21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ 6 ਸਕੂਲੀ ਬੱਸਾਂ ਦੇ ਚਲਾਨ

ਕਪੂਰਥਲਾ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਚਾਈਲਡ ਪ੍ਰੋਟੈਕਸ਼ਨ ਅਫ਼ਸਰ ਰਮਨਪ੍ਰੀਤ ਸਿੰਘ, ਟਰੈਫ਼ਿਕ ਇੰਚਾਰਜ ਰੇਸ਼ਮ ਸਿੰਘ ਦੀ ਅਗਵਾਈ ਵਿਚ ਟਰੈਫ਼ਿਕ ਪੁਲਿਸ ਦੀ ਟੀਮ ਨੇ ਅੱਜ ਵੱਖ-ਵੱਖ ਥਾਵਾਂ ‘ਤੇ 24 ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਤੇ ਇਨ੍ਹਾਂ ਵਿਚੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕੀਤੇ ਜਾਣ ‘ਤੇ 6 ਸਕੂਲ ਦੀਆਂ ਬੱਸਾਂ ਦੇ ਚਲਾਨ ਕੀਤੇ ਗਏ | ਜਾਂਚ ਕਰਨ ਵਾਲੀ ਟੀਮ ਦੇ ਮੁਖੀ ਰਮਨਪ੍ਰੀਤ ਸਿੰਘ ਤੇ ਟਰੈਫ਼ਿਕ ਇੰਚਾਰਜ ਰੇਸ਼ਮ ਸਿੰਘ ਨੇ ਸਕੂਲਾਂ ਦੇ ਪ੍ਰਬੰਧਕਾਂ ਤੇ ਬੱਸ ਆਪ੍ਰੇਟਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਇਸ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਹਰੇਕ ਸਕੂਲ ਬੱਸ ਵਿਚ ਲੇਡੀ ਅਟੈਂਡੈਂਟ, ਫ਼ਸਟ ਏਡ ਕਿੱਟ ਤੇ ਫਾਇਰ ਐਕਸਟਿੰਗਵਿਸ਼ਰ ਲਾਜ਼ਮੀ ਤੌਰ ‘ਤੇ ਉਪਲਬਧ ਹੋਵੇ | ਬੱਸ ਦਾ ਫਿਟਨਿਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ ਬੱਸ ਵਿਚ ਰੱਖਿਆ ਜਾਵੇ | ਉਨ੍ਹਾਂ ਸਕੂਲ ਦੇ ਪ੍ਰਬੰਧਕਾਂ ਨੂੰ ਇਹ ਵੀ ਕਿਹਾ ਕਿ ਉਹ ਬੱਸ ਵਿਚ ਬੱਚਿਆਂ ਦੀ ਓਵਰ ਲੋਡਿੰਗ ਨਾ ਕਰਨ | ਚਾਈਲਡ ਪੋ੍ਰਟ ੈਕਸ਼ਨ ਅਫ਼ਸਰ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਲਈ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਵਾਉਣ ਲਈ ਸਕੂਲ ਬੱਸਾਂ ਦੀ ਚੈਕਿੰਗ ਨਿਰੰਤਰ ਜਾਰੀ ਰਹੇਗੀ | ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਤਰਜ਼ੀਹ ਦੇਣ ਤੇ ਸਾਰੇ ਲੋੜੀਂਦੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ | ਬੱਸਾਂ ਦੀ ਜਾਂਚ ਮੌਕੇ ਸਤਨਾਮ ਸਿੰਘ, ਦਵਿੰਦਰਜੀਤ ਸਿੰਘ, ਪ੍ਰੀਤਮ ਸਿੰਘ, ਦਿਲਬਾਗ ਸਿੰਘ, ਬਲਵਿੰਦਰ ਸਿੰਘ (ਸਾਰੇ ਏ. ਐਸ.

