21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਸ. ਰਣਜੀਤ

ਫਗਵਾੜਾ, 20 ਅਗਸਤ (ਪ. ਪ)- ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਦਿਹਾਤੀ ਸ.

Ad Position 21
No active advertisement
ਪੰਜਾਬ ਬੰਦ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਡੱਲੇਵਾਲ) ਹਲਕਾ ਭੁਲੱਥ ਦੇ ਅਹੁਦੇਦਾਰ | ਤਸਵੀਰ - ਮਨਜੀਤ ਸਟੂਡੀਓ 21-08-2026
ਫਗਵਾੜਾ, 20 ਅਗਸਤ (ਪ.ਪ)- ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਦਿਹਾਤੀ ਸ. ਕੁਲਦੀਪ ਸਿੰਘ ਟਾਂਡੀ ਨੇ ਅੱਜ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਸ. ਰਣਜੀਤ ਸਿੰਘ ਖੁਰਾਣਾ ( ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ ਅਤੇ ਵਪਾਰ ਵਿੰਗ ) ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਵੱਲੋਂ ਸ. ਰਣਜੀਤ ਸਿੰਘ ਖੁਰਾਣਾ ਦੁਆਰਾ ਅਹਿਮ ਜ਼ਿੰਮੇਵਾਰੀ ਲਈ ਕੀਤੀ ਗਈ ਸਿਫ਼ਾਰਸ਼ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਮੁਲਾਕਾਤ ਦੌਰਾਨ ਸ. ਕੁਲਦੀਪ ਸਿੰਘ ਟਾਂਡੀ ਨੇ ਸ. ਰਣਜੀਤ ਸਿੰਘ ਖੁਰਾਣਾ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨ ਵਰਗ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਨੌਜਵਾਨ ਵਰਕਰਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਅੱਗੇ ਆਉਣ ਦੇ ਮੌਕੇ ਪ੍ਰਦਾਨ ਕਰਨਾ ਪਾਰਟੀ ਦੀ ਮਜ਼ਬੂਤੀ ਲਈ ਮਹੱਤਵਪੂਰਨ ਹੈ | ਇਸ ਮੌਕੇ ਸ. ਰਣਜੀਤ ਸਿੰਘ ਖੁਰਾਣਾ ਅਤੇ ਸੀਨੀਅਰ ਆਗੂਆਂ ਨੇ ਕੁਲਦੀਪ ਸਿੰਘ ਟਾਂਡੀ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ, ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਸ. ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਦੀ ਭੂਮਿਕਾ ਬੇਹੱਦ ਅਹਿਮ ਹੈ ਅਤੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ ਕੇ ਲੋਕ ਸੇਵਾ ਦੇ ਖੇਤਰ ਵਿਚ ਸਰਗਰਮ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਅਤੇ ਆਪਸੀ ਤਾਲਮੇਲ ਰਾਹੀਂ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ | ਇਸ ਮੌਕੇ ਹਰਵਿੰਦਰ ਸਿੰਘ ਵਾਲੀਆਂ, ਅਵਤਾਰ ਸਿੰਘ ਭੁੰਗਰਨੀ, ਬਹਾਦੁਰ ਸਿੰਘ ਸੰਗਤਪੁਰ, ਗੁਰਦੀਪ ਸਿੰਘ ਖੇੜਾ, ਸਤਵਿੰਦਰ ਸਿੰਘ ਘੰੁਮਣ, ਸੁਖਵੀਰ ਸਿੰਘ ਕਿੰਨੜਾ, ਅਵਤਾਰ ਸਿੰਘ ਮੰਗੀ, ਜਸਵਿੰਦਰ ਸਿੰਘ ਭਗਤਪੁਰਾ, ਰਣਜੀਤ ਸਿੰਘ ਜੀਤੀ, ਗੁਰਪ੍ਰੀਤ ਸਿੰਘ ਗੋਪੀ, ਸੁਖਦੀਪ ਸਿੰਘ ਵਾਲੀਆਂ, ਰਵਨੀਤ ਸਿੰਘ ਭੰਮਰਾ, ਗੁਰਪ੍ਰੀਤ ਬੱਗਾ, ਆਕਾਸ਼ਦੀਪ ਸਿੰਘ ਪਾਹਵਾ, ਪ੍ਰਦੀਪ ਸਿੰਘ, ਵਿਸ਼ੂ ਕੁਮਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਦਰ ਬਾਜ਼ਾਰ ਵਿਚ ਦੋ ਦੁਕਾਨਾਂ ’ਤੇ ਕੰਮ ਕਰਦੇ ਕਰਮਚਾਰੀਆਂ ਦੀ ਲੜਾਈ– ਇਕ ਲੜਕੀ ਜ਼ਖ਼ਮੀ ਅਗਲੀ ਖ਼ਬਰ ਬਲਾਕ ਨਡਾਲਾ ਦਾ ਦਫ਼ਤਰੀ ਤੇ ਫ਼ੀਲਡ ਸਟਾਫ਼ ਮੰਗਾਂ ਨੂੰ ਲੈ ਕੇ 27 ਤੱਕ ਹੜਤਾਲ ’ਤੇ
Ad Position 24