ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਹਰ ਘਰ ਤਿਰੰਗਾ ਮੁਹਿੰਮ ‘ਚ ਹਿੱਸਾ ਲਿਆ
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ)-ਆਜ਼ਾਦੀ ਦਿਵਸ ਦੇ ਮੌਕੇ ਐਸ. ਡੀ.
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ)-ਆਜ਼ਾਦੀ ਦਿਵਸ ਦੇ ਮੌਕੇ ਐਸ.ਡੀ. ਕਾਲਜ ਫਾਰ ਵੋਮੈਨ ਸੁਲਤਾਨਪੁਰ ਲੋਧੀ ਵਿਖੇ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਤਿਰੰਗੇ ਪ੍ਰਤੀ ਸਨਮਾਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ‘ਹਰ ਘਰ ਤਿਰੰਗਾ’ ਮੁਹਿੰਮ ਉਤਸ਼ਾਹ ਨਾਲ ਮਨਾਈ ਗਈ | ਇਹ ਮੁਹਿੰਮ ਕਾਲਜ ਦੇ ਐਨ.ਐਸ.ਐਸ. ਵਿਭਾਗ, ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਵੱਲੋਂ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ | ਇਸ ਮੌਕੇ ਵਿਦਿਆਰਥਣਾਂ ਨੇ ਉਤਸ਼ਾਹ ਨਾਲ ‘ਤਿਰੰਗਾ ਸੈਲਫੀ’ ਗਤੀਵਿਧੀ ਵਿਚ ਭਾਗ ਲਿਆ | ਵਿਦਿਆਰਥਣਾਂ ਨੇ ਰਾਸ਼ਟਰੀ ਝੰਡੇ ਤਿਰੰਗੇ ਨਾਲ ਸੈਲਫੀਆਂ ਖਿੱਚ ਕੇ ਆਪਣੇ ਦੇਸ਼ ਪ੍ਰਤੀ ਪਿਆਰ, ਸਤਿਕਾਰ ਅਤੇ ਮਾਣ ਦਾ ਪ੍ਰਗਟਾਵਾ ਕੀਤਾ | ਇਸ ਗਤੀਵਿਧੀ ਰਾਹੀਂ ਵਿਦਿਆਰਥਣਾਂ ਨੂੰ ਤਿਰੰਗੇ ਦੀ ਮਹੱਤਤਾ, ਸਨਮਾਨ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ ਗਿਆ | ਵਿਦਿਆਰਥਣਾਂ ਦੀ ਜੋਸ਼ ਭਰੀ ਭਾਗੀਦਾਰੀ ਨੇ ਪ ੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰ ਦਿੱਤਾ | ਇਸ ਉਪਰਾਲੇ ਨੇ ਨੌਜਵਾਨ ਪੀੜ੍ਹੀ ਵਿਚ ਦੇਸ਼ ਪ੍ਰੇਮ, ਏਕਤਾ ਅਤੇ ਰਾਸ਼ਟਰੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ | ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਐਨ.ਐਸ.ਐਸ. ਵਿਭਾਗ, ਈਕੋ ਕਲੱਬ ਅਤੇ ਰੈੱਡ ਰਿਬਨ ਕਲੱਬ ਦੀ ਇੰਚਾਰਜ ਮੈਡਮ ਸੁਨੀਤਾ ਕਲੇਰ ਅਤੇ ਸਮੂਹ ਸਟਾਫ਼ ਨੇ ਸਰਗਰਮ ਭੂਮਿਕਾ ਨਿਭਾਈ |