Ad Position 21
No active advertisement
ਅਜੀਤ ਡੈਸਕ 21-08-2026
ਕਪੂਰਥਲਾ, 20 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਚਾਈਲਡ ਪ੍ਰੋਟੈਕਸ਼ਨ ਅਫ਼ਸਰ ਰਮਨਪ੍ਰੀਤ ਸਿੰਘ, ਟਰੈਫ਼ਿਕ ਇੰਚਾਰਜ ਰੇਸ਼ਮ ਸਿੰਘ ਦੀ ਅਗਵਾਈ ਵਿਚ ਟਰੈਫ਼ਿਕ ਪੁਲਿਸ ਦੀ ਟੀਮ ਨੇ ਅੱਜ ਵੱਖ-ਵੱਖ ਥਾਵਾਂ ‘ਤੇ 24 ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ ਤੇ ਇਨ੍ਹਾਂ ਵਿਚੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕੀਤੇ ਜਾਣ ‘ਤੇ 6 ਸਕੂਲ ਦੀਆਂ ਬੱਸਾਂ ਦੇ ਚਲਾਨ ਕੀਤੇ ਗਏ | ਜਾਂਚ ਕਰਨ ਵਾਲੀ ਟੀਮ ਦੇ ਮੁਖੀ ਰਮਨਪ੍ਰੀਤ ਸਿੰਘ ਤੇ ਟਰੈਫ਼ਿਕ ਇੰਚਾਰਜ ਰੇਸ਼ਮ ਸਿੰਘ ਨੇ ਸਕੂਲਾਂ ਦੇ ਪ੍ਰਬੰਧਕਾਂ ਤੇ ਬੱਸ ਆਪ੍ਰੇਟਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਇਸ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਹਰੇਕ ਸਕੂਲ ਬੱਸ ਵਿਚ ਲੇਡੀ ਅਟੈਂਡੈਂਟ, ਫ਼ਸਟ ਏਡ ਕਿੱਟ ਤੇ ਫਾਇਰ ਐਕਸਟਿੰਗਵਿਸ਼ਰ ਲਾਜ਼ਮੀ ਤੌਰ ‘ਤੇ ਉਪਲਬਧ ਹੋਵੇ | ਬੱਸ ਦਾ ਫਿਟਨਿਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ ਬੱਸ ਵਿਚ ਰੱਖਿਆ ਜਾਵੇ | ਉਨ੍ਹਾਂ ਸਕੂਲ ਦੇ ਪ੍ਰਬੰਧਕਾਂ ਨੂੰ ਇਹ ਵੀ ਕਿਹਾ ਕਿ ਉਹ ਬੱਸ ਵਿਚ ਬੱਚਿਆਂ ਦੀ ਓਵਰ ਲੋਡਿੰਗ ਨਾ ਕਰਨ | ਚਾਈਲਡ ਪੋ੍ਰਟ ੈਕਸ਼ਨ ਅਫ਼ਸਰ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਲਈ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਵਾਉਣ ਲਈ ਸਕੂਲ ਬੱਸਾਂ ਦੀ ਚੈਕਿੰਗ ਨਿਰੰਤਰ ਜਾਰੀ ਰਹੇਗੀ | ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਤਰਜ਼ੀਹ ਦੇਣ ਤੇ ਸਾਰੇ ਲੋੜੀਂਦੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ | ਬੱਸਾਂ ਦੀ ਜਾਂਚ ਮੌਕੇ ਸਤਨਾਮ ਸਿੰਘ, ਦਵਿੰਦਰਜੀਤ ਸਿੰਘ, ਪ੍ਰੀਤਮ ਸਿੰਘ, ਦਿਲਬਾਗ ਸਿੰਘ, ਬਲਵਿੰਦਰ ਸਿੰਘ (ਸਾਰੇ ਏ.ਐਸ.ਆਈ.) ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ਦੇ ਇਲੈਕਟ੍ਰੋਲ ਲਿਟਰੇਸੀ ਕਲੱਬ ਵਲੋਂ ਲਗਾਇਆ ਵੋਟਰ ਰਜਿਸਟਰੇਸ਼ਨ ਕੈਂਪ ਅਗਲੀ ਖ਼ਬਰ ‘ ਆਪਣਾ ਪਿੰਡ ਸੰਭਾਲੋ’ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ, 150 ਪਿੰਡਾਂ ਨੇ ਦਿੱਤਾ ਸਾਥ
Ad Position 24