20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨੌਜਵਾਨ ਆਗੂ ਮੋਨੂੰ ਭੰਡਾਰੀ ਨੂੰ ਕਾਂਗਰਸ ਦਾ ਕਾਰਜਕਾਰੀ ਸ਼ਹਿਰੀ ਪ੍ਰਧਾਨ ਕੀਤਾ ਨਿਯੁਕਤ: ਨਵਤੇਜ ਚੀਮਾ

ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਕਾਂਗਰਸ ਪਾਰਟੀ ਇੰਚਾਰਜ ਅਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਪਾਰਟੀ ਹਾਈਕਮਾਂਡ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਨੂੰ ਹਲਕੇ ਅੰਦਰ ਹੋਰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਨੌਜਵਾਨ ਆਗੂ ਮੋਨੂੰ ਭੰਡਾਰੀ ਨੂੰ ਕਾਂਗਰਸ ਪਾਰਟੀ ਦਾ ਕਾਰਜਕਾਰੀ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ਸ਼ਹਿਰੀ ਬਲਾਕ ਪ੍ਰਧਾਨ ਨਰਿੰਦਰ ਸਿੰਘ ਪੰਨੂ ਦੇ ਨਾਲ ਮਿਲ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨਗੇ | ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਮੋਨੂੰ ਭੰਡਾਰੀ ਦਾ ਹਾਰ ਪਹਿਨਾ ਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂਆਂ ਨੇ ਨਵੀਂ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਪ੍ਰਗਟਾਇਆ | ਇਸ ਮੌਕੇ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਨੌਜਵਾਨਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਜਥੇਬੰਦਕ ਜ਼ਿੰਮੇਵਾਰੀਆਂ ਦੇਣਾ ਪਾਰਟੀ ਦੀ ਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਮੋਨੂੰ ਭੰਡਾਰੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾਉਂਦੇ ਆ ਰਹੇ ਹਨ | ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਪਾਰਟੀ ਪ੍ਰਤੀ ਉਨ੍ਹਾਂ ਦੀ ਮਿਹਨਤ ਅਤੇ ਸਰਗਰਮੀ ਨੂੰ ਦੇਖਦਿਆਂ ਦਿੱਤੀ ਗਈ ਹੈ | ਮੋਨੂੰ ਭ ੰਡਾਰੀ ਨੇ ਨਵੀਂ ਜ਼ਿੰਮੇਵਾਰੀ ਲਈ ਨਵਤੇਜ ਸਿੰਘ ਚੀਮਾ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਹਰੇਕ ਵਾਰਡ ਵਿਚ ਪਾਰਟੀ ਵਰਕਰਾਂ ਨਾਲ ਰਾਬਤਾ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨਗੇ | ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਸਾਬਕਾ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਠੇਕੇਦਾਰ ਹਰਨੇਕ ਸਿੰਘ ਵਿਰਦੀ, ਨਰਿੰਦਰ ਸਿੰਘ ਗਿੱਲ, ਕਾਰਜਕਾਰੀ ਸ਼ਹਿਰੀ ਪ੍ਰਧਾਨ ਮੋਨੂੰ ਭੰਡਾਰੀ, ਪਰਮਜੀਤ ਸਿੰਘ ਜੱਬੋਵਾਲ, ਨਰੇਸ਼ ਕੋਹਲੀ, ਕੁਲਦੀਪ ਸਿੰਘ ਸੇਖੋ, ਗੁਰਮੁਖ ਸਿੰਘ, ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਜਿੰਦਰ ਸਿੰਘ ਜਿੰਦਾ, ਬਲਜਿੰਦਰ ਸਿੰਘ ਪੀ. ਏ.

