19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਟਵਾਰੀਆਂ ਵਲੋਂ 20 ਤੇ 21 ਅਗਸਤ ਨੂੰ ਸਮੂਹਿਕ ਛੁੱਟੀ, 26 ਨੂੰ ਧਰਨਾ ਤੇ 27 ਨੂੰ ਰੋਸ ਪ੍ਰਦਰਸ਼ਨ

ਭੁਲੱਥ, 19 ਅਗਸਤ (ਮਨਜੀਤ ਸਿੰਘ ਰਤਨ )-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਤਹਿਤ ਤਹਿਸੀਲ ਭੁਲੱਥ ਦੇ ਸਮੂਹ ਪਟਵਾਰੀਆਂ ਵੱਲੋਂ 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਠੱਪ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਪਟਵਾਰੀਆਂ ਵੱਲੋਂ ਤਹਿਸੀਲਦਾਰ ਭੁਲੱਥ ਵਰਿੰਦਰ ਭਾਟੀਆ ਤੇ ਨਾਇਬ ਤਹਿਸੀਲਦਾਰ ਮੈਡਮ ਸੁਨੀਤਾ ਖਿੱਲਣ ਨੂੰ ਲਿਖਤੀ ਪੱਤਰ ਰਾਹੀਂ ਸੂਚਿਤ ਵੀ ਕਰ ਦਿੱਤਾ ਗਿਆ ਹੈ | ਪਟਵਾਰੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਕਈ ਮੀਟਿੰਗਾਂ ਹੋਈਆਂ ਹਨ, ਪਰ ਅਜੇ ਤੱਕ ਕੋਈ ਸਾਰਥਿਕ ਅਤੇ ਠੋਸ ਹੱਲ ਨਹੀਂ ਨਿਕਲ ਸਕਿਆ | ਉਨ੍ਹਾਂ ਦੱਸਿਆ ਕਿ ਮੀਟਿੰਗਾਂ ਦੌਰਾਨ ਨਵੇਂ ਪਟਵਾਰੀਆਂ ਦੀ ਤਨਖ਼ਾਹ ਵਿਚ ਵਾਧੇ, ਖ਼ਾਲੀ ਅਸਾਮੀਆਂ ਦੀ ਬਹਾਲੀ ਸਮੇਤ ਹੋਰ ਮੰਗਾਂ ਸਬੰਧੀ ਪੱਤਰ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਹੁਣ ਤੱਕ ਇਨ੍ਹਾਂ ਮੰਗਾਂ ‘ਤੇ ਕੋਈ ਠੋਸ ਕਾਰਵਾਈ ਨਹੀਂ ਹੋਈ | ਯੂਨੀਅਨ ਵੱਲੋਂ ਲਏ ਫ਼ੈਸਲੇ ਅਨੁਸਾਰ 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ਦੌਰਾਨ ਪਟਵਾਰੀ ਤਹਿਸੀਲ ਦਫ਼ਤਰਾਂ ਵਿਚ ਹਾਜ਼ਰ ਨਹੀਂ ਹੋਣਗੇ | ਇਸ ਦੌਰਾਨ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ ਅਤੇ ਕੋਈ ਵੀ ਪਟਵਾਰੀ ਈ-ਪਟਵਾਰੀ ਸਾਫ਼ਟਵੇਅਰ ਜਾਂ ਈ-ਸੇਵਾ ਪੋਰਟਲ ‘ਤੇ ਕਿਸੇ ਵੀ ਤਰ੍ਹਾਂ ਦਾ ਦਫ਼ਤਰੀ ਕੰਮ ਨਹੀਂ ਕਰੇਗਾ | ਪੱਤਰ ਅਨੁਸਾਰ 26 ਅਗਸਤ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਤਹਿਸੀਲ ਪੱਧਰ ‘ਤੇ ਧਰਨਾ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਤੋਂ ਬਾਅਦ 27 ਅਗਸਤ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਦਿੱਤੀ ਪੰਜਾਬ ਮੁਲਾਜ਼ਮਾਂ ਦੀ ਕਾਲ ਤਹਿਤ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਦਿਨ ਵੀ ਪਟਵਾਰੀ ਕਿਸੇ ਤਰ੍ਹਾਂ ਦਾ ਦਫ਼ਤਰੀ ਕੰਮ ਨਹੀਂ ਕਰਨਗੇ | ਇਸ ਮੌਕੇ ਪਟਵਾਰੀ ਪੰਕਜ ਗਡਵਾਲ, ਮਨਪ੍ਰੀਤ ਸਿੰਘ, ਲਖਵੀਰ ਸਿੰਘ, ਅੰਮਿ੍ਤਪਾਲ ਸਿੰਘ ਸਿੱਧੂ, ਕੁਲਦੀਪ ਰਾਮ ਹਾਜ਼ਰ ਸਨ |

Ad Position 21
No active advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨਾਲ਼ ਗੱਲਬਾਤ ਕਰਦੇ ਹੋਏ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਡਾ. ਗਗਨਦੀਪ ਸਿੰਘ | ਤਸਵੀਰ. ਲਾਡੀ ਸਟੂਡੀਓ 20-08-2026
ਭੁਲੱਥ, 19 ਅਗਸਤ (ਮਨਜੀਤ ਸਿੰਘ ਰਤਨ )-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਤਹਿਤ ਤਹਿਸੀਲ ਭੁਲੱਥ ਦੇ ਸਮੂਹ ਪਟਵਾਰੀਆਂ ਵੱਲੋਂ 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਠੱਪ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਪਟਵਾਰੀਆਂ ਵੱਲੋਂ ਤਹਿਸੀਲਦਾਰ ਭੁਲੱਥ ਵਰਿੰਦਰ ਭਾਟੀਆ ਤੇ ਨਾਇਬ ਤਹਿਸੀਲਦਾਰ ਮੈਡਮ ਸੁਨੀਤਾ ਖਿੱਲਣ ਨੂੰ ਲਿਖਤੀ ਪੱਤਰ ਰਾਹੀਂ ਸੂਚਿਤ ਵੀ ਕਰ ਦਿੱਤਾ ਗਿਆ ਹੈ | ਪਟਵਾਰੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੇ ਵੱਖ-ਵੱਖ ਨੁਮਾਇੰਦਿਆਂ ਨਾਲ ਕਈ ਮੀਟਿੰਗਾਂ ਹੋਈਆਂ ਹਨ, ਪਰ ਅਜੇ ਤੱਕ ਕੋਈ ਸਾਰਥਿਕ ਅਤੇ ਠੋਸ ਹੱਲ ਨਹੀਂ ਨਿਕਲ ਸਕਿਆ | ਉਨ੍ਹਾਂ ਦੱਸਿਆ ਕਿ ਮੀਟਿੰਗਾਂ ਦੌਰਾਨ ਨਵੇਂ ਪਟਵਾਰੀਆਂ ਦੀ ਤਨਖ਼ਾਹ ਵਿਚ ਵਾਧੇ, ਖ਼ਾਲੀ ਅਸਾਮੀਆਂ ਦੀ ਬਹਾਲੀ ਸਮੇਤ ਹੋਰ ਮੰਗਾਂ ਸਬੰਧੀ ਪੱਤਰ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਹੁਣ ਤੱਕ ਇਨ੍ਹਾਂ ਮੰਗਾਂ ‘ਤੇ ਕੋਈ ਠੋਸ ਕਾਰਵਾਈ ਨਹੀਂ ਹੋਈ | ਯੂਨੀਅਨ ਵੱਲੋਂ ਲਏ ਫ਼ੈਸਲੇ ਅਨੁਸਾਰ 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ਦੌਰਾਨ ਪਟਵਾਰੀ ਤਹਿਸੀਲ ਦਫ਼ਤਰਾਂ ਵਿਚ ਹਾਜ਼ਰ ਨਹੀਂ ਹੋਣਗੇ | ਇਸ ਦੌਰਾਨ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ ਅਤੇ ਕੋਈ ਵੀ ਪਟਵਾਰੀ ਈ-ਪਟਵਾਰੀ ਸਾਫ਼ਟਵੇਅਰ ਜਾਂ ਈ-ਸੇਵਾ ਪੋਰਟਲ ‘ਤੇ ਕਿਸੇ ਵੀ ਤਰ੍ਹਾਂ ਦਾ ਦਫ਼ਤਰੀ ਕੰਮ ਨਹੀਂ ਕਰੇਗਾ | ਪੱਤਰ ਅਨੁਸਾਰ 26 ਅਗਸਤ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਤਹਿਸੀਲ ਪੱਧਰ ‘ਤੇ ਧਰਨਾ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਤੋਂ ਬਾਅਦ 27 ਅਗਸਤ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਦਿੱਤੀ ਪੰਜਾਬ ਮੁਲਾਜ਼ਮਾਂ ਦੀ ਕਾਲ ਤਹਿਤ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਦਿਨ ਵੀ ਪਟਵਾਰੀ ਕਿਸੇ ਤਰ੍ਹਾਂ ਦਾ ਦਫ਼ਤਰੀ ਕੰਮ ਨਹੀਂ ਕਰਨਗੇ | ਇਸ ਮੌਕੇ ਪਟਵਾਰੀ ਪੰਕਜ ਗਡਵਾਲ, ਮਨਪ੍ਰੀਤ ਸਿੰਘ, ਲਖਵੀਰ ਸਿੰਘ, ਅੰਮਿ੍ਤਪਾਲ ਸਿੰਘ ਸਿੱਧੂ, ਕੁਲਦੀਪ ਰਾਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਆਗੂਆਂ ’ਤੇ ਕੀਤੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ-ਜਥੇ. ਮੁਖ਼ਤਿਆਰ ਸਿੰਘ ਸੋਢੀ ਅਗਲੀ ਖ਼ਬਰ ਬਾਬਾ ਪੁਰਾਣੀ ਬੇਰੀ ਵਾਲਾ ਭੇਟਾਂ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਤੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਪੁੱਜੇ ਸੰਤ ਬਾਬਾ...
Ad Position 24