20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੈਂਬਰ ਪਾਰਲੀਮੈਂਟ ਡਾ. ਚੱਬੇਵਾਲ ਦੇ ਦਫ਼ਤਰ ਦਾ ਉਦਘਾਟਨ

ਫਗਵਾੜਾ, 20 ਅਗਸਤ (ਚਾਨਾ)-ਆਮ ਆਦਮੀ ਪਾਰਟੀ ਵੱਲੋਂ ਜੇਸੀਟੀ ਮਿੱਲ ਕੰਪਲੈਕਸ ਲਾਗੇ ਪਾਰਟੀ ਦਾ ਨਵਾਂ ਦਫ਼ਤਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ | ਇਸ ਮੌਕੇ ਦਫ਼ਤਰ ਦੇ ਉਦਘਾਟਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਉਪਰੰਤ ਭਾਈ ਹਰਵਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ.

Ad Position 21
No active advertisement
ਅਜੀਤ ਡੈਸਕ 21-08-2026
ਫਗਵਾੜਾ, 20 ਅਗਸਤ (ਚਾਨਾ)-ਆਮ ਆਦਮੀ ਪਾਰਟੀ ਵੱਲੋਂ ਜੇਸੀਟੀ ਮਿੱਲ ਕੰਪਲੈਕਸ ਲਾਗੇ ਪਾਰਟੀ ਦਾ ਨਵਾਂ ਦਫ਼ਤਰ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ | ਇਸ ਮੌਕੇ ਦਫ਼ਤਰ ਦੇ ਉਦਘਾਟਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਉਪਰੰਤ ਭਾਈ ਹਰਵਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਉਹ ਫਗਵਾੜਾ ਸ਼ਹਿਰ ਦੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਪਾਰਟੀ ਵਰਕਰਾਂ ਨੂੰ ‘ਆਪ’ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹੁਣ ਤੋਂ ਹੀ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਮੱਲੀ, ਮੇਅਰ ਰਾਮਪਾਲ ਉੱਪਲ, ਦਲਜੀਤ ਰਾਜੂ, ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ, ਸੁਖਦੇਵ ਸਿੰਘ, ਮੋਹਣ ਸਿੰਘ ਸਾਈਾ, ਡਾ. ਨਰਿੰਦਰਪਾਲ ਸਿੰਘ ਮੱਕੜ, ਹਰਬੰਸ ਲਾਲ, ਅਨੁਰਾਗ ਮਾਨਖੰਡ, ਜਸਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦਿੱਤਾ ਜਾਵੇਗਾ–ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਅਗਲੀ ਖ਼ਬਰ ਪੰਜਾਬ ਦੀ ਤਰੱਕੀ ਲਈ ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ-ਕੁਲਦੀਪ ਟਾਂਡੀ
Ad Position 24