Ad Position 21
No active advertisement
ਅਜੀਤ ਡੈਸਕ 21-08-2026
ਸੁਲਤਾਨਪੁਰ ਲੋਧੀ, 20 ਅਗਸਤ (ਨਰੇਸ਼ ਹੈਪੀ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਕਾਂਗਰਸ ਪਾਰਟੀ ਇੰਚਾਰਜ ਅਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਪਾਰਟੀ ਹਾਈਕਮਾਂਡ ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਕਾਂਗਰਸ ਪਾਰਟੀ ਨੂੰ ਹਲਕੇ ਅੰਦਰ ਹੋਰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਨੌਜਵਾਨ ਆਗੂ ਮੋਨੂੰ ਭੰਡਾਰੀ ਨੂੰ ਕਾਂਗਰਸ ਪਾਰਟੀ ਦਾ ਕਾਰਜਕਾਰੀ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ਸ਼ਹਿਰੀ ਬਲਾਕ ਪ੍ਰਧਾਨ ਨਰਿੰਦਰ ਸਿੰਘ ਪੰਨੂ ਦੇ ਨਾਲ ਮਿਲ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨਗੇ | ਨਵੀਂ ਜ਼ਿੰਮੇਵਾਰੀ ਮਿਲਣ ਉਪਰੰਤ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਮੋਨੂੰ ਭੰਡਾਰੀ ਦਾ ਹਾਰ ਪਹਿਨਾ ਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂਆਂ ਨੇ ਨਵੀਂ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਪ੍ਰਗਟਾਇਆ | ਇਸ ਮੌਕੇ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਨੌਜਵਾਨਾਂ ਨੂੰ ਅੱਗੇ ਲਿਆ ਕੇ ਉਨ੍ਹਾਂ ਨੂੰ ਜਥੇਬੰਦਕ ਜ਼ਿੰਮੇਵਾਰੀਆਂ ਦੇਣਾ ਪਾਰਟੀ ਦੀ ਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਮੋਨੂੰ ਭੰਡਾਰੀ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾਉਂਦੇ ਆ ਰਹੇ ਹਨ | ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਪਾਰਟੀ ਪ੍ਰਤੀ ਉਨ੍ਹਾਂ ਦੀ ਮਿਹਨਤ ਅਤੇ ਸਰਗਰਮੀ ਨੂੰ ਦੇਖਦਿਆਂ ਦਿੱਤੀ ਗਈ ਹੈ | ਮੋਨੂੰ ਭ ੰਡਾਰੀ ਨੇ ਨਵੀਂ ਜ਼ਿੰਮੇਵਾਰੀ ਲਈ ਨਵਤੇਜ ਸਿੰਘ ਚੀਮਾ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਹਰੇਕ ਵਾਰਡ ਵਿਚ ਪਾਰਟੀ ਵਰਕਰਾਂ ਨਾਲ ਰਾਬਤਾ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨਗੇ | ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਸਾਬਕਾ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜਗਪਾਲ ਸਿੰਘ ਚੀਮਾ, ਠੇਕੇਦਾਰ ਹਰਨੇਕ ਸਿੰਘ ਵਿਰਦੀ, ਨਰਿੰਦਰ ਸਿੰਘ ਗਿੱਲ, ਕਾਰਜਕਾਰੀ ਸ਼ਹਿਰੀ ਪ੍ਰਧਾਨ ਮੋਨੂੰ ਭੰਡਾਰੀ, ਪਰਮਜੀਤ ਸਿੰਘ ਜੱਬੋਵਾਲ, ਨਰੇਸ਼ ਕੋਹਲੀ, ਕੁਲਦੀਪ ਸਿੰਘ ਸੇਖੋ, ਗੁਰਮੁਖ ਸਿੰਘ, ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਜਿੰਦਰ ਸਿੰਘ ਜਿੰਦਾ, ਬਲਜਿੰਦਰ ਸਿੰਘ ਪੀ.ਏ., ਗੁਰਪ੍ਰੀਤ ਸਿੰਘ ਫੌਜੀ ਕਾਲੋਨੀ ਸਾਬਕਾ ਸਰਪੰਚ, ਰਮੇਸ਼ ਚੰਦਰ ਡੱਲਾ, ਸਾਬਕਾ ਸਰਪੰਚ ਲਖਵਿੰਦਰ ਸਿੰਘ ਤਾਸ਼ਪੁਰ, ਪਰਮਿੰਦਰ ਸਿੰਘ ਰਾਮਪੁਰ ਜਗੀਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 70 ਵੇਂ ਪੰਜਾਬ ਰਾਜ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਬੱਚਿਆਂ ਨੇ ਜਿੱਤੇ ਮੈਡਲ ਅਗਲੀ ਖ਼ਬਰ ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਹਰ ਘਰ ਤਿਰੰਗਾ ਮੁਹਿੰਮ ‘ਚ ਹਿੱਸਾ ਲਿਆ
Ad Position 24