਪਾ ਦੇ ਕੌਮੀ ਸੰਗਠਨ ਮੰਤਰੀ ਬੀ.ਐਲ. ਸੰਤੋਸ਼ ਦੇ ਦੋ ਦਿਨਾਂ ਪੰਜਾਬ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਕਪੂਰਥਲਾ ਵਿਖੇ ਵਿਸ਼ੇਸ਼ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਸਥਾਨਕ ਸਨਾਤਨ ਧਰਮ ਸਭਾ ਵਿਖੇ ਹੋਈ | ਇਸ ਮੌਕੇ ਕਪੂਰਥਲਾ ਵਿਧਾਨ ਸਭਾ ਦੇ ਇੰਚਾਰਜ ਅਤੇ ਸਪੋਰਟਸ ਸੈੱਲ ਪੰਜਾਬ ਦੇ ਕਨਵੀਨਰ ਸੰਨੀ ਸ਼ਰਮਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਮੀਟਿੰਗ ਮੌਕੇ ਹਾਜ਼ਰ ਹੋਣ ‘ਤੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਸੰਨੀ ਸ਼ਰਮਾ ਦਾ ਸਵਾਗਤ ਕੀਤਾ ਅਤੇ ਅਹੁਦੇਦਾਰਾਂ ਨਾਲ 24 ਅਤੇ 25 ਅਗਸਤ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਸੰਨੀ ਸ਼ਰਮਾ ਨੇ ਦੱਸਿਆ ਕਿ ਪਾਰਟੀ ਦੇ ਕੌਮੀ ਸੰਗਠਨ ਮੰਤਰੀ ਬੀ.ਐਲ. ਸੰਤੋਸ਼ 24 ਤੇ 25 ਅਗਸਤ ਨੂੰ ਦੋ ਦਿਨਾਂ ਪੰਜਾਬ ਦੌਰੇ ‘ਤੇ ਹਨ, ਜਿਸ ਤਹਿਤ ਉਨ੍ਹਾਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਕੌਮੀ ਸੰਗਠਨ ਮੰਤਰੀ ਬੀ.ਐਲ. ਸੰਤੋਸ਼ ਦੇ ਮਾਰਗ ਦਰਸ਼ਨ ਹੇਠ ਵਰਕਰਾਂ ਨੂੰ ਨਵੀਂ ਊਰਜਾ ਮਿਲੇਗੀ ਤੇ ਪਾਰਟੀ ਨੂੰ ਵੀ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਵੱਖ-ਵੱਖ ਮੰਡਲਾਂ ਦੇ ਇੰਚਾਰਜ ਤੇ ਹੋਰ ਅਹੁਦੇਦਾਰ ਹਾਜ਼ਰ ਸਨ | ਇਸ ਮੌਕੇ ਸਰਬਜੀਤ ਸਿੰਘ ਦਿਉਲ, ਸੰਨੀ ਬੈਂਸ, ਕਪੂਰ ਚੰਦ ਥਾਪਰ, ਅਸ਼ੋਕ ਮਾਹਲਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਪੁਰਾਣੀ ਬੇਰੀ ਵਾਲਾ ਭੇਟਾਂ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪੁੱਜੇ ਸੰਤ ਬਾਬਾ... ਅਗਲੀ ਖ਼ਬਰ ਵਿਦਿਆਰਥੀ ਆਪਣੇ ਰੁਝਾਨ ਤੇ ਯੋਗਤਾ ਅਨੁਸਾਰ ਕਰੀਅਰ ਦਾ ਟੀਚਾ ਨਿਰਧਾਰਿਤ ਕਰਨ-ਪ੍ਰਦੀਪ ਸਿੰਘ
Ad Position 24