19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਨਡਾਲਾ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਨਡਾਲਾ, 19 ਅਗਸਤ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਤੇ ਐਸ. ਪੀ.

Ad Position 21
No active advertisement
ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ ਪਾਰਟੀ ਨਾਲ | ਤਸਵੀਰ. ਰਘਬਿੰਦਰ ਸਿੰਘ 20-08-2026
ਨਡਾਲਾ, 19 ਅਗਸਤ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਤੇ ਐਸ.ਪੀ. ਭੁਲੱਥ ਗਗਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨਡਾਲਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਨਡਾਲਾ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਡਾਲਾ ਤੋਂ ਢਿਲਵਾਂ ਰੋਡ ਸਮੇਤ ਹੋਰ ਇਲਾਕਿਆਂ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਸਬੰਧੀ ਮੌਜੂਦ ਸੀ | ਇਸ ਦੌਰਾਨ ਮੁਖ਼ਬਰ ਨੇ ਨੇ ਇਤਲਾਹ ਦਿੱਤੀ ਕਿ ਸ਼ੈਪੀ ਪੁੱਤਰ ਧਰਮਪਾਲ ਵਾਸੀ ਬਹਿਲੋਲਪੁਰ, ਜੋ ਕਥਿਤ ਤੌਰ ‘ਤੇ ਚੋਰੀਆਂ ਕਰਨ ਦਾ ਆਦੀ ਹੈ, ਇੱਕ ਬਿਨਾਂ ਨੰਬਰੀ ਕਾਲੇ ਰੰਗ ਦੇ ਹੌਂਡਾ ਮੋਟਰਸਾਈਕਲ ਨੂੰ ਵੇਚਣ ਲਈ ਲੈ ਕੇ ਜਾ ਰਿਹਾ ਹੈ | ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ‘ਤੇ ਨਡਾਲਾ - ਜੱਗਾ ਲਿੰਕ ਰੋਡ ਤੇ ਗੁਰਦੁਆਰਾ ਸਾਹਿਬ ਢੱਡਰੀਆਂਵਾਲਾ ਨੇੜੇ ਨਾਕਾਬੰਦੀ ਕੀਤੀ ਗਈ | ਇਸ ਦੌਰਾਨ ਪੁਲਿਸ ਨੇ ਉਕਤ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ | ਚੌਂਕੀ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੁਰਾਦ ਸ਼ਾਹ ਦੇ 66ਵੇਂ ਉਰਸ ਮੌਕੇ ਨਕੋਦਰ ਲਈ ਅੱਜ ਰਵਾਨਾ ਹੋਣਗੀਆਂ ਮੁਫ਼ਤ ਬੱਸਾਂ ਅਗਲੀ ਖ਼ਬਰ ਐਨ.ਐਚ.ਐਮ. ਕਰਮਚਾਰੀਆਂ ਦੀ ਹੜ੍ਹਤਾਲ ਤੇ ਧਰਨਾ ਅੱਜ 7ਵੇਂ ਦਿਨ ’ਚ ਦਾਖਲ
Ad Position